ਵੱਡੀ ਵਾਰਦਾਤ: ਗੋਲੀਆਂ ਨਾਲ ਭੁੰਨ''ਤਾ ਬਿਜਲੀ ਬੋਰਡ ''ਚ ਨੌਕਰੀ ਕਰਦਾ ਨੌਜਵਾਨ

Monday, Sep 29, 2025 - 10:49 AM (IST)

ਵੱਡੀ ਵਾਰਦਾਤ: ਗੋਲੀਆਂ ਨਾਲ ਭੁੰਨ''ਤਾ ਬਿਜਲੀ ਬੋਰਡ ''ਚ ਨੌਕਰੀ ਕਰਦਾ ਨੌਜਵਾਨ

ਨੌਸ਼ਹਿਰਾ ਪਨੂਆ(ਬਲਦੇਵ ਪੰਨੂ)- ਪਿੰਡ ਨੌਸ਼ਹਿਰਾ ਪੰਨੂਆਂ ਵਿਖੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਹੋ ਜਾਣ ਦਾ ਸਮਾਚਾਰ ਮਿਲੀਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਸ਼ਹਿਰਾ ਪੰਨੂਆਂ ਦਾ ਵਸਨੀਕ ਨਿਸ਼ਾਨ ਸਿੰਘ ਉਰਫ ਹੈਪੀ ਪੁੱਤਰ ਗੁਰਮੀਤ ਸਿੰਘ, ਜਿਸ ਦੀ ਉਮਰ ਕਰੀਬ 26 ਸਾਲ ਦੱਸੀ ਜਾ ਰਹੀ ਹੈ, ਅੰਮ੍ਰਿਤਸਰ ਵਿਖੇ ਬਿਜਲੀ ਬੋਰਡ ’ਚ ਨੌਕਰੀ ਕਰਦਾ ਸੀ।

ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ 'ਚ ਮਚਿਆ ਹੜਕੰਪ, ਜਿਊਂਦਾ ਮੁੰਡਾ ਬੈਰਕ 'ਚ, ਪਰਿਵਾਰ ਨੇ ਕਿਸੇ ਹੋਰ ਦੀ ਲਾਸ਼ ਦਾ ਕਰ'ਤਾ ਸਸਕਾਰ

ਜਦੋਂ ਨਿਸ਼ਾਨ ਸਿੰਘ 7:40 ਦੇ ਕਰੀਬ ਆਪਣੀ ਡਿਊਟੀ ਖਤਮ ਕਰ ਕੇ ਜਦ ਉਹ ਵਾਪਸ ਆਪਣੇ ਪਿੰਡ ਨੌਸ਼ਹਿਰਾ ਪੰਨੂਆ ਪਰਤ ਰਿਹਾ ਸੀ ਤਾਂ ਪਿੰਡ ਦੇ ਬੱਸ ਅੱਡੇ ’ਤੇ ਆਏ ਕੁੱਛ ਅਣਪਛਾਤੇ ਨੌਜਵਾਨਾਂ ਵਲੋਂ ਨਿਸ਼ਾਨ ਸਿੰਘ ’ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਨਿਸ਼ਾਨ ਸਿੰਘ ਦੀ ਮੌਤ ਹੋਈ। ਇਸ ਸੰਬੰਧੀ ਮੌਕੇ ’ਤੇ ਪਹੁੰਚੀ ਪੁਲਸ ਪਾਰਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਲੇ ਦੁਆਲੇ ਦੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ। ਖਬਰ ਲਿਖੇ ਜਾਣ ਤਕ ਇਸ ਕਤਲ ਕਾਂਡ ਦਾ ਕੋਈ ਵੀ ਕਾਰਨ ਨਹੀਂ ਪਤਾ ਲੱਗ ਸਕਿਆ।

ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਗੈਂਗਸਟਰਾਂ 'ਤੇ ਸ਼ਿਕੰਜਾ ਕਸਣ ਦੀ ਤਿਆਰੀ, DGP ਵੱਲੋਂ ਸਪੈਸ਼ਲ ਹੈਲਪਲਾਈਨ ਨੰਬਰ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News