ਦੋਸਤਾਂ ਨਾਲ ਸ਼ਰਾਬ ਪੀਣ ਗਿਆ ਸੀ ਨੌਜਵਾਨ, ਦੇਰ ਰਾਤ ਖੇਤ ’ਚੋਂ ਮਿਲੀ ਲਾਸ਼

Thursday, May 16, 2024 - 06:01 PM (IST)

ਦੋਸਤਾਂ ਨਾਲ ਸ਼ਰਾਬ ਪੀਣ ਗਿਆ ਸੀ ਨੌਜਵਾਨ, ਦੇਰ ਰਾਤ ਖੇਤ ’ਚੋਂ ਮਿਲੀ ਲਾਸ਼

ਅਬੋਹਰ (ਸੁਨੀਲ)– ਬੀਤੀ ਰਾਤ ਨੇੜਲੇ ਪਿੰਡ ਤੂਤਵਾਲਾ ਦਾ ਇਕ ਨੌਜਵਾਨ ਆਪਣੇ ਦੋਸਤਾਂ ਨਾਲ ਸ਼ਰਾਬ ਪੀਣ ਗਿਆ ਸੀ ਪਰ ਦੇਰ ਰਾਤ ਉਸ ਦੀ ਲਾਸ਼ ਖੇਤ ਵਿਚ ਪਈ ਹੋਈ ਮਿਲੀ। ਜਦ ਕਿ ਉਸ ਦੇ ਦੋਸਤ ਉਥੋਂ ਲਾਪਤਾ ਸਨ। ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਕੱਲਰਖੇੜਾ ਚੌਂਕੀ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ। 

ਇਹ ਵੀ ਪੜ੍ਹੋ - ਇਨਸਾਨੀਅਤ ਸ਼ਰਮਸਾਰ : ਦੁਕਾਨ 'ਤੇ ਚੀਜ਼ ਲੈਣ ਗਈ 6 ਸਾਲਾਂ ਬੱਚੀ ਨੂੰ ਕਬਿਰਸਤਾਨ ਲਿਜਾ ਕੇ ਕੀਤਾ ਜਬਰ-ਜ਼ਿਨਾਹ

ਦੂਜੇ ਪਾਸੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕਥਿਤ ਤੌਰ ’ਤੇ ਉਸ ਦੇ ਦੋਸਤਾਂ ’ਤੇ ਉਸ ਨੂੰ ਜ਼ਹਿਰ ਦੇ ਕੇ ਮਾਰਨ ਦਾ ਦੋਸ਼ ਲਾਇਆ ਹੈ, ਕਿਉਂਕਿ ਉਨ੍ਹਾਂ ਨੂੰ ਖੇਤ ਵਿਚ ਇਕ ਖੁੱਲ੍ਹੀ ਸਪਰੇਅ ਦੀ ਬੋਤਲ ਵੀ ਮਿਲੀ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਗੁਰਵਿੰਦਰ (30) ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ, ਜੋ ਅਜੇ ਅਣਵਿਆਹਿਆ ਸੀ ਅਤੇ ਦਿਹਾੜੀ-ਮਜ਼ਦੂਰ ਕਰਦਾ ਸੀ। ਉਸ ਦੇ ਵੱਡੇ ਭਰਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਦੋਸਤਾਂ ਨਾਲ ਸ਼ਰਾਬ ਪੀਣ ਗਿਆ ਸੀ ਪਰ ਦੇਰ ਰਾਤ ਤੱਕ ਵਾਪਸ ਨਹੀਂ ਆਇਆ।

ਇਹ ਵੀ ਪੜ੍ਹੋ - 5 ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਦਰਦਨਾਕ ਅੰਤ, ਕੁੜੀ ਨੇ ਕੀਤੀ ਖੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਰਾਤ ਕਰੀਬ 12 ਵਜੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦਾ ਭਰਾ ਖੇਤ ’ਚ ਬੇਹੋਸ਼ ਪਿਆ ਹੈ, ਜਿਸ ’ਤੇ ਉਨ੍ਹਾਂ ਉਸ ਨੂੰ ਚੁੱਕ ਕੇ ਸਰਕਾਰੀ ਹਸਪਤਾਲ ਲਿਆਂਦਾ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨੌਜਵਾਨ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕਰ ਲਏ ਹਨ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਪਰਿਵਾਰ ਵਾਲਿਆਂ ਨੇ ਨੌਜਵਾਨ ਦੇ ਕਤਲ ਦੇ ਦੋਸ਼ ਲਾਏ ਹਨ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਉਸ ਦਾ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ - ਮੋਬਾਈਲ ਯੂਜ਼ਰਸ ਨੂੰ ਲੱਗੇਗਾ ਝਟਕਾ! ਜੂਨ ਦੇ ਮਹੀਨੇ ਮਹਿੰਗਾ ਹੋ ਸਕਦਾ ਹੈ 'ਰੀਚਾਰਜ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News