ਮੋਬਾਇਲ ਦੀ ਜ਼ਿਆਦਾ ਵਰਤੋਂ ਕਰਨ ਵਾਲੇ ਸਾਵਧਾਨ, ਹੈਰਾਨ ਕਰ ਦੇਵੇਗੀ ਲੁਧਿਆਣਾ ਦੇ ਮੁੰਡਿਆਂ ਨਾਲ ਵਾਪਰੀ ਅਣਹੋਣੀ

Friday, Jul 15, 2022 - 06:16 PM (IST)

ਮੋਬਾਇਲ ਦੀ ਜ਼ਿਆਦਾ ਵਰਤੋਂ ਕਰਨ ਵਾਲੇ ਸਾਵਧਾਨ, ਹੈਰਾਨ ਕਰ ਦੇਵੇਗੀ ਲੁਧਿਆਣਾ ਦੇ ਮੁੰਡਿਆਂ ਨਾਲ ਵਾਪਰੀ ਅਣਹੋਣੀ

ਲੁਧਿਆਣਾ (ਤਰੁਣ) : ਮੋਬਾਇਲ ਦੀ ਜ਼ਿਆਦਾ ਵਰਤੋਂ ਕਰਨ ਵਾਲੇ 2 ਨੌਜਵਾਨਾਂ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਦੋਵੇਂ ਨੌਜਵਾਨ ਆਪਣਾ ਜ਼ਿਆਦਾ ਸਮਾਂ ਮੋਬਾਇਲ ’ਤੇ ਗੇਮ ਖੇਡ ਕੇ ਬਿਤਾਉਂਦੇ ਸਨ। ਗੇਮ ਖੇਡਣ ਕਾਰਨ ਦੋਵੇਂ ਮਾਨਸਿਕ ਰੂਪ ’ਚ ਬੀਮਾਰ ਹੋ ਚੁੱਕੇ ਸਨ, ਜਿਨ੍ਹਾਂ ਨੇ ਇਹ ਖ਼ੌਫਨਾਕ ਕਦਮ ਚੁੱਕ ਲਿਆ। ਪੁਲਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ’ਚੋਂ ਪੋਸਟਮਾਰਟਮ ਕਰਵਾ ਕੇ ਪਰਿਵਾਰਾਂ ਹਵਾਲੇ ਕਰ ਦਿੱਤੀਆਂ ਹਨ। ਪਹਿਲਾ ਮਾਮਲਾ ਨਿਊ ਸ਼ਿਵਪੁਰੀ ਇਲਾਕੇ ਦਾ ਹੈ, ਜਿੱਥੇ ਸੁਮਿਤ ਨੇ ਬੀਤੇ ਦਿਨੀਂ ਕੁੰਡੀ ਨਾਲ ਫਾਹਾ ਲਗਾ ਕੇ ਜਾਨ ਦੇ ਦਿੱਤੀ। ਛੋਟੇ ਭਰਾ ਨੇ ਲਾਸ਼ ਨੂੰ ਲਟਕਦੀ ਦੇਖ ਦੇ ਰੌਲਾ ਪਾਇਆ, ਜਿਸ ਤੋਂ ਬਾਅਦ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੀ ਵੱਡੀ ਖ਼ਬਰ, ਫੋਰੈਂਸਿਕ ਰਿਪੋਰਟ ’ਚ ਹੋਇਆ ਵੱਡਾ ਖੁਲਾਸਾ

ਦੂਜਾ ਮਾਮਲਾ ਕਿਰਪਾਲ ਨਗਰ ਇਲਾਕੇ ਦਾ ਹੈ, ਜਿੱਥੇ ਜਤਿੰਦਰ ਨੇ ਵੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਘਟਨਾ ਸਮੇਂ ਪੂਰਾ ਪਰਿਵਾਰ ਕਿਸੇ ਵਿਆਹ ਸਮਾਗਮ ’ਚ ਗਿਆ ਹੋਇਆ ਸੀ। ਗੁਆਂਢੀ ਨੇ ਪੁਲਸ ਅਤੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਜਤਿੰਦਰ ਦੇ ਪਰਿਵਾਰ ਵਾਲਿਆਂ ਕਹਿਣਾ ਹੈ ਕਿ ਉਹ ਜ਼ਿਆਦਾਤਰ ਸਮਾਂ ਗੇਮ ਖੇਡਿਆ ਕਰਦਾ ਸੀ, ਜਿਸ ਨੂੰ ਕਈ ਵਾਰ ਰੋਕਿਆ ਗਿਆ ਪਰ ਇਸ ਦੇ ਬਾਵਜੂਦ ਜਤਿੰਦਰ ਨੇ ਗੇਮ ਖੇਡਣਾ ਨਹੀਂ ਛੱਡਿਆ, ਜਿਸ ਕਾਰਨ ਉਹ ਕਾਫੀ ਚਿੜਚਿੜਾ ਅਤੇ ਮਾਨਸਿਕ ਰੂਪ ’ਚ ਬੀਮਾਰ ਲੱਗ ਰਿਹਾ ਸੀ।

ਇਹ ਵੀ ਪੜ੍ਹੋ : ਪਟਿਆਲਾ ’ਚ ਫਿਰ ਗਰਮਾਇਆ ਮਾਹੌਲ, ਕਾਲੀ ਮਾਤਾ ਮੰਦਰ ਦੀ ਕੰਧ ’ਤੇ ਲੱਗੇ ਖਾਲਿਸਤਾਨ ਦੇ ਪੋਸਟਰ

ਥਾਣਾ ਮੁਖੀ ਰਾਜੇਸ਼ ਠਾਕੁਰ ਨੇ ਦੱਸਿਆ ਕਿ ਦੋਵੇਂ ਕੇਸਾਂ ’ਚ ਪਤਾ ਲੱਗਾ ਹੈ ਕਿ ਨੌਜਵਾਨ ਮੋਬਾਇਲ ਦੀ ਜ਼ਿਆਦਾ ਵਰਤੋਂ ਕਰਦੇ ਸਨ। ਗੇਮ ਖੇਡਣ ਕਾਰਨ ਨੌਜਵਾਨ ਮਾਨਸਿਕ ਰੂਪ ’ਚ ਬੀਮਾਰ ਹੋ ਚੁੱਕੇ ਸਨ, ਜਿਸ ਕਾਰਨ ਨੌਜਵਾਨਾਂ ਨੇ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਹੈ। ਪੁਲਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ : ਪ੍ਰਿਯਵਰਤ ਫੌਜੀ ਸਣੇ ਚਾਰ ਕਾਤਲ ਅਦਾਲਤ ’ਚ ਪੇਸ਼, ਵਧਿਆ ਰਿਮਾਂਡ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News