ਦੁਕਾਨ ''ਚ ਵੜ ਕੇ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਘਟਨਾ ਸੀ.ਸੀ.ਟੀ.ਵੀ ''ਚ ਕੈਦ

Friday, Apr 05, 2019 - 04:53 PM (IST)

ਦੁਕਾਨ ''ਚ ਵੜ ਕੇ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਘਟਨਾ ਸੀ.ਸੀ.ਟੀ.ਵੀ ''ਚ ਕੈਦ

ਪਟਿਆਲਾ (ਇੰਦਰਜੀਤ) - ਪਟਿਆਲਾ 'ਚ ਕੁਝ ਨੌਜਵਾਨਾਂ ਵਲੋਂ ਦੁਕਾਨਾਂ ਦੇ ਅੰਦਰ ਵੜ ਕੇ ਸ਼ਰੇਆਮ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨੌਜਵਾਨਾਂ ਵਲੋਂ ਕੀਤੀ ਗਈ ਕੁੱਟਮਾਰ ਕਾਰਨ ਇਕ ਨੌਜਵਾਨ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਨੌਜਵਾਨਾਂ ਵਲੋਂ ਕੀਤੀ ਗਈ ਗੁੰਡਾਗਰਦੀ ਉਥੋਂ ਲੱਗੇ ਸੀ.ਸੀ.ਟੀ.ਵੀ ਕੈਮਰੇ 'ਚ ਕੈਦ ਹੋ ਗਈ।

ਵਿਨੋਦ ਕੁਮਾਰ ਨੇ ਪੁਲਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਆਪਣੇ ਲੜਕੇ ਸਾਹਿਲ, ਭਤੀਜੇ ਦਮਨ ਮਿੱਤਲ ਅਤੇ ਲੜਕੇ ਦੇ ਦੋਸਤ ਵਰੁਣ ਗਰਗ ਨਾਲ ਚਹਿਲ ਕਲੋਨੀ ਰਾਘੋ ਮਾਜਰਾ ਪਟਿਆਲਾ ਵਿਖੇ ਦੁਕਾਨ 'ਤੇ ਬੈਠਾ ਸੀ। ਇਸ ਦੌਰਾਨ ਉਕਤ ਵਿਅਕਤੀਆਂ ਨੇ ਦੁਕਾਨ 'ਚ ਆ ਕੇ ਸਾਡੇ 'ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਜਦੋਂ ਉਸ ਦੀ ਪਤਨੀ ਛੁਡਵਾਉਣ ਲਈ ਆਈ ਤਾਂ ਉਸ ਦੀ ਵੀ ਉਨ੍ਹਾਂ ਨੇ ਕੁੱਟ-ਮਾਰ ਕਰਨ ਦਿੱਤਾ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।


author

rajwinder kaur

Content Editor

Related News