ਲੁਧਿਆਣਾ ਤੋਂ ਵੱਡੀ ਖ਼ਬਰ : ASI ਤੋਂ ਦੁਖ਼ੀ ਨੌਜਵਾਨ ਨੇ ਵੀਡੀਓ ਬਣਾ ਗੱਡੀ 'ਚ ਖ਼ੁਦ ਨੂੰ ਮਾਰੀ ਗੋਲੀ

Friday, Mar 11, 2022 - 01:57 PM (IST)

ਲੁਧਿਆਣਾ ਤੋਂ ਵੱਡੀ ਖ਼ਬਰ : ASI ਤੋਂ ਦੁਖ਼ੀ ਨੌਜਵਾਨ ਨੇ ਵੀਡੀਓ ਬਣਾ ਗੱਡੀ 'ਚ ਖ਼ੁਦ ਨੂੰ ਮਾਰੀ ਗੋਲੀ

ਲੁਧਿਆਣਾ (ਰਿਸ਼ੀ) : ਇੱਥੇ ਸ਼ਹੀਦ ਬਾਬਾ ਦੀਪ ਸਿੰਘ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਇਕ ਏ. ਐੱਸ. ਆਈ. ਤੋਂ ਦੁਖ਼ੀ ਹੋ ਕੇ ਵੀਡੀਓ ਬਣਾਉਣ ਮਗਰੋਂ ਗੱਡੀ 'ਚ ਖ਼ੁਦ ਨੂੰ ਗੋਲੀ ਮਾਰ ਲਈ। ਫਿਲਹਾਲ ਨੌਜਵਾਨ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਕਤ ਨੌਜਵਾਨ ਦੀ ਪਛਾਣ ਸ਼ਹੀਦ ਬਾਬਾ ਦੀਪ ਸਿੰਘ ਨਗਰ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ (31) ਵੱਜੋਂ ਹੋਈ ਹੈ। ਵੀਡੀਓ 'ਚ ਨੌਜਵਾਨ ਕੁਲਵਿੰਦਰ ਸਿੰਘ (31) ਵੱਲੋਂ ਕਿਹਾ ਗਿਆ ਹੈ ਕਿ ਉਸ ਦੇ ਇਸ ਕਦਮ ਲਈ ਸੀ. ਆਈ. ਏ. ਦਾ ਏ. ਐੱਸ. ਆਈ. ਜ਼ਿੰਮੇਵਾਰ ਹੈ, ਜੋ ਕਿ ਧੂਰੀ ਤੋਂ ਹੈ।

ਇਹ ਵੀ ਪੜ੍ਹੋ : ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ, 'ਆਪ' ਦੀ ਜਿੱਤ ਬਾਰੇ ਆਖੀ ਇਹ ਗੱਲ

ਉਸ ਨੇ ਕਿਹਾ ਕਿ ਏ. ਐੱਸ. ਆਈ. ਵੱਲੋਂ ਉਸ ਨੂੰ ਬਹੁਤ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਉਹ ਗਾਲ੍ਹਾਂ ਵੀ ਕੱਢਦਾ ਸੀ, ਜਿਸ ਤੋ ਦੁਖ਼ੀ ਹੋ ਕੇ ਉਹ ਇੰਨਾ ਵੱਡਾ ਕਦਮ ਚੁੱਕਣ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਉਕਤ ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ  ਉਹ ਪ੍ਰਾਪਟਰੀ ਡੀਲਰ ਦਾ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਕੁਲਵਿੰਦਰ ਸਿੰਘ ਬੀਤੇ ਦਿਨ ਦੁਪਿਹਰ ਨੂੰ ਘਰ ਆਇਆ ਤਾਂ ਮਾਂ ਨੇ ਰੋਟੀ ਖਾਣ ਲਈ ਕਿਹਾ ਪਰ ਉਹ ਬਾਹਰ ਚਲਾ ਗਿਆ ਅਤੇ ਬਾਹਰ ਖੜ੍ਹੀ ਫਾਰਚੂਨਰ ਗੱਡੀ 'ਚ ਬੈਠ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਬੰਪਰ ਜਿੱਤ ਨਾਲ 'ਆਪ' ਨੂੰ ਮਿਲੇਗਾ ਵੱਡਾ ਫ਼ਾਇਦਾ, ਰਾਜ ਸਭਾ 'ਚ ਬਣੇਗੀ ਪੰਜਵੀਂ ਵੱਡੀ ਪਾਰਟੀ

ਇਸ ਤੋਂ ਬਾਅਦ ਉਸ ਨੇ ਗੱਡੀ 'ਚ ਵੀਡੀਓ ਬਣਾਈ ਅਤੇ ਫਿਰ ਆਪਣੇ ਸਿਰ 'ਚ ਗੋਲੀ ਮਾਰ ਲਈ। ਪਿਤਾ ਨੇ ਦੱਸਿਆ ਕਿ ਕੁਲਵਿੰਦਰ 2 ਭੈਣਾਂ ਦਾ ਇਕਲੌਤਾ ਭਰਾ ਹੈ ਅਤੇ ਪਹਿਲਾਂ ਉਹ ਲਾਟਰੀ ਦਾ ਕੰਮ ਕਰਦਾ ਸੀ, ਜਦੋਂ ਕਿ ਹੁਣ ਉਸ ਨੇ ਗੱਡੀਆਂ ਦੀ ਖ਼ਰੀਦ-ਵੇਚ ਦਾ ਕੰਮ ਸ਼ੁਰੂ ਕੀਤਾ ਹੋਇਆ ਸੀ। ਫਿਲਹਾਲ ਹਸਪਤਾਲ 'ਚ ਕੁਲਵਿੰਦਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਚਰਨਜੀਤ ਸਿੰਘ ਚੰਨੀ ਨੇ ਬੁਲਾਈ ਮੰਤਰੀ ਮੰਡਲ ਦੀ ਬੈਠਕ, ਰਾਜਪਾਲ ਨੂੰ ਸੌਂਪ ਸਕਦੇ ਨੇ ਅਸਤੀਫ਼ਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News