ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕੱਟਿਆ ਗਿਆ ਹੱਥ

Thursday, Oct 24, 2024 - 05:14 AM (IST)

ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕੱਟਿਆ ਗਿਆ ਹੱਥ

ਫਾਜ਼ਿਲਕਾ (ਨਾਗਪਾਲ) : ਸਥਾਨਕ ਨਿੱਜੀ ਹਸਪਤਾਲ ’ਚ ਕੰਮ ਕਰਨ ਵਾਲਾ ਨੌਜਵਾਨ ਜਦੋਂ ਘਰ ਪਰਤ ਰਿਹਾ ਸੀ ਤਾਂ ਰਸਤੇ ’ਚ ਅੱਧੀ ਦਰਜਨ ਦੇ ਕਰੀਬ ਅਣਪਛਾਤੇ ਵਿਅਕਤੀਆਂ ਵੱਲੋਂ ਉਸਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਹਮਲੇ ’ਚ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਨਾਂ ਦਾ ਨੌਜਵਾਨ ਜਦੋਂ ਘਰ ਵਾਪਸ ਪਰਤ ਰਿਹਾ ਸੀ ਤਾਂ ਪਿੰਡ ਦੇ ਠੱਗਣੀ ਦੇ ਕੋਲ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿਚ ਨੌਜਵਾਨ ਦਾ ਹੱਥ ਕੱਟਿਆ ਗਿਆ।

ਇਸ ਦੌਰਾਨ ਪਿੱਛੇ ਆ ਰਹੇ ਇਕ ਕਾਰ ਚਾਲਕ ਨੇ ਕਾਰ ਰੋਕੀ ਤਾਂ ਉਕਤ ਨੌਜਵਾਨ ਉਸ ਨੂੰ ਛੱਡ ਕੇ ਫਰਾਰ ਹੋ ਗਏ। ਉਕਤ ਘਟਨਾ ਦਾ ਕਾਰਨ ਸ਼ਰਾਬ ਪੀਣ ਦੌਰਾਨ ਹੋਈ ਲੜਾਈ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਜ਼ਖਮੀ ਦੇ ਹੱਥ ਦੀ ਸਰਜਰੀ ਲਈ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।


author

Gurminder Singh

Content Editor

Related News