ਘਰੋਂ ਕਿਸਾਨੀ ਅੰਦੋਲਨ ’ਚ ਗਏ ਨੌਜਵਾਨ ਦੀ ਭੇਤਭਰੀ ਹਾਲਤ ’ਚ ਮਿਲੀ ਲਾਸ਼

Tuesday, Jul 13, 2021 - 10:07 AM (IST)

ਘਰੋਂ ਕਿਸਾਨੀ ਅੰਦੋਲਨ ’ਚ ਗਏ ਨੌਜਵਾਨ ਦੀ ਭੇਤਭਰੀ ਹਾਲਤ ’ਚ ਮਿਲੀ ਲਾਸ਼

ਪੱਟੀ (ਸੌਰਭ) - ਬਾਹਮਣੀ ਵਾਲਾ ਰੋਡ ਬਾਗਾਂ ਨੇੜੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਦੀ ਭੇਤਭਰੀ ਹਾਲਤ ’ਚ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਸੁਖਜਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਰਿਟ. ਡੀ.ਐੱਸ.ਪੀ. ਵਾਸੀ ਡਲੀਰੀ ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ’ਚੋਂ ਲਾਸ਼ ਮਿਲਣ ’ਤੇ ਰੋ-ਰੋ ਬੇਹਾਲ ਹੋਇਆ ਪਰਿਵਾਰ

ਪੁਲਸ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦਾ ਭਰਾ ਸੁਖਵਿੰਦਰ ਸਿੰਘ ਖਾਲੜਾ ਵਿਖੇ ਏ.ਐੱਸ.ਆਈ. ਹੈ। ਉਸ ਨਾਲ ਗੱਲਬਾਤ ਕਰਦੇ ਹੋਏ ਪਤਾ ਚੱਲਿਆ ਹੈ ਕਿ ਸੁਖਜਿੰਦਰ ਸਿੰਘ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਧਰਨੇ ’ਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ। ਉਕਤ ਨੌਜਵਾਨ ਪੱਟੀ ਵਿਖੇ ਕਿਸ ਤਰ੍ਹਾਂ, ਕਿਸ ਦੇ ਨਾਲ ਅਤੇ ਕਿਵੇਂ ਪਹੁੰਚਿਆ, ਇਸ ਦਾ ਪਤਾ ਪੁਲਸ ਵਲੋਂ ਲਗਾਇਆ ਜਾ ਰਿਹਾ ਹੈ। ਦੂਜੇ ਪਾਸੇ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਕੇ ਭੇਜ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ


author

rajwinder kaur

Content Editor

Related News