ਬਟਾਲਾ 'ਚ ਵਾਰਦਾਤ: ਨੈਸ਼ਨਲ ਹਾਈਵੇਅ 'ਤੇ ਨੌਜਵਾਨ ਦਾ ਕਤਲ

Monday, Oct 19, 2026 - 10:56 AM (IST)

ਬਟਾਲਾ 'ਚ ਵਾਰਦਾਤ: ਨੈਸ਼ਨਲ ਹਾਈਵੇਅ 'ਤੇ ਨੌਜਵਾਨ ਦਾ ਕਤਲ

ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਨੈਸ਼ਨਲ ਹਾਈਵੇਅ 'ਤੇ ਇੱਕ ਨੌਜਵਾਨ ਗੋਲੀ ਲੱਗਣ ਕਾਰਨ ਮੌਤ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗਾਂਧੀ ਕੈਂਪ ਦੇ ਰਹਿਣ ਵਾਲੇ ਸੰਨੀ ਵਜੋਂ ਹੋਈ ਹੈ। ਮਾਂ ਨੇ ਪੁੱਤਰ ਦੇ ਦੋਸਤ 'ਤੇ ਹੀ ਕਤਲ ਦੇ ਗੰਭੀਰ ਇਲਜ਼ਾਮ ਲਗਾਏ ਹਨ, ਜਦਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

ਜਾਣਕਾਰੀ ਅਨੁਸਾਰ ਸੰਨੀ ਨੂੰ ਉਸਦਾ ਦੋਸਤ ਘਰੋਂ ਆਪਣੇ ਨਾਲ ਲੈ ਕੇ ਗਿਆ ਸੀ। ਦੇਰ ਰਾਤ ਤੱਕ ਘਰ ਨਾ ਪਰਤਣ 'ਤੇ ਮਾਂ ਕਮਲੇਸ਼ ਨੇ ਆਪਣੇ ਜਵਾਈ ਨੂੰ ਬੁਲਾ ਕੇ ਬਾਈਪਾਸ ਵੱਲ ਭਾਲ ਕਰਨ ਲਈ ਕਿਹਾ। ਇਸੇ ਦੌਰਾਨ ਸੰਨੀ ਦੇ ਦੋਸਤ ਨੇ ਫੋਨ ਕਰਕੇ ਦੱਸਿਆ ਕਿ ਸੰਨੀ ਨੂੰ ਕਿਸੇ ਨੇ ਗੋਲੀ ਮਾਰ ਦਿੱਤੀ ਹੈ। ਸੂਚਨਾ ਮਿਲਣ 'ਤੇ ਉਹ ਪੁਲਸ ਚੌਕੀ ਪਹੁੰਚਿਆ ਤੇ ਪੁਲਸ ਨੂੰ ਨਾਲ ਲੈ ਕੇ ਘਟਨਾ ਵਾਲੀ ਜਗ੍ਹਾ 'ਤੇ ਗਿਆ, ਜਿੱਥੇ ਸੰਨੀ ਖੂਨ ਨਾਲ ਲੱਥਪੱਥ ਪਿਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ

ਦੂਜੇ ਪਾਸੇ ਥਾਣਾ ਸਿਵਲ ਲਾਈਨ ਦੇ ਐਸ. ਐਚ. ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਰਾਤ ਕਰੀਬ 12 ਵਜੇ ਸੂਚਨਾ ਮਿਲੀ ਕਿ ਸੰਨੀ ਦਾ ਦੋਸਤ ਉਸ ਨਾਲ ਮੋਟਰਸਾਈਕਲ 'ਤੇ ਪਿੰਡ ਏਮਾ ਵੱਲ ਜਾ ਰਿਹਾ ਸੀ। ਨੈਸ਼ਨਲ ਹਾਈਵੇਅ 'ਤੇ 5 ਨੌਜਵਾਨ ਖੜ੍ਹੇ ਸਨ, ਜਿਨ੍ਹਾਂ 'ਚੋਂ ਇੱਕ ਨੇ ਗੋਲੀ ਚਲਾ ਦਿੱਤੀ ਜੋ ਸੰਨੀ ਨੂੰ ਲੱਗੀ। ਦੋਵੇਂ ਮੋਟਰਸਾਈਕਲ ਤੋਂ ਡਿੱਗ ਪਏ ਅਤੇ ਪੈਦਲ ਦੂਰ ਤੱਕ ਗਏ, ਜਿੱਥੇ ਸੰਨੀ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤੀ ਹੈ ਅਤੇ ਕਿਹਾ ਕਿ ਜਾਂਚ ਤੋਂ ਬਾਅਦ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News