ਵਿਦੇਸ਼ ਨਾ ਜਾਣ ਤੋਂ ਦੁਖੀ ਹੋ ਖ਼ੁਦ ਨੂੰ ਗੋਲ਼ੀ ਮਾਰਨ ਵਾਲੇ ਨੌਜਵਾਨ ਦੀ ਹੋਈ ਮੌਤ

Wednesday, Oct 19, 2022 - 08:37 PM (IST)

ਵਿਦੇਸ਼ ਨਾ ਜਾਣ ਤੋਂ ਦੁਖੀ ਹੋ ਖ਼ੁਦ ਨੂੰ ਗੋਲ਼ੀ ਮਾਰਨ ਵਾਲੇ ਨੌਜਵਾਨ ਦੀ ਹੋਈ ਮੌਤ

ਜਲੰਧਰ (ਰਮਨ) : ਵਿਦੇਸ਼ ਨਾ ਜਾਣ ਕਾਰਨ ਦੁਖੀ ਹੋ ਕੇ ਦੇਰ ਰਾਤ ਆਪਣੇ ਕਮਰੇ 'ਚ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰਨ ਵਾਲੇ ਨੌਜਵਾਨ ਦੀ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਥਾਣਾ ਰਾਮਾ ਮੰਡੀ ਕਰੋਲ ਬਾਗ 'ਚ 23 ਸਾਲਾ ਸੁਪ੍ਰਨ ਸ਼ਰਮਾ ਉਰਫ ਸੈਂਡੀ ਪੁੱਤਰ ਸੰਜੀਵ ਸ਼ਰਮਾ ਵਾਸੀ ਕਰੋਲ ਬਾਗ ਨੇ ਸ਼ੱਕੀ ਹਾਲਾਤ 'ਚ ਖੁਦ ਨੂੰ ਗੋਲੀ ਮਾਰ ਲਈ ਸੀ।

ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਗਈ ਸੀ, ਬਾਅਦ 'ਚ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਭੇਜ ਦਿੱਤਾ, ਜਿੱਥੋਂ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ। ਇਲਾਜ ਤੋਂ ਬਾਅਦ ਦੇਰ ਸ਼ਾਮ ਉਸ ਦੀ ਮੌਤ ਹੋ ਗਈ, ਜਿਸ ਦੀ ਪੁਸ਼ਟੀ ਪਰਿਵਾਰ ਮੈਂਬਰਾਂ ਨੇ ਸੋਸ਼ਲ ਮੀਡੀਆ 'ਤੇ ਕੀਤੀ ਹੈ।

ਥਾਣਾ ਰਾਮਾ ਮੰਡੀ ਦੀ ਪੁਲਸ ਨੇ ਦੱਸਿਆ ਕਿ ਫਿਲਹਾਲ 174 ਦੀ ਕਾਰਵਾਈ ਕੀਤੀ ਜਾਵੇਗੀ। ਬਾਕੀ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਨਕਲੀ DSP ਬਣ ਕੇ ਲੋਕਾਂ ਨੂੰ ਠੱਗਣ ਵਾਲਾ ਗ੍ਰਿਫ਼ਤਾਰ, ਸਾਥੀ ਫਰਾਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News