ਯੂ-ਟਿਊਬਰ ਜਸਬੀਰ ਸਿੰਘ ਦੀ ਅਦਾਲਤ 'ਚ ਪੇਸ਼ੀ, ਜਾਂਚ ਦੌਰਾਨ ਕੀਤੇ ਵੱਡੇ ਖ਼ੁਲਾਸੇ

Saturday, Jun 07, 2025 - 03:31 PM (IST)

ਯੂ-ਟਿਊਬਰ ਜਸਬੀਰ ਸਿੰਘ ਦੀ ਅਦਾਲਤ 'ਚ ਪੇਸ਼ੀ, ਜਾਂਚ ਦੌਰਾਨ ਕੀਤੇ ਵੱਡੇ ਖ਼ੁਲਾਸੇ

ਮੋਹਾਲੀ (ਜੱਸੀ) : ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਮੋਹਾਲੀ ਵੱਲੋਂ ਜਾਸੂਸੀ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਗਏ ਯੂ-ਟਿਊਬਰ ਜਸਬੀਰ ਸਿੰਘ ਨੂੰ ਪਿਛਲੇ ਰਿਮਾਂਡ ਤੋਂ ਬਾਅਦ ਅੱਜ ਮੁੜ ਦੁਬਾਰਾ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਂਚ ਟੀਮ ਵੱਲੋਂ ਮੁਲਜ਼ਮ ਜਸਵੀਰ ਦਾ 7 ਦਿਨ ਦਾ ਪੁਲਸ ਰਿਮਾਂਡ ਮੰਗਿਆ ਗਿਆ, ਜਦੋਂ ਕਿ ਬਚਾਅ ਪੱਖ ਦੇ ਵਕੀਲ ਵੱਲੋਂ ਰਿਮਾਂਡ ਦਾ ਵਿਰੋਧ ਕੀਤਾ ਗਿਆ। ਅਦਾਲਤ ਵੱਲੋਂ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜਸਬੀਰ ਸਿੰਘ ਨੂੰ ਹੋਰ 2 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, ਆਖ਼ਰੀ ਤਾਰੀਖ਼ ਤੋਂ ਪਹਿਲਾਂ ਹੀ...

ਜਾਂਚ ਟੀਮ ਕੋਲ ਜਸਬੀਰ ਸਿੰਘ ਨੇ ਕਈ ਖ਼ੁਲਾਸੇ ਕੀਤੇ ਹਨ ਅਤੇ ਹੋਰ ਖ਼ੁਲਾਸੇ ਹੋਣ ਦੀ ਉਮੀਦ ਨਾਲ ਪੁਲਸ ਵੱਲੋਂ ਉਸ ਦਾ ਮੁੜ ਰਿਮਾਂਡ ਹਾਸਲ ਕੀਤਾ ਗਿਆ ਹੈ। ਜਾਂਚ ਟੀਮ ਪਤਾ ਕਰ ਰਹੀ ਹੈ ਕਿ ਉਹ ਜਦੋਂ ਪਾਕਿਸਤਾਨ ਗਿਆ ਸੀ ਤਾਂ ਉਸਦੇ ਨਾਲ ਹੋਰ ਕਿਹੜੇ-ਕਿਹੜੇ ਯੂ-ਟਿਊਬਰ ਨਾਲ ਗਏ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਸਫ਼ਰ ਕਰਦੀਆਂ ਬੀਬੀਆਂ ਲਈ ਆ ਗਿਆ ਵੱਡਾ ਫ਼ੈਸਲਾ, ਆਧਾਰ ਕਾਰਡ ਬੰਦ!

ਇਸ ਮਾਮਲੇ 'ਚ ਪਾਕਿਸਤਾਨ ਦੇ ਇੱਕ ਯੂ-ਟਿਊਬਰ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ ਪਰ ਪੁਲਸ ਦਾ ਕਹਿਣਾ ਹੈ ਕਿ ਹਾਲੇ ਇਹ ਜਾਂਚ ਦਾ ਵਿਸ਼ਾ ਹੈ, ਇਸ ਲਈ ਉਹ ਜ਼ਿਆਦਾ ਖ਼ੁਲਾਸੇ ਨਹੀਂ ਕਰ ਸਕਦੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਾਂਚ ਟੀਮ ਯੂ-ਟਿਊਬਰ ਜੋਤੀ ਨੂੰ ਵੀ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਦੋਹਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛ-ਗਿਛ ਕਰ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News