ਪੰਜਾਬ 'ਚ ਵੱਡੀ ਵਾਰਦਾਤ, ਜ਼ਮਾਨਤ ’ਤੇ ਜੇਲ੍ਹ 'ਚੋਂ ਬਾਹਰ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Tuesday, Dec 24, 2024 - 11:35 AM (IST)

ਪੰਜਾਬ 'ਚ ਵੱਡੀ ਵਾਰਦਾਤ, ਜ਼ਮਾਨਤ ’ਤੇ ਜੇਲ੍ਹ 'ਚੋਂ ਬਾਹਰ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਤਰਨਤਾਰਨ (ਰਮਨ ਚਾਵਲਾ)-ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਦਿਨ-ਦਿਹਾੜੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦੇ ਖਿਲਾਫ ਪਹਿਲਾਂ ਕਈ ਅਪਰਾਧਕ ਮਾਮਲੇ ਲੁੱਟਾਂ-ਖੋਹਾਂ ਨਾਲ ਸਬੰਧਤ ਦਰਜ ਹਨ।

ਇਹ ਵੀ ਪੜ੍ਹੋ- ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ ਵੱਡੀ ਮੁਸ਼ਕਿਲ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਲਵਪ੍ਰੀਤ ਸਿੰਘ ਉਰਫ ਸ਼ੇਰੂ (30) ਪੁੱਤਰ ਪ੍ਰਤਾਪ ਸਿੰਘ ਵਾਸੀ ਖਡੂਰ ਸਾਹਿਬ ਦੀ ਲਾਸ਼ ਅੱਜ ਸਵੇਰੇ ਪਿੰਡ ਪੱਖੋਕੇ ਤੋਂ ਦੇਊ ਬਾਠ ਜਾਣ ਵਾਲੀ ਸੜਕ ਦੇ ਕਿਨਾਰੇ ਖਾਲ ’ਚ ਡਿੱਗੀ ਹੋਈ ਮਿਲੀ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਡੀ.ਐੱਸ.ਪੀ. ਸ੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਸਣੇ ਥਾਣਾ ਸਦਰ ਤਰਨਤਾਰਨ ਦੇ ਮੁਖੀ ਅਵਤਾਰ ਸਿੰਘ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਲਵਪ੍ਰੀਤ ਸਿੰਘ ਦੀ ਛਾਤੀ ’ਤੇ ਇਕ ਗੋਲੀ ਲੱਗੀ ਸੀ, ਜਿਸ ਦੇ ਚੱਲਦਿਆਂ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਮੁੰਡੇ-ਕੁੜੀਆਂ ਲਈ ਵੱਡੀ ਖੁਸ਼ਖ਼ਬਰੀ, ਖੋਲ੍ਹੇ ਤਰੱਕੀ ਦੇ ਦਰਵਾਜ਼ੇ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਅਤੁਲ ਸੋਨੀ ਨੇ ਦੱਸਿਆ ਕਿ ਮ੍ਰਿਤਕ ਲਵਪ੍ਰੀਤ ਸਿੰਘ ਦੇ ਖਿਲਾਫ ਪਹਿਲਾਂ ਵੀ ਪਰਚੇ ਦਰਜ ਹਨ, ਜੋ ਜੇਲ੍ਹ ਤੋਂ ਜ਼ਮਾਨਤ ’ਤੇ ਬਾਹਰ ਆਇਆ ਸੀ। ਇਸ ਕਤਲ ਦੇ ਪਿੱਛੇ ਕੀ ਕਾਰਨ ਹਨ, ਉਸ ਸਬੰਧੀ ਪੁਲਸ ਵੱਲੋਂ ਵੱਖ-ਵੱਖ ਐਂਗਲਾਂ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਵੱਲੋਂ ਮ੍ਰਿਤਕ ਦੇ ਪਿਤਾ ਪ੍ਰਤਾਪ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੰਗਲਵਾਰ ਸਵੇਰੇ ਪੋਸਟਮਾਰਟਮ ਸਿਵਲ ਹਸਪਤਾਲ ਤਰਨਤਾਰਨ ਤੋਂ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਬੰਦ ਦੀਆਂ ਤਿਆਰੀਆਂ ਲਈ ਕਿਸਾਨਾਂ ਦੀ ਵਿਸ਼ਾਲ ਮੀਟਿੰਗ, ਕੀਤੀ ਇਹ ਅਪੀਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News