ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਰਣਜੀਤ ਸਿੰਘ ’ਤੇ ਅੰਨ੍ਹੇਵਾਹ ਫਾਇਰਿੰਗ, ਗੰਭੀਰ ਜ਼ਖਮੀ

Sunday, Dec 19, 2021 - 09:26 PM (IST)

ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਰਣਜੀਤ ਸਿੰਘ ’ਤੇ ਅੰਨ੍ਹੇਵਾਹ ਫਾਇਰਿੰਗ, ਗੰਭੀਰ ਜ਼ਖਮੀ

ਬਟਾਲਾ/ਗੁਰਦਾਸਪੁਰ (ਬੇਰੀ, ਜ. ਬ., ਹੇਮੰਤ)-ਅੱਜ ਸ਼ਾਮ ਸਮੇਂ ਕਸਬਾ ਹਰਚੋਵਾਲ ਵਿਖੇ ਇਕ ਸਲੂਨ ’ਚ ਕਟਿੰਗ ਕਰਵਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ’ਤੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਦੇ ਚਲਦਿਆਂ ਉਕਤ ਆਗੂ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਓਮੀਕ੍ਰੋਨ ਦਾ ਕਹਿਰ ਰੋਕਣ ਲਈ ਬ੍ਰਿਟੇਨ 'ਚ ਲੱਗ ਸਕਦੈ ਲਾਕਡਾਊਨ : ਰਿਪੋਰਟ

ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਰਣਜੀਤ ਸਿੰਘ ਸੋਨੂੰ ਔਲਖ ਕਟਿੰਗ ਕਰਵਾਉਣ ਲਈ ਕਸਬਾ ਹਰਚੋਵਾਲ ’ਚ ਸਥਿਤ ਇਕ ਸਲੂਨ ਵਿਖੇ ਪਹੁੰਚੇ ਸਨ ਅਤੇ ਜਦ ਉਹ ਕਟਿੰਗ ਕਰਵਾ ਰਹੇ ਸਨ ਤਾਂ ਕੁਝ ਅਣਪਛਾਤੇ ਹਥਿਆਰਬੰਦ ਨੌਜਵਾਨਾਂ ਵੱਲੋਂ ਅਚਾਨਕ ਸਲੂਨ ’ਚ ਸੋਨੂੰ ਔਲਖ ’ਤੇ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਦੇ ਚਲਦਿਆਂ ਉਹ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ :ਯੂਰਪੀਨ ਦੇਸ਼ ਓਮੀਕ੍ਰੋਨ ਦੇ ਚੱਲਦੇ ਲਾਉਣ ਲੱਗੇ ਸਖ਼ਤ ਪਾਬੰਦੀਆਂ

ਓਧਰ ਦੂਜੇ ਪਾਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਚੌਕੀ ਹਰਚੋਵਾਲ ਦੇ ਇੰਚਰਾਜ ਏ. ਐੱਸ. ਆਈ. ਦਲਜੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਜ਼ਖਮੀ ਸੋਨੂੰ ਔਲਖ ਨੂੰ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ, ਜਿਥੋਂ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸ. ਐੱਚ. ਓ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਗੋਲੀ ਚਲਾਉਣ ਵਾਲੇ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਫਰਾਂਸ ਦੀ ਪ੍ਰਮੁੱਖ ਕੰਪਨੀ ਭਾਰਤ 'ਚ ਮਿਲਟਰੀ ਪਲੇਟਫਾਰਮ ਲਈ ਇੰਜਣ ਵਿਕਸਿਤ ਕਰਨ ਨੂੰ ਤਿਆਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News