ਕੈਨੇਡਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਦਹਿਸ਼ਤ ’ਚ ਸਾਥੀ ਦੀ ਵੀ ਮੌਤ

Saturday, Dec 13, 2025 - 09:08 PM (IST)

ਕੈਨੇਡਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਦਹਿਸ਼ਤ ’ਚ ਸਾਥੀ ਦੀ ਵੀ ਮੌਤ

ਬੁਢਲਾਡਾ/ਬੋਹਾ (ਬਾਂਸਲ, ਅਮਨਦੀਪ) - ਉੱਜਵਲ ਭਵਿੱਖ ਲਈ ਕੈਨੇਡਾ ਦੇ ਐਡਮਿੰਟਨ ਸ਼ਹਿਰ ’ਚ ਪੜ੍ਹਾਈ ਕਰਨ ਗਏ ਬੁਢਲਾਡਾ ਨਾਲ ਸਬੰਧਤ 2 ਪਿੰਡਾਂ ਦੇ 2 ਨੌਜਵਾਨਾਂ ਦੀ ਮੌਤ ਹੋਣ ਜਾਣ ਦੀ ਖਬਰ ਹੈ।

ਜਾਣਕਾਰੀ ਅਨੁਸਾਰ ਇੱਥੋਂ ਨਜ਼ਦੀਕੀ ਪਿੰਡ ਬਰ੍ਹੇ ਦਾ ਨੌਜਵਾਨ ਗੁਰਦੀਪ ਸਿੰਘ (27) ਅਤੇ ਉਸ ਦਾ ਦੋਸਤ ਪਿੰਡ ਉੱਡਤ ਸੈਦੇਵਾਲਾ ਦਾ ਰਣਵੀਰ ਸਿੰਘ (18) ਦੋਸਤਾਂ ਨਾਲ ਜਨਮਦਿਨ ਪਾਰਟੀ ’ਤੇ ਜਾ ਰਹੇ ਸਨ ਕਿ ਅਚਾਨਕ ਅਣਪਛਾਤੇ ਵਿਅਕਤੀਆਂ ਵੱਲੋਂ ਰਣਵੀਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਗੱਡੀ ਚਲਾ ਰਿਹਾ ਗੁਰਦੀਪ ਸਿੰਘ ਦਹਿਸ਼ਤ ਅਤੇ ਸਦਮੇ ਕਾਰਨ ਬੇਹੋਸ਼ ਹੋ ਗਿਆ, ਜਿਸ ਦੀ ਬਾਅਦ ’ਚ ਮੌਤ ਹੋ ਗਈ।

ਇਸ ਦੀ ਪੁਸ਼ਟੀ ਉਨ੍ਹਾਂ ਦੇ ਸਾਥੀ ਅਰਸ਼ਦੀਪ ਸਿੰਘ ਨੇ ਕੀਤੀ। ਉਨ੍ਹਾਂ ਨੇ ਦੋਵਾਂ ਦੇ ਪਰਿਵਾਰਾਂ ਨੂੰ ਘਟਨਾ ਸਬੰਧੀ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬੁਢਲਾਡਾ ਦੇ ਪਿੰਡ ਬਰ੍ਹੇ ਅਤੇ ਬੋਹਾ ਇਲਾਕਿਆਂ ’ਚ ਸੋਗ ਦੀ ਲਹਿਰ ਫੈਲ ਗਈ ਹੈ। ਕੈਨੇਡਾ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਗਈ।


author

Inder Prajapati

Content Editor

Related News