ਪੁਲਸ ਕਸਟਡੀ ''ਚ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ, ਪਰਿਵਾਰ ਨੇ ਲਾਏ ਵੱਡੇ ਇਲਜ਼ਾਮ
Friday, Dec 13, 2024 - 06:31 PM (IST)
ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦਿਹਾਤੀ ਥਾਣਾ ਘਰਿੰਡਾ ਦੇ ਅਧੀਨ ਆਉਂਦੀ ਪੁਲਸ ਚੌਕੀ ਵੱਲੋਂ ਦੋ ਨੌਜਵਾਨਾਂ ਨੂੰ ਮੁੱਖਬਰ ਦੀ ਸੂਚਨਾ ਦੇ ਅਧਾਰ 'ਤੇ ਕਾਬੂ ਕੀਤਾ ਗਿਆ ਸੀ। ਕਸਟਡੀ ਦੌਰਾਨ ਇੱਕ ਨੌਜਵਾਨ ਵੱਲੋਂ ਅਪਣੇ ਆਪ ਨੂੰ ਗੋਲੀ ਮਾਰ ਲਈ ਗਈ। ਮ੍ਰਿਤਕ ਨੌਜਵਾਨ ਦਾ ਨਾਂ ਮਨਜੀਤ ਸਿੰਘ ਦੱਸਿਆ ਜਾ ਰਿਹਾ ਹੈ। ਜਿਸ ਦੇ ਪੀੜਤ ਪਰਿਵਾਰ ਨੇ ਥਾਣਾ ਘਰਿੰਡਾ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਡੀ. ਐੱਸ. ਪੀ. ਲਖਵਿੰਦਰ ਸਿੰਘ ਕਲੇਅਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਮੁਖਬਰ ਦੀ ਸੂਚਨਾ ਦੇ ਅਧਾਰ 'ਤੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਸੀ ਜਿਸ ਦੇ ਚਲਦੇ ਇਕ ਨੌਜਵਾਨ ਮਨਜੀਤ ਸਿੰਘ ਨੇ ਪੁਲਸ ਕਸਟਡੀ 'ਚ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਗਈ। ਉਨ੍ਹਾਂ ਨੇ ਦੱਸਿਆ ਕਿ ਜਿਸ ਪਿਸਤੌਲ ਦੇ ਨਾਲ ਉਸਨੇ ਗੋਲੀ ਮਾਰੀ ਹੈ ਉਸ ਦਾ ਲਾਇਸੈਂਸੀ ਪਿਸਤੌਲ ਸੀ। ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਅਸੀਂ ਜਾਂਚ ਕਰ ਰਹੇ ਹਾਂ, ਜਾਂਚ ਤੋਂ ਬਾਅਦ ਸਾਰੇ ਤੱਥ ਸਾਹਮਣੇ ਆਉਗੇ ਉਸ ਹਿਸਾਬ ਨਾਲ ਬਣਦੀ ਕਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਨਗਰ ਨਿਗਮ ਚੋਣਾਂ ਲਈ ਕੁੱਤੇ ਦੀ ਨਾਮਜ਼ਦਗੀ ਭਰਨ ਪੁੱਜੀ ਔਰਤ, ਮਾਮਲਾ ਜਾਣ ਹੋਵੋਗੇ ਹੈਰਾਨ
ਇਸ ਮੌਕੇ ਪੀੜਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਮੁੰਡਾ ਮਨਜੀਤ ਸਿੰਘ ਜੋ ਕਿ ਵਿਆਹਿਆ ਹੋਇਆ ਹੈ ਅਤੇ ਪਿੰਡ ਖਾਸਾ ਵਿਖੇ ਹੈਲਥ ਕਲੱਬ ਚਲਾਉਂਦਾ ਹੈ। ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਦਾ ਹੈ ਤੇ ਸਿੱਖੀ ਲਈ ਪ੍ਰੇਰਿਤ ਵੀ ਕਰਦਾ ਹੈ। ਸਾਡਾ ਮੁੰਡਾ ਅਜਿਹਾ ਕੋਈ ਕੰਮ ਨਹੀਂ ਸੀ ਕਰਦਾ ਜੋ ਕਾਨੂੰਨ ਦੇ ਅਦਾਰੇ ਤੋਂ ਬਾਹਰ ਹੋਵੇ। ਉਨ੍ਹਾਂ ਕਿਹਾ ਕਿ ਨਾ ਹੀ ਸਾਡਾ ਮੁੰਡਾ ਬੁਝਦਿਲ ਸੀ ਜੋ ਆਪਣੇ ਆਪ ਨੂੰ ਗੋਲੀ ਮਾਰ ਲਵੇ, ਇਹ ਸਾਰੀ ਪੁਲਸ ਵੱਲੋਂ ਸਾਜਿਸ਼ ਰਚੀ ਜਾ ਰਹੀ ਹੈ। ਅਸੀਂ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ ਤੇ ਚਾਹੁੰਦੇ ਹਾਂ ਕਿ ਪੁਲਸ ਪ੍ਰਸ਼ਾਸਨ ਚੌਂਕੀ ਖਾਸਾ ਉਨ੍ਹਾਂ ਅਧਿਕਾਰੀਆਂ ਨੂੰ ਸਸਪੈਂਡ ਕਰੇ ਜਿਨ੍ਹਾਂ ਨੇ ਉਨ੍ਹਾਂ ਦੇ ਮੁੰਡੇ ਨੂੰ ਪੁਲਸ ਕਸਟਡੀ 'ਚ ਲਿਆ ਸੀ। ਪੁਲਸ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ
ਉਥੇ ਹੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਚੌਂਕੀ ਖਾਸਾ ਦੇ ਪੁਲਸ ਅਧਿਕਾਰੀ ਜਸਵਿੰਦਰ ਸਿੰਘ ਵੱਲੋਂ ਉਸ ਨੂੰ ਸਵੇਰ ਦਾ ਕਾਬੂ ਕੀਤਾ ਗਿਆ ਸੀ ਤੇ ਦੇਰ ਸ਼ਾਮ ਉਸ ਵੱਲੋਂ ਆਪਣੇ ਆਪ ਨੂੰ ਗੋਲੀ ਮਾਰਨ ਦੀ ਘਟਨਾ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਅਧਿਕਾਰੀ ਜਸਵਿੰਦਰ ਸਿੰਘ ਨੇ ਹੀ ਉਸ ਨੂੰ ਉਸ ਦੀ ਲਾਈਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਮਨਜੀਤ ਸਿੰਘ ਨੂੰ ਮੌਤ ਦੇ ਘਾਟ ਉਤਾਰਿਆ ਦਿੱਤਾ ਹੈ। ਇਸ ਮੌਕੇ ਸਾਰੀ ਦਿਹਾਤੀ ਦੇ ਥਾਣਿਆਂ ਦੀ ਪੁਲਸ ਥਾਣਾ ਘਰਿੰਡਾ ਵਿੱਚ ਇਕੱਠੀ ਹੋਈ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਪੁਲਸ ਵਲੋਂ ਰਾਜੀਨਾਮਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8