ਵਿਦੇਸ਼ੋਂ ਆਈ ਬਜ਼ੁਰਗ ਮਾਪਿਆਂ ਦੇ ਲਾਡਲੇ ਪੁੱਤ ਦੀ ਮ੍ਰਿਤਕ ਦੇਹ, ਦੇਖ ਨਿਕਲ ਗਈਆਂ ਭੁੱਬਾਂ
Saturday, May 06, 2023 - 06:28 PM (IST)
ਅੰਮ੍ਰਿਤਸਰ : ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਮੋਗਾ ਦੇ ਪਿੰਡ ਜੋਗੇਵਾਲਾ ਨਾਲ ਸਬੰਧਤ 27 ਸਾਲਾ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਗੁਰਦੀਪ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਸਾਲ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 22 ਅਪ੍ਰੈਲ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ, ਪੰਜਾਬ ਦੇ ਮੌਸਮ ਨੂੰ ਲੈ ਕੇ ਕੀਤੀ ਤਾਜ਼ਾ ਭਵਿੱਖਬਾਣੀ
ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਕਿ ਮ੍ਰਿਤਕ ਗੁਰਦੀਪ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਸਹਾਰਾ ਸੀ, ਉਸਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ, ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਦੱਸਿਆ ਕਿ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।
ਇਹ ਵੀ ਪੜ੍ਹੋ : ਪਹਿਲਾਂ ਰਿਸ਼ਤੇ ਲਈ ਘਰ ਬੁਲਾਇਆ ਫਿਰ ਕੁੜੀਆਂ ਨਾਲ ਖੜੀਆਂ ਕਰ ਉਤਰਵਾ ਲਏ ਕੱਪੜੇ, ਫਿਰ ਜੋ ਹੋਇਆ...
ਪੀੜਤ ਪਰਿਵਾਰ ਨਾਲ ਹਵਾਈ ਅੱਡੇ ’ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 325 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਸ ਦੌਰਾਨ ਹਵਾਈ ਅੱਡੇ ’ਤੇ ਮ੍ਰਿਤਕ ਦੇਹ ਲੈਣ ਪਹੁੰਚੇ, ਗੁਰਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਅਤੇ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਗੁਰਦੀਪ ਦੇ ਬਜ਼ੁਰਗ ਮਾਪਿਆਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਮਹਿਲਾ ਸਿਪਾਹੀ ਦਾ ਵੱਡਾ ਕਾਰਨਾਮਾ, ਹੋਸ਼ ਉਡਾਉਣ ਵਾਲੀ ਹੈ ਪੂਰੀ ਘਟਨਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।