ਖੰਨਾ : ਪ੍ਰੇਮਿਕਾ ਦੀ ਮੌਤ ਤੋਂ ਬਾਅਦ ਪ੍ਰੇਮੀ ਨੇ ਵੀ ਪੁਲਸ ਥਾਣੇ 'ਚ ਕੀਤੀ ਖੁਦਕੁਸ਼ੀ

Tuesday, Oct 24, 2017 - 06:58 PM (IST)

ਖੰਨਾ  (ਸੁਨੀਲ) : ਖੰਨਾ ਦੇ ਸਦਰ ਪੁਲਸ ਥਾਣੇ 'ਚ ਇਕ ਹਵਾਲਾਤੀ ਵਲੋਂ ਫਾਹਾ ਲਾ ਕੇ ਖੁਦਕੁਸ਼ੀ ਕਰਨ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਾਸੀ ਇਕੋਲਾਹੀ ਦੇ ਤੌਰ 'ਤੇ ਕੀਤੀ ਗਈ ਹੈ। ਇਹ ਮਾਮਲਾ ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਤੋਂ ਪਹਿਲਾਂ ਮ੍ਰਿਤਕ ਦੀ ਪ੍ਰੇਮਿਕਾ ਨੇ ਵੀ ਪਿੰਡ 'ਚ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਦੀ ਸ਼ਿਕਾਇਤ ਤੋਂ ਬਾਅਦ ਹੀ ਪੁਲਸ ਨੇ ਮ੍ਰਿਤਕ ਨੂੰ ਕਾਬੂ ਕੀਤਾ ਸੀ, ਜਿਸ ਤੋਂ ਬਾਅਦ ਉਸ ਨੇ ਵੀ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।


Related News