ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
Tuesday, May 27, 2025 - 10:42 AM (IST)

ਬਠਿੰਡਾ (ਸੁਖਵਿੰਦਰ) : ਲਾਲ ਸਿੰਘ ਨਗਰ ਨਜ਼ਦੀਕ ਰੇਲਵੇ ਲਾਈਨ ’ਤੇ ਇਕ ਨੌਜਵਾਨ ਵਲੋਂ ਰੇਲਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੂੰ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰਾਂ ਟੀਮ, ਸੰਦੀਪ ਸਿੰਘ ਗਿੱਲ ਵਲੋਂ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਦਿੰਦਿਆ ਸੰਸਥਾ ਵਰਕਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲਾਲ ਸਿੰਘ ਬਸਤੀ ਨਜ਼ਦੀਕ ਰੇਲਵੇ ਲਾਈਨ ’ਤੇ ਇਕ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਨਾਲ ਮੌਤ ਹੋ ਗਈ ਹੈ।
ਸੂਚਨਾ ਮਿਲਣ ’ਤੇ ਸੰਸਥਾਂ ਵਰਕਰ ਅਤੇ ਜੀ. ਆਰ. ਪੀ. ਦੇ ਮੁਲਾਜ਼ਮ ਮੌਕੇ ’ਤੇ ਪਹੁੰਚੇ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾਂ ਵਰਕਰਾਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਕੋਲ ਅਜਿਹਾ ਕੋਈ ਕਾਗਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਸ਼ਨਾਖਤ ਕੀਤੀ ਜਾ ਸਕੇ।