ਮਸ਼ਹੂਰ ਯੂ-ਟਿਊਬਰ ਦੇਵਗਨ ਪਰਿਵਾਰ ਨਾਲ ਕੁੱਟਮਾਰ, ਰਿਸ਼ਤੇਦਾਰਾਂ ''ਤੇ ਲਾਏ ਗੰਭੀਰ ਦੋਸ਼

Thursday, Sep 16, 2021 - 12:01 PM (IST)

ਮਸ਼ਹੂਰ ਯੂ-ਟਿਊਬਰ ਦੇਵਗਨ ਪਰਿਵਾਰ ਨਾਲ ਕੁੱਟਮਾਰ, ਰਿਸ਼ਤੇਦਾਰਾਂ ''ਤੇ ਲਾਏ ਗੰਭੀਰ ਦੋਸ਼

ਲੁਧਿਆਣਾ : ਮਸ਼ਹੂਰ ਯੂ-ਟਿਊਬਰ ਦੇਵਗਨ ਪਰਿਵਾਰ ਨਾਲ ਰਿਸ਼ਤੇਦਾਰਾਂ ਵੱਲੋਂ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੁੱਟਮਾਰ ਦੌਰਾਨ ਦੇਵਗਨ ਪਰਿਵਾਰ ਦੇ ਕੁੱਝ ਮੈਂਬਰਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਦੇਵਗਨ ਪਰਿਵਾਰ ਦਾ ਆਪਣੇ ਕੁੱਝ ਰਿਸ਼ਤੇਦਾਰਾਂ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਇਹ ਕੁੱਟਮਾਰ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਹਾਈ ਅਲਰਟ ਮਗਰੋਂ 'ਚੰਡੀਗੜ੍ਹ' 'ਚ ਵੀ ਸਖ਼ਤੀ, ਡਰੋਨ ਉਡਾਉਣ 'ਤੇ ਰੋਕ ਸਣੇ ਇਹ ਹੁਕਮ ਜਾਰੀ

ਇਸ ਬਾਰੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦੇਵਗਨ ਪਰਿਵਾਰ ਨੇ ਦੱਸਿਆ ਕਿ 14 ਸਤੰਬਰ ਨੂੰ ਉਨ੍ਹਾਂ ਦੇ ਬੇਟੇ ਦਾ ਜਨਮਦਿਨ ਸੀ ਅਤੇ ਰਾਤ ਵੇਲੇ ਪਾਰਟੀ ਰੱਖੀ ਗਈ ਸੀ। ਇਸ ਦੌਰਾਨ ਉਨ੍ਹਾਂ ਦੇ ਕੁੱਝ ਰਿਸ਼ਤੇਦਾਰ ਆਏ ਤਾਂ ਉਨ੍ਹਾਂ ਦੀ ਮਾਂ ਨੂੰ ਗਾਲ੍ਹਾਂ ਕੱਢਣ ਲੱਗ ਪਏ। ਉਨ੍ਹਾਂ ਦੱਸਿਆ ਕਿ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਹਾਈਕਮਾਨ ਨੂੰ ਚਿੱਠੀ ਲਿਖ ਕੇ ਕੀਤੀ ਇਹ ਮੰਗ

ਉਨ੍ਹਾਂ ਕਿਹਾ ਕਿ ਰਿਸ਼ਤੇਦਾਰਾਂ ਨੇ ਸਾਡੇ 'ਤੇ ਇਸ ਗੱਲ ਦੇ ਇਲਜ਼ਾਮ ਲਾਏ ਹਨ ਕਿ ਅਸੀਂ ਉਨ੍ਹਾਂ 'ਤੇ ਤਲਵਾਰਾਂ ਨਾਲ ਹਮਲਾ ਕੀਤਾ ਹੈ, ਜਦੋਂ ਕਿ ਅਸੀਂ ਤਾਂ ਹਮੇਸ਼ਾ ਪਰਿਵਾਰਾਂ ਨੂੰ ਜੋੜਨ ਦੀ ਗੱਲ ਕਰਦੇ ਹਾਂ। ਦੇਵਗਨ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੇ ਰਿਸ਼ਤੇਦਾਰਾਂ ਨੂੰ ਕਿਹਾ ਕਿ ਜਾਇਦਾਦ ਦਾ ਮਾਮਲਾ ਅਦਾਲਤ 'ਚ ਚੱਲ ਰਿਹਾ ਹੈ ਅਤੇ ਉਹ ਅਦਾਲਤ ਦੇ ਹੁਕਮਾਂ ਤੋਂ ਬਿਨਾਂ ਕੁੱਝ ਨਹੀਂ ਕਰ ਸਕਦੇ ਪਰ ਰਿਸ਼ਤੇਦਾਰਾਂ ਨੇ ਉਨ੍ਹਾਂ ਦੀ ਇਕ ਨਾ ਸੁਣੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਕੁੱਟਮਾਰ ਕਰ ਦਿੱਤੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News