ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਨੌਜਵਾਨਾਂ ਨੇ ਹੰਗਾਮਾ ਕਰ ਕੀਤੀ ਫ਼ਾਇਰਿੰਗ, ਪੁਲਸ ਨੇ ਲਿਆ ਹਿਰਾਸਤ ’ਚ

04/17/2024 11:37:58 AM

ਅਬੋਹਰ (ਸੁਨੀਲ) – ਮੰਗਲਵਾਰ ਸਵੇਰੇ ਅਬੋਹਰ ਮਲੋਟ-ਸੀਤੋ ਬਾਈਪਾਸ ’ਤੇ ਸਥਿਤ ਖਾਲਸਾ ਕਾਲਜ ਦੇ ਬਾਹਰ ਕੁਝ ਨੌਜਵਾਨਾਂ ਵਲੋਂ ਹੰਗਾਮਾ ਕਰਕੇ ਫਾਇਰਿੰਗ ਕਰਨ ਦੀ ਸੂਚਨਾ ਮਿਲੀ ਹੈ। ਇਸ ਮਾਮੇਲ ਦੀ ਸੂਚਨਾ ਮਿਲਦੇ ਸਾਰ ਹੀ ਜ਼ਿਲ੍ਹਾ ਪੁਲਸ ਕਪਤਾਨ ਡਾ. ਪ੍ਰਗਿਆ ਜੈਨ ਮੌਕੇ ’ਤੇ ਪਹੁੰਚੀ ਅਤੇ ਘਟਨਾ ਦਾ ਜਾਇਜ਼ਾ ਲਿਆ। ਦੱਸਿਆ ਜਾਂਦਾ ਹੈ ਕਿ ਉਕਤ ਨੌਜਵਾਨ ਕਾਲਜ ਪ੍ਰਧਾਨਗੀ ਨੂੰ ਲੈ ਕੇ ਗੁੰਡਾਗਰਦੀ ਕਰ ਰਹੇ ਸਨ, ਜਿਨ੍ਹਾਂ ਵਿਚੋਂ ਕੁਝ ਨੂੰ ਪੁਲਸ ਨੇ ਫੜ ਲਿਆ ਹੈ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ

ਮੌਕੇ ’ਤੇ ਪੁੱਜੇ ਜ਼ਿਲ੍ਹਾ ਪੁਲਸ ਕਪਤਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਸ ਹੈਲਪਲਾਈਨ ਨੰਬਰ 100 ਤੋਂ ਸੂਚਨਾ ਮਿਲੀ ਸੀ ਕਿ ਮਲੋਟ-ਸੀਤੋ ਬਾਈਪਾਸ ’ਤੇ ਸਥਿਤ ਇਕ ਨਿੱਜੀ ਕਾਲਜ ਦੇ ਬਾਹਰ ਕੁਝ ਨੌਜਵਾਨ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਕੁਝ ਰਾਊਂਡ ਫਾਇਰ ਵੀ ਕੀਤੇ ਗਏ। ਤੁਰੰਤ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਹੁੜਦੰਗੀ ਨੌਜਵਾਨਾਂ ਦੇ ਨਾਲ-ਨਾਲ ਫਾਇਰ ਕਰਨ ਵਾਲੇ ਨੌਜਵਾਨ ਨੂੰ ਵੀ ਹਿਰਾਸਤ ’ਚ ਲੈ ਲਿਆ ਗਿਆ, ਜਿਸ ਹਥਿਆਰ ਨਾਲ ਫਾਇਰ ਕੀਤਾ ਗਿਆ ਸੀ ਉਹ ਵੀ ਬਰਾਮਦ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ ਦੌਰਾਨ ਵਧੀ ਚਾਰਟਰਡ ਜਹਾਜ਼ ਤੇ ਹੈਲੀਕਾਪਟਰ ਦੀ ਮੰਗ, ਲੱਖਾਂ ਰੁਪਏ 'ਚ ਹੈ ਕਿਰਾਇਆ

ਜ਼ਿਲ੍ਹਾ ਪੁਲਸ ਕਪਤਾਨ ਨੇ ਕਿਹਾ ਕਿ ਪੁਲਸ ਵੱਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਗੁੰਡਾ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਫਾਇਰਿੰਗ ਦੀ ਘਟਨਾ ’ਚ ਜੋ ਵੀ ਸ਼ਾਮਲ ਹੋਵੇਗਾ, ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਥਿਤ ਤੌਰ ’ਤੇ ਦੱਸਿਆ ਜਾ ਰਿਹਾ ਹੈ ਕਿ ਇਹ ਹੁੱਲੜਬਾਜ਼ ਨੌਜਵਾਨ ਕਾਲਜ ਦੀ ਪ੍ਰਧਾਨਗੀ ਲਈ ਇਕੱਠੇ ਹੋਏ ਸਨ ਅਤੇ ਇਸ ਦੌਰਾਨ ਕੁਝ ਨੌਜਵਾਨਾਂ ਨੂੰ ਬਾਹਰੋਂ ਵੀ ਬੁਲਾਇਆ ਗਿਆ ਅਤੇ ਉਨ੍ਹਾਂ ਨੇ ਗੁੰਡਾਗਰਦੀ ਕਰਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ - ਚੋਣਾਂ ਤੋਂ ਬਾਅਦ ਲੋਕਾਂ ਨੂੰ ਲੱਗੇਗਾ ਵੱਡਾ ਝਟਕਾ, ਮੋਬਾਈਲ ਰਿਚਾਰਜ ਹੋਣਗੇ ਮਹਿੰਗੇ

ਜਦੋਂ ਇਸ ਸਬੰਧੀ ਜ਼ਿਲ੍ਹਾ ਪੁਲਸ ਕਪਤਾਨ ਡਾ. ਪ੍ਰਗਿਆ ਜੈਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਇਹ ਘਟਨਾ ਦੋ ਵਿਦਿਆਰਥੀ ਗਰੁੱਪਾਂ ’ਚ ਪੋਸਟਰ ਲਾਉਣ ਕਾਰਨ ਵਾਪਰੀ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਸ ਨੇ ਤਿੰਨ ਨੌਜਵਾਨਾਂ ਨੂੰ ਹਿਰਾਸਤ ’ਚ ਲੈ ਲਿਆ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਵਾ ’ਚ ਗੋਲੀ ਚਲਾਉਣ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਪੂਰੀ ਜਾਣਕਾਰੀ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਦਿੱਤੀ ਜਾਵੇਗੀ। ਕਿਸੇ ਨੂੰ ਵੀ ਗੁੰਡਾਗਰਦੀ ਨਹੀਂ ਕਰਨ ਦਿੱਤੀ ਜਾਵੇਗੀ। ਪੁਲਸ ਅਜਿਹੇ ਲੋਕਾਂ ਨਾਲ ਨਜਿੱਠਣ ਲਈ ਹਮੇਸ਼ਾ ਤਿਆਰ ਰਹਿੰਦੀ ਹੈ।

ਇਹ ਵੀ ਪੜ੍ਹੋ - ਨਵਾਂ ਰਿਕਾਰਡ ਬਣਾਉਣ ਦੀ ਤਿਆਰੀ 'ਚ ਸੋਨਾ, ਕੀਮਤਾਂ 'ਚ ਭਾਰੀ ਉਛਾਲ ਆਉਣ ਦੀ ਉਮੀਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News