ਹਵਸ ਦੇ ਭੁੱਖੇ ਨੌਜਵਾਨ ਵਲੋਂ ਗੁਆਂਢ 'ਚ ਰਹਿੰਦੀ ਕੁੜੀ ਨਾਲ ਜਬਰ-ਜ਼ਿਨਾਹ

Wednesday, Jul 22, 2020 - 11:54 AM (IST)

ਹਵਸ ਦੇ ਭੁੱਖੇ ਨੌਜਵਾਨ ਵਲੋਂ ਗੁਆਂਢ 'ਚ ਰਹਿੰਦੀ ਕੁੜੀ ਨਾਲ ਜਬਰ-ਜ਼ਿਨਾਹ

ਲੁਧਿਆਣਾ (ਰਾਮ) : ਹਵਸ ਦੇ ਭੁੱਖੇ ਨੌਜਵਾਨ ਵੱਲੋਂ ਆਪਣੇ ਗੁਆਂਢ 'ਚ ਹੀ ਕਾਰਾ ਕਰਦੇ ਹੋਏ ਕੁੜੀ ਨਾਲ ਜ਼ਬਰ-ਜਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਚੌਂਕੀ ਮੁੰਡੀਆਂ ਕਲਾਂ ਦੀ ਪੁਲਸ ਨੇ ਪੀੜਤ ਕੁੜੀ ਦੇ ਬਿਆਨ ਦਰਜ ਕਰ ਕੇ ਉਕਤ ਨੌਜਵਾਨ ਖਿਲਾਫ ਮੁਕੱਦਮਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ : PAU ਦੀ ਸੀਨੀਅਰ ਸਹਾਇਕ ਨੂੰ ਹੋਇਆ ਕੋਰੋਨਾ, ਇਕ ਜਨਾਨੀ ਦੀ ਮੌਤ
ਚੌਂਕੀ ਇੰਚਾਰਜ ਸਬ-ਇੰਸਪੈਕਟਰ ਹਰਭਜਨ ਸਿੰਘ ਅਨੁਸਾਰ ਸਥਾਨਕ ਇਕ ਇਲਾਕੇ ਦੀ ਰਹਿਣ ਵਾਲੀ ਕੁੜੀ ਨੇ ਪੁਲਸ ਕੋਲ ਦਰਜ ਕਰਵਾਏ ਬਿਆਨਾਂ ’ਚ ਦੱਸਿਆ ਕਿ ਉਨ੍ਹਾਂ ਦੇ ਗੁਆਂਢ ’ਚ ਰਹਿਣ ਵਾਲਾ ਵਿਨੇ ਸਿੰਘ ਰਾਜਪੂਤ ਪਿਛਲੇ ਕਰੀਬ ਇਕ ਸਾਲ ਤੋਂ ਉਸ ’ਤੇ ਮਾੜੀ ਨਜ਼ਰ ਰੱਖਦਾ ਸੀ, ਜੋ ਅਕਸਰ ਹੀ ਉਸ ਨੂੰ ਤੰਗ-ਪਰੇਸ਼ਾਨ ਕਰਦਾ ਰਹਿੰਦਾ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾਂ 'ਚ 'ਕੋਰੋਨਾ ਇਲਾਜ' ਲਈ ਲਾਈਆਂ ਨਵੀਆਂ ਸ਼ਰਤਾਂ

ਬੀਤੀ 16 ਜੁਲਾਈ ਦੀ ਰਾਤ ਜਦੋਂ ਉਹ ਆਪਣੇ ਘਰ ਦੀ ਛੱਤ ’ਤੇ ਸੁੱਤੀ ਹੋਈ ਸੀ ਤਾਂ ਉਕਤ ਵਿਨੇ ਸਿੰਘ ਕੰਧ ਟੱਪ ਕੇ ਛੱਤ ’ਤੇ ਆ ਗਿਆ, ਜਿਸ ਨੇ ਉਸ ਨਾਲ ਜ਼ਬਰਦਸਤੀ ਕੀਤੀ ਪਰ ਜਦੋਂ ਉਸ ਨੇ ਰੌਲਾ ਪਾਇਆ ਤਾਂ ਉਹ ਮੌਕੇ ਤੋਂ ਧਮਕੀਆਂ ਦਿੰਦਾ ਹੋਇਆ ਫਰਾਰ ਹੋ ਗਿਆ। ਚੌਂਕੀ ਇੰਚਾਰਜ ਨੇ ਦੱਸਿਆ ਕਿ ਪੁਲਸ ਵਿਨੇ ਸਿੰਘ ਦੀ ਭਾਲ ਕਰ ਰਹੀ ਹੈ, ਜਦੋਂ ਕਿ ਕੁੜੀ ਦਾ ਮੈਡੀਕਲ ਬੁੱਧਵਾਰ ਨੂੰ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ, ਡਰਾਈਵਰ ਵੱਲੋਂ ਕਰਿੰਦੇ ਦਾ ਬੇਰਹਿਮੀ ਨਾਲ ਕਤਲ
 


author

Babita

Content Editor

Related News