ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖਮੀ

Sunday, Dec 16, 2018 - 10:27 PM (IST)

ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖਮੀ

ਚੋਗਾਵਾਂ/ਲੋਪੋਕੇ, (ਹਰਜੀਤ, ਸਤਨਾਮ)– ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਇਕ ਨੌਜਵਾਨ ਨੂੰ ਅਣਪਛਾਤੇ ਵਿਆਕਤੀਆਂ ਵੱਲੋਂ ਗੋਲੀਆਂ ਮਾਰ ਕੇ ਜ਼ਖਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸੁਖਰਾਜ ਸਿੰਘ ਵਾਸੀ ਪਿੰਡ ਭੁੱਲਰ ਜਦੋਂ ਐਤਵਾਰ ਸਵੇਰੇ 8 ਵਜੇ ਦੇ ਕਰੀਬ ਆਪਣੇ ਘਰ ਅੱਗੇ ਖੜ੍ਹਾ ਸੀ ਤਾਂ ਕਾਰ ਸਵਾਰ ਵਿਆਕਤੀਆਂ ਵੱਲੋਂ ਉਸ ਉੱਪਰ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਇਸ ਦੌਰਾਨ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਮੌਕੇ 'ਤੇ ਹਾਦਸੇ ਵਾਲੀ ਜਗ੍ਹਾ ਪਹੁੰਚ ਕੇ ਕਾਰਵਾਈ ਕੀਤੀ ਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

KamalJeet Singh

Content Editor

Related News