ਬਠਿੰਡਾ ਦੇ ਥਾਣਾ ਨਥਾਣਾ ’ਚ ਪਈਆਂ ਭਾਜੜਾਂ, ਹਵਾਲਾਤ ’ਚ ਬੰਦ ਨੌਜਵਾਨ ਨੇ ਚੁੱਕਿਆ ਖ਼ੌਫਨਾਕ ਕਦਮ
Wednesday, Mar 16, 2022 - 09:57 PM (IST)

ਬਠਿੰਡਾ (ਵਿਜੇ) : ਜ਼ਿਲ੍ਹੇ ਦੇ ਥਾਣਾ ਨਥਾਣਾ ਦੀ ਤਾਲਾਬੰਦੀ ’ਚ ਚੋਰੀ ਦੇ ਦੋਸ਼ ’ਚ ਫੜੇ ਗਏ ਨੌਜਵਾਨ ਨੇ ਮੰਗਲਵਾਰ ਦੇਰ ਰਾਤ ਰਜਾਈ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਥਾਣਾ ਸਦਰ ’ਚ ਤਾਇਨਾਤ ਰਾਤ ਦੇ ਮੁਨਸ਼ੀ ਨਿਰਮਲ ਸਿੰਘ ਨੂੰ ਸਵੇਰੇ ਪਤਾ ਲੱਗਾ ਅਤੇ ਪੁਲਸ ਨੇ ਮ੍ਰਿਤਕ ਸਿਮਰਨਜੀਤ ਸਿੰਘ ਉਰਫ ਗੋਲੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਦੂਜੇ ਪਾਸੇ ਐੱਸ. ਐੱਸ. ਪੀ. ਅਮਨੀਤ ਕੋਂਡਲ ਨੇ ਕਿਹਾ ਕਿ ਮਾਮਲੇ ਦੀ ਨਿਆਂਇਕ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ । ਜਾਣਕਾਰੀ ਅਨੁਸਾਰ ਥਾਣਾ ਨਥਾਣਾ ਦੀ ਪੁਲਸ ਨੇ ਮੰਗਲਵਾਰ ਨੂੰ ਸਿਮਰਨਜੀਤ ਸਿੰਘ ਉਰਫ ਗੋਲੀ ਅਤੇ ਹੈਪੀ ਉਰਫ ਪੁੱਤਰ ਨਿਵਾਸੀ ਅਮਰਪੁਰਾ ਬਸਤੀ ਬਠਿੰਡਾ ਨੂੰ ਚੋਰੀ ਦੇ ਦੋਸ਼ ’ਚ ਗ੍ਰਿਫਤਾਰ ਕਰਕੇ ਥਾਣੇ ’ਚ ਬੰਦ ਕਰ ਦਿੱਤਾ ਸੀ। ਮੰਗਲਵਾਰ ਰਾਤ ਜਦੋਂ ਥਾਣੇ ’ਚ ਤਾਇਨਾਤ ਮੁਨਸ਼ੀ ਆਪਣੇ ਕਮਰੇ 'ਚ ਸੀ ਤਾਂ ਲਾਕ-ਅੱਪ 'ਚ ਮੌਜੂਦ ਦੋਸ਼ੀ ਸਿਮਰਨਜੀਤ ਸਿੰਘ ਉਰਫ ਗੋਲੀ ਨੇ ਲਾਕ-ਅੱਪ 'ਚ ਰਜਾਈ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਹੈਰਾਨੀ ਦੀ ਗੱਲ ਇਹ ਹੈ ਕਿ ਥਾਣੇ ਵਿੱਚ ਤਾਇਨਾਤ ਮੁਨਸ਼ੀ ਨੂੰ ਘਟਨਾ ਦਾ ਸਵੇਰੇ ਪਤਾ ਲੱਗਾ ਤਾਂ ਥਾਣੇ ਦੀਆਂ ਲਾਈਟਾਂ ਸਮੇਤ ਸੀ. ਸੀ. ਟੀ. ਵੀ. ਕੈਮਰੇ ਵੀ ਬੰਦ ਸਨ।
ਇਹ ਵੀ ਪੜ੍ਹੋ : ਪੰਜਾਬ ’ਚ ਮਿਲੀ ਵੱਡੀ ਹਾਰ ਤੋਂ ਬਾਅਦ ਕਾਂਗਰਸ ’ਚ ਮੰਥਨ, ਨਵਜੋਤ ਸਿੱਧੂ ਤੇ ਚਰਨਜੀਤ ਚੰਨੀ ਨਿਸ਼ਾਨੇ ’ਤੇ
ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਦਰ ਦੇ ਐੱਸ.ਐੱਚ.ਓ ਸੁਖਵਿੰਦਰ ਸਿੰਘ ਸਮੇਤ ਹੋਰ ਪੁਲਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਪਰ ਪੁਲਸ ਵੱਲੋਂ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਕਤ ਮਾਮਲੇ ਦੀ ਨਿਆਂਇਕ ਜਾਂਚ ਤੋਂ ਬਾਅਦ ਜਾਂਚ ਦੌਰਾਨ ਦੋਸ਼ੀ ਪਾਏ ਜਾਣ ਵਾਲੇ ਪੁਲਸ ਮੁਲਾਜ਼ਮਾਂ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ’ਚ ਨਵਾਂ ਮੋੜ, ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੇ ਪਾਈ ਫੇਸਬੁੱਕ ਪੋਸਟ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?