ਗਰਮੀ ਤੋਂ ਰਾਹਤ ਪਾਉਣ ਲਈ ਜਾਨ ਦਾਅ ’ਤੇ ਲਾ ਕੇ ਨਹਾ ਰਹੇ ਨੌਜਵਾਨ
Monday, Jun 23, 2025 - 02:30 PM (IST)

ਗੁਰਦਾਸਪੁਰ (ਵਿਨੋਦ)-ਜਦੋਂ ਵੀ ਗਰਮੀ ਦਾ ਮੌਸਮ ਸ਼ੁਰੂ ਹੁੰਦਾ ਹੈ ਤਾਂ ਵੱਡੀ ਗਿਣਤੀ ’ਚ ਨੌਜਵਾਨ ਬੱਚੇ ਦਰਿਆਵਾਂ ਤੇ ਨਹਿਰਾਂ ਦਾ ਰੁਖ ਕਰ ਲੈਂਦੇ ਹਨ ਤਾਂ ਗਰਮੀ ਦੇ ਮੌਸਮ ’ਚ ਕੁਝ ਰਾਹਤ ਮਿਲ ਸਕੇ ਪਰ ਨਹਿਰਾਂ ਤੇ ਦਰਿਆਵਾਂ ’ਚ ਨਹਾਉਣ ਸਮੇਂ ਕਈ ਵਾਰ ਨੌਜਵਾਨ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ੍ਹ ਜਾਂਦੇ ਹਨ, ਜਿਸ ਕਾਰਨ ਮਾਪਿਆਂ ਦੇ ਨਾਲ-ਨਾਲ ਜ਼ਿਲਾ ਪ੍ਰਸ਼ਾਸਨ ਨੂੰ ਵੀ ਡੁੱਬੇ ਨੌਜਵਾਨਾਂ ਦੀ ਭਾਲ ਕਰਨ ਲਈ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਸਬੰਧੀ ਹਰ ਸਾਲ ਨਹਿਰਾਂ ਤੇ ਦਰਿਆਵਾਂ ਵਿਚ ਨਹਾਉਣ ਸਬੰਧੀ ਜ਼ਿਲਾ ਪ੍ਰਸ਼ਾਸਨ ਵੱਲੋਂ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ ਤਾਂ ਕਿ ਕੋਈ ਵੀ ਨਹਿਰਾਂ ਤੇ ਦਰਿਆਵਾਂ ’ਚ ਨਹਾ ਨਾ ਸਕੇ ਅਤੇ ਇਸ ਸਬੰਧੀ ਸਬੰਧਤ ਪੁਲਸ ਸਟੇਸ਼ਨਾਂ ਦੇ ਇੰਚਾਰਜਾਂ ਅਤੇ ਨਹਿਰੀ ਵਿਭਾਗ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਂਦੀ ਹੈ ਤਾਂ ਕਿ ਉਹ ਇਨ੍ਹਾਂ ਨਹਿਰਾਂ ਕਿਨਾਰੇ ਨਹਾਉਣ ਵਾਲਿਆਂ ’ਤੇ ਨਜ਼ਰ ਰੱਖ ਸਕਣ ਪਰ ਇਸ ਵਾਰ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਈ ਵੀ ਹੁਕਮ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਨੌਜਵਾਨ ਨਹਿਰਾਂ ਤੇ ਦਰਿਆਵਾਂ ’ਤੇ ਨਹਾਉਂਦੇ ਆਮ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ ਡਿਲੀਟ ਹੋਣਗੇ ਨਾਂ
ਹਰ ਸਾਲ ਬੇਸ਼ਕੀਮਤੀ ਜਾਨਾਂ ਗੁਆ ਦਿੰਦੇ ਹਨ ਮਾਪਿਆਂ ਦੇ ਪੁੱਤ
ਜ਼ਿਲਾ ਗੁਰਦਾਸਪੁਰ ਦੀ ਗੱਲ ਕਰੀਏ ਤਾਂ ਗੁਰਦਾਸਪੁਰ, ਬਟਾਲਾ, ਸ੍ਰੀ ਹਰਗੋਬਿੰਦਪੁਰ, ਕਾਹਨੂੰਵਾਨ, ਦੀਨਾਨਗਰ ,ਪਠਾਨਕੋਟ ਸਮੇਤ ਸਰਹੱਦੀ ਖੇਤਰਾਂ ’ਚ ਕਈ ਛੋਟੀਆਂ, ਵੱਡੀਆਂ ਨਹਿਰਾਂ ਸਮੇਤ ਦਰਿਆ ਆਦਿ ਖੇਤਰ ’ਚ ਪੈਂਦੇ ਹਨ। ਸਕੂਲਾਂ ’ਚ ਛੁੱਟੀਆਂ ਹੋਣ ਕਾਰਨ ਕਈ ਨੌਜਵਾਨ ਤੇ ਬੱਚੇ ਗਰਮੀ ਤੋਂ ਰਾਹਤ ਪਾਉਣ ਲਈ ਸਵੇਰ ਤੋਂ ਹੀ ਨਹਿਰਾਂ ਵੱਲ ਰੁਖ ਕਰ ਲੈਂਦੇ ਹਨ ਅਤੇ ਸਾਰਾ ਦਿਨ ਨਹਿਰਾਂ, ਦਰਿਆਵਾਂ ਦੇ ਕਿਨਾਰੇ ਨਹਾਉਂਦੇ ਨਜ਼ਰ ਆਉਂਦੇ ਹਨ। ਕਈ ਵਾਰ ਤਾਂ ਸ਼ਰਾਰਤਬਾਜ਼ੀ ’ਚ ਇਹ ਨੌਜਵਾਨ ਇਕ-ਦੂਜੇ ਨੂੰ ਧੱਕੇ ਵੀ ਦਿੰਦੇ ਹਨ, ਜੋ ਕਈ ਨੌਜਵਾਨਾਂ ਦੀ ਮੌਤ ਦਾ ਕਾਰਨ ਵੀ ਬਣਦੇ ਹਨ। ਜੇਕਰ ਵੇਖਿਆ ਜਾਵੇ ਤਾਂ ਹਰ ਸਾਲ ਗਰਮੀ ਤੋਂ ਰਾਹਤ ਪਾਉਣ ਦੇ ਚੱਕਰ ’ਚ ਮਾਪਿਆਂ ਦੇ ਪੁੱਤ ਆਪਣੀਆਂ ਬੇਸ਼ਕੀਮਤੀ ਜਾਨ ਗੁਆ ਦਿੰਦੇ ਹਨ, ਜਦਕਿ ਇਨ੍ਹਾਂ ’ਚ ਮਰਨ ਵਾਲਿਆਂ ’ਚ ਕਈ ਤਾਂ ਮਾਪਿਆਂ ਦੇ ਇਕਲੌਤੇ ਪੁੱਤ ਵੀ ਸਾਹਮਣੇ ਆਉਂਦੇ ਹਨ।
ਇਹ ਵੀ ਪੜ੍ਹੋ- ਦਲ ਖ਼ਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਸਰਕਾਰ ਨੇ ਕੀਤਾ ਬੰਦ, ਜਾਣੋ ਕਾਰਨ
ਜੇਕਰ ਵੇਖਿਆ ਜਾਵੇ ਤਾਂ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸਾਲ ਨਹਿਰਾਂ ਤੇ ਦਰਿਆਵਾਂ ’ਚ ਨਹਾਉਣ ’ਤੇ ਪਾਬੰਦੀ ਲਾਈ ਜਾਂਦੀ ਹੈ ਅਤੇ ਇਸ ਸਬੰਧੀ ਸਬੰਧਤ ਥਾਣਿਆਂ ਅਤੇ ਨਹਿਰੀ ਵਿਭਾਗ ਦੀ ਜ਼ਿੰਮੇਵਾਰੀ ਲਾਈ ਜਾਂਦੀ ਹੈ ਤਾਂ ਕਿ ਉਹ ਨਹਿਰਾਂ ’ਚ ਨੌਜਵਾਨਾਂ ਨੂੰ ਨਹਾਉਣ ’ਤੇ ਰੋਕਣ ਪਰ ਇਸ ਵਾਰ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਈ ਵੀ ਪਾਬੰਦੀ ਦੇ ਹੁਕਮ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਨੌਜਵਾਨ ਵੱਡੀ ਗਿਣਤੀ ਵਿਚ ਨਹਿਰਾਂ ’ਚ ਨਹਾਉਦੇ ਆਮ ਨਜ਼ਰ ਆਉਂਦੇ ਹਨ ਜੋ ਕਿ ਕਦੀ ਵੀ ਹਾਦਸੇ ਦਾ ਸ਼ਿਕਾਰ ਹੋ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਤਾਜ਼ਾ ਅਪਡੇਟ
ਮਾਪਿਆਂ ਨੂੰ ਸੁਚੇਤ ਹੋਣ ਦੀ ਲੋੜ
ਹਰ ਸਾਲ ਨਹਿਰਾਂ ਤੇ ਦਰਿਆਵਾਂ ’ਚ ਨਹਾਉਂਦੇ ਸਮੇਂ ਬੱਚਿਆਂ ਦੇ ਡੁੱਬਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਪਰ ਉਸ ਦੇ ਬਾਵਜੂਦ ਨਾ ਤਾਂ ਬੱਚਿਆਂ ਨੂੰ ਕੋਈ ਡਰ ਆਉਂਦਾ ਹੈ ਅਤੇ ਨਾ ਹੀ ਇਸ ਸਬੰਧੀ ਬੱਚਿਆਂ ਦੇ ਮਾਪੇ ਸੁਚੇਤ ਹਨ, ਜਿਸ ਕਾਰਨ ਬੇਧੜਕ ਹੋ ਕੇ ਨੌਜਵਾਨ ਬੱਚੇ ਗਰਮੀ ਤੋਂ ਬਚਣ ਲਈ ਨਹਿਰਾਂ ਤੇ ਦਰਿਆਵਾਂ ਦੇ ਵੱਲ ਰੁਖ ਕਰਦੇ ਹਨ ਪਰ ਗਰਮੀ ਤੋਂ ਰਾਹਤ ਦੇ ਚੱਕਰ ’ਚ ਕਈ ਨੌਜਵਾਨ ਆਪਣੀ ਕੀਮਤੀ ਜਾਨ ਗਵਾ ਦਿੰਦੇ ਹਨ। ਇਸ ਸਬੰਧੀ ਮਾਪਿਆਂ ਨੂੰ ਵੀ ਸੁਚੇਤ ਹੋਣ ਦੀ ਲੋੜ ਹੈ ਅਤੇ ਆਪਣੇ ਬੱਚਿਆਂ ਨੂੰ ਨਹਿਰਾਂ, ਦਰਿਆਵਾਂ ਤੇ ਜਾਣ ਤੋਂ ਰੋਕਣ ਦੀ ਲੋੜ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8