ਸਮਰਾਲਾ ’ਚ ਵੱਡੀ ਵਾਰਦਾਤ, 3 ਭੈਣਾਂ ਦੇ ਇਕਲੌਤੇ ਭਰਾ ਦਾ ਲੁਟੇਰੇ ਵਲੋਂ ਕਤਲ

Sunday, Mar 28, 2021 - 11:50 AM (IST)

ਸਮਰਾਲਾ ’ਚ ਵੱਡੀ ਵਾਰਦਾਤ, 3 ਭੈਣਾਂ ਦੇ ਇਕਲੌਤੇ ਭਰਾ ਦਾ ਲੁਟੇਰੇ ਵਲੋਂ ਕਤਲ

ਸਮਰਾਲਾ (ਗਰਗ): ਦੇਰ ਰਾਤ ਮੋਟਰਸਾਈਕਲ ਤੇ ਘਰ ਪਰਤ ਰਹੇ ਇਕ ਨੌਜਵਾਨ ’ਤੇ ਲੁਟੇਰੇ ਨੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਦੇ ਹੋਏ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਜੋ ਕਿ ਘਟਨਾ ਸਮੇ ਆਪਣੇ ਇਕ ਰਿਸ਼ਤੇਦਾਰ ਨਾਲ ਰਾਤ ਵੇਲੇ ਦਵਾਈ ਲੈ ਕੇ ਆਪਣੇ ਪਿੰਡ ਢਿੱਲਵਾਂ ਵਾਪਸ ਪਰਤ ਰਿਹਾ ਸੀ।

ਇਹ ਵੀ ਪੜ੍ਹੋ:  ਪਤਨੀ ਰਹਿੰਦੀ ਸੀ ਘਰੋ ਬਾਹਰ, ਪਿਓ ਨੇ ਆਪਣੀ 12 ਸਾਲਾ ਬੱਚੀ ਨੂੰ ਹੀ ਬਣਾਇਆ ਹਵਸ ਦਾ ਸ਼ਿਕਾਰ

PunjabKesari

 ਜਾਣਕਾਰੀ ਅਨੁਸਾਰ ਜਸਵੀਰ ਸਿੰਘ (26) ਪੁੱਤਰ ਚੰਦ ਰਾਮ ਦੇਰ ਰਾਤ ਕਰੀਬ 10 ਵਜੇ ਆਪਣੇ ਇਕ ਹੋਰ ਰਿਸ਼ਤੇਦਾਰ ਨਾਲ ਜਦੋ ਦਵਾਈ ਲੈ ਕੇ ਪਿੰਡ ਕੋਲ ਪੂਜਾ ਤਾਂ ਇਕ ਨਸ਼ੇੜੀ ਕਿਸਮ ਦੇ ਨੌਜਵਾਨ ਨੇ ਅਚਾਨਕ ਉਸ ਤੇ ਇਕ ਦਮ ਕਿਸੇ ਘਾਤਕ ਚੀਜ਼ ਨਾਲ ਹਮਲਾ ਕਰ ਦਿਤਾ। ਜਸਵੀਰ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਕੇ ਕਣਕ ਦੇ ਖੇਤ ’ਚ ਡਿਗ ਪਿਆ। ਇਸ ਘਟਨਾ ਦਾ ਜਦੋਂ ਅੱਜ ਸਵੇਰੇ ਪਤਾ ਲੱਗਾ ਤਾਂ ਜਸਵੀਰ ਸਿੰਘ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੀ ਲਾਸ਼ ਖੇਤਾਂ ਵਿਚ ਪਈ ਸੀ। ਮੌਕੇ ਤੇ ਪੁਲਸ ਨੇ ਪਹੁੰਚ ਕੇ ਲਾਸ਼ ਕਬਜੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੈ ਆਉਂਦੀ ਹੈ ਅਤੇ ਹਾਲੇ ਇਸ ਘਟਨਾ ਬਾਰੇ ਹੋਰ ਵੇਰਵੇ ਸਾਹਮਣੇ ਨਹੀਂ ਆਏ।ਪਰ ਮੌਕੇ ’ਤੇ ਹਾਜ਼ਰ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਲੁੱਟ ਦੀ ਮੰਸ਼ਾ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਵਿਚ ਜੁੱਟੀ ਹੋਈ ਹੈ।

ਇਹ ਵੀ ਪੜ੍ਹੋ: ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ, ਲਾਇਆ ਮੌਤ ਨੂੰ ਗਲ


author

Shyna

Content Editor

Related News