ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ, ਦੋਸਤਾਂ ਨੂੰ ਦੇਣ ਚੱਲਾ ਸੀ ਪਾਰਟੀ

Thursday, Aug 20, 2026 - 12:11 PM (IST)

ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ, ਦੋਸਤਾਂ ਨੂੰ ਦੇਣ ਚੱਲਾ ਸੀ ਪਾਰਟੀ

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਕਿ ਗੇਟ ਹਕੀਮਾ ਖੇਤਰ ਦੇ ਬੀ ਬਲਾਕ ਇਲਾਕੇ 'ਚ ਟੀ-ਪੁਆਇੰਟ ਨੇੜੇ 21 ਸਾਲਾ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਜ਼ਖ਼ਮੀ ਨੌਜਵਾਨ ਦੀ ਪਛਾਣ ਅਮਿਤ ਵਜੋਂ ਦੱਸੀ ਜਾ ਰਹੀ ਹੈ। ਗੋਲੀ ਲੱਗਣ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ ਵੱਡੀ ਭਵਿੱਖਬਾਣੀ

ਪਰਿਵਾਰਕ ਮੈਂਬਰਾਂ ਮੁਤਾਬਕ ਅਮਿਤ ਦੇ ਜਨਮਦਿਨ ਮੌਕੇ ਘਰ 'ਚ ਕੇਕ ਕੱਟਿਆ ਗਿਆ ਸੀ। ਇਸ ਤੋਂ ਬਾਅਦ ਉਹ ਆਪਣੇ ਸਾਥੀਆਂ ਨਾਲ ਬਾਹਰ ਕੁਝ ਖਾਣ-ਪੀਣ ਲਈ ਨਿਕਲਿਆ ਸੀ। ਇਸ ਦੌਰਾਨ ਦੋ ਨੌਜਵਾਨ ਐਕਟਿਵਾ ’ਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਉੱਥੇ ਪਹੁੰਚੇ ਅਤੇ ਕਥਿਤ ਤੌਰ ’ਤੇ ਅਮਿਤ ’ਤੇ ਗੋਲੀ ਚਲਾ ਦਿੱਤੀ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਗੋਲੀ ਚਲਾਉਣ ਵਾਲੇ ਨੌਜਵਾਨਾਂ ਦੇ ਨਾਮ ਨੀਤਿਸ਼ ਅਤੇ ਗੋਸ਼ ਦੱਸੇ ਜਾ ਰਹੇ ਹਨ। ਪਰਿਵਾਰ ਦੇ ਇਕ ਮੈਂਬਰ ਸਾਗਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਬੱਚਿਆਂ ਵਿਚਕਾਰ ਮਾਮੂਲੀ ਵਿਵਾਦ ਹੋਇਆ ਸੀ। ਉਸ ਸਮੇਂ ਆਸ-ਪਾਸ ਮੌਜੂਦ ਲੋਕਾਂ ਨੇ ਦੋਵੇਂ ਧਿਰਾਂ ਨੂੰ ਸਮਝਾ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ ਸੀ। ਦੋਸ਼ ਹੈ ਕਿ ਕਰੀਬ ਡੇਢ ਘੰਟੇ ਬਾਅਦ ਜਦੋਂ ਅਮਿਤ ਆਪਣੇ ਸਾਥੀਆਂ ਨਾਲ ਐਕਟਿਵਾ ’ਤੇ ਬਾਹਰ ਜਾ ਰਿਹਾ ਸੀ ਤਾਂ ਪਿੱਛੋਂ ਆਏ ਨੌਜਵਾਨਾਂ ਨੇ ਅਚਾਨਕ ਫਾਇਰਿੰਗ ਕਰ ਦਿੱਤੀ। ਗੋਲੀ ਅਮਿਤ ਦੇ ਜਬਾੜੇ ਦੇ ਨੇੜੇ ਲੱਗੀ, ਜਿਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !

ਪਰਿਵਾਰ ਨੇ ਪੁਲਸ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਘਟਨਾ ਤੋਂ ਬਾਅਦ ਪੁਲਸ ਦੇ ਮੌਕੇ ’ਤੇ ਪਹੁੰਚਣ ਵਿੱਚ ਦੇਰੀ ਹੋਈ ਅਤੇ ਉਹ ਕਾਫ਼ੀ ਦੇਰ ਤੱਕ ਥਾਣੇ ਵਿੱਚ ਕਾਰਵਾਈ ਦੀ ਉਡੀਕ ਕਰਦੇ ਰਹੇ। ਹਾਲਾਂਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਕੇ ’ਤੇ ਪਹੁੰਚੇ ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਗੇਟ ਹਕੀਮਾ ਦੇ ਬੀ ਬਲਾਕ ਇਲਾਕੇ ਵਿੱਚ ਫਾਇਰਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਜ਼ਖ਼ਮੀ ਦਾ ਬਿਆਨ ਦਰਜ ਕੀਤਾ ਹੈ, ਜਿਸ ਵਿੱਚ ਉਸ ਨੇ ਦੋ ਨੌਜਵਾਨਾਂ ਦੇ ਨਾਮ ਦੱਸੇ ਹਨ। ਉਨ੍ਹਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ

ਏਸੀਪੀ ਮੁਤਾਬਕ ਪੁਲਿਸ ਨੂੰ ਘਟਨਾ ਸਥਾਨ ਤੋਂ ਇੱਕ ਖੋਲ ਵੀ ਬਰਾਮਦ ਹੋਇਆ ਹੈ। ਫਿਲਹਾਲ ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ਦੇ ਨਾਲ-ਨਾਲ ਘਟਨਾ ਪਿੱਛੇ ਦੀ ਵਜ੍ਹਾ ਅਤੇ ਮੁਲਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News