ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ ਦੇ ਕਤਲ ਬਾਰੇ ਕੀਤੇ ਵੱਡੇ ਖ਼ੁਲਾਸੇ

Thursday, Mar 05, 2026 - 02:01 PM (IST)

ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ ਦੇ ਕਤਲ ਬਾਰੇ ਕੀਤੇ ਵੱਡੇ ਖ਼ੁਲਾਸੇ

ਜਲੰਧਰ (ਵੈੱਬ ਡੈਸਕ, ਸੋਨੂੰ)- ਕੈਨੇਡਾ ਵਿਚ ਚਾਕੂ ਮਾਰ ਕੇ ਕਤਲ ਕੀਤੀ ਪੰਜਾਬੀ ਮੂਲ ਦੀ ਯੂ-ਟਿਊਬਰ ਨੈਂਸੀ ਗਰੇਵਾਲ ਦੀ ਮਾਂ ਨੇ ਕੈਮਰੇ ਸਾਹਮਣੇ ਆ ਕੇ ਵੱਡੇ ਖ਼ੁਲਾਸੇ ਕੀਤੇ ਹਨ। ਇਥੇ ਦੱਸ ਦੇਈਏ ਕਿ ਨੈਂਸੀ ਗਰੇਵਾਲ (45) ਦਾ ਕਤਲ ਮਾਂਟਰੀਅਲ ਨੇੜਲੇ ਇਲਾਕੇ ਲਾਸਾਲ ਵਿੱਚ ਉਸ ਦੇ ਘਰ ਵਿੱਚ ਹੀ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਸ ਨੇ ਇਸ ਮਾਮਲੇ 'ਚ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨੈਂਸੀ ਗਰੇਵਾਲ ਮੂਲ ਰੂਪ ਨਾਲ ਜਲੰਧਰ ਦੀ ਰਹਿਣ ਵਾਲੀ ਸੀ। 

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

PunjabKesari

ਚਾਰ ਮਹੀਨਿਆਂ ਤੋਂ ਆ ਰਹੀਆਂ ਸਨ ਧਮਕੀ ਭਰੀਆਂ ਕਾਲਾਂ
ਮੀਡੀਆ ਸਾਹਮਣੇ ਆ ਕੇ ਨੈਂਸੀ ਦੀ ਮਾਂ ਛਿੰਦਰਪਾਲ ਨੇ ਰੋਂਦੇ ਹੋਏ ਦੱਸਿਆ ਕਿ ਇਕ ਦਿਨ ਪਹਿਲਾਂ ਹੀ ਉਨ੍ਹਾਂ ਦੀ ਗੱਲ ਨੈਂਸੀ ਨਾਲ ਹੋਈ ਸੀ। ਉਨ੍ਹਾਂ ਦੱਸਿਆ ਕਿ ਨੈਂਸੀ ਦਾ ਕਤਲ ਬਹੁਤ ਹੀ ਬੁਰੀ ਤਰ੍ਹਾਂ ਨਾਲ ਕੀਤਾ ਗਿਆ ਹੈ। ਚਾਰ ਮਹੀਨਿਆਂ ਤੋਂ ਨੈਂਸੀ ਨੂੰ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ। ਉਨ੍ਹਾਂ ਕੈਨੇਡਾ ਸਰਕਾਰ ਅਤੇ ਭਾਰਤ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ ਕਿ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੇਰੀ ਧੀ ਦੁਸ਼ਮਣਾਂ ਨੇ ਇੰਨੀ ਬੁਰੀ ਤਰ੍ਹਾਂ ਮਾਰੀ ਹੈ ਕਿ ਮੈਂ ਤੁਹਾਨੂੰ ਦੱਸ ਨਹੀਂ ਸਕਦੀ। ਉਸ ਦੇ ਦੁਸ਼ਮਣ ਗੁਰਦਆਰੇ 'ਚ ਬੈਠੇ ਹਨ। ਮੇਰੀ ਧੀ ਸੱਚ ਦੇ ਰਸਤੇ 'ਤੇ ਚੱਲਣ ਵਾਲੀ ਕੁੜੀ ਸੀ। 

PunjabKesari

ਵੱਡੇ ਖ਼ੁਲਾਸੇ ਕਰਦੇ ਉਨ੍ਹਾਂ ਦੱਸਿਆ ਕਿ ਜਸਬੀਰ ਸਿੰਘ ਰੋਡੇ ਦਾ ਕੁੜਮ ਅਵਤਾਰ ਸਿੰਘ ਉਨ੍ਹਾਂ ਦੀ ਕੁੜੀ ਨਾਲ ਵੈਰ ਰੱਖਦਾ ਸੀ ਅਤੇ ਕਹਿੰਦਾ ਸੀ ਕਿ ਜੋ ਮੈਂ ਕਹਿੰਦਾ ਹਾਂ ਨੈਂਸੀ ਉਹੀ ਕਰਿਆ ਕਰੇ। ਉਹ ਆਪਣਾ ਕੰਮ ਛੱਡ ਕੇ ਦੂਜਿਆਂ ਦੀ ਮਦਦ ਕਰਨ ਵਾਲੀ ਕੁੜੀ ਸੀ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਵਾਲਿਆਂ ਦੀ ਵਾਹ ਨਹੀਂ ਚੱਲੀ। ਪਹਿਲਾਂ ਵੀ ਉਸ 'ਤੇ ਹਮਲਾ ਕਰਕੇ ਘਰ ਨੂੰ ਸਾੜਿਆ ਗਿਆ ਸੀ ਪਰ ਉਸ ਵੇਲੇ ਤਾਂ ਉਸ ਦੀ ਜਾਨ ਬਚ ਗਈ ਸੀ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਇਕ ਵਿਅਕਤੀ ਮੂੰਹ ਬੰਨ੍ਹ ਕੇ ਉਸ ਦੇ ਘਰ ਦੀ ਰੇਕੀ ਕਰਕੇ ਗਿਆ ਸੀ। 

ਇਹ ਵੀ ਪੜ੍ਹੋ: ਹੋਲੇ-ਮਹੱਲੇ 'ਤੇ ਜਥੇਦਾਰ ਕੁਲਦੀਪ ਗੜਗੱਜ ਨੇ ਸਿੱਖ ਕੌਮ ਦੀ ਵੱਖਰੀ ਪਛਾਣ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਚੁੱਕਿਆ ਮੁੱਦਾ

ਦੋ ਕੰਪਨੀਆਂ 'ਚ ਕੰਮ ਕਰਦੀ ਸੀ ਨੈਂਸੀ ਗਰੇਵਾਲ 
ਮਾਂ ਨੇ ਦੱਸਿਆ ਕਿ ਨੈਂਸੀ ਗਰੇਵਾਲ 2018 ਵਿਚ ਕੈਨੇਡਾ ਗਈ ਸੀ ਅਤੇ ਨਰਸ ਦਾ ਕੋਰਸ ਕਰਨ ਤੋਂ ਬਾਅਦ ਦੋ ਕੰਪਨੀਆਂ ਵਿਚ ਕੰਮ ਕਰਦੀ ਸੀ। ਮੇਰੀ ਨੈਂਸੀ ਨਾਲ ਗੱਲਬਾਤ 2 ਤਾਰੀਖ਼ ਨੂੰ ਗੱਲਬਾਤ ਹੋਈ ਸੀ। ਅੱਗੇ ਮੈਂ ਰਾਤ ਨੂੰ ਵੀ ਫੋਨ ਕਰਦੀ ਸੀ ਪਰ ਰਾਤ ਨੂੰ ਮੈਂ ਫੋਨ ਨਾ ਕਰ ਸਕੀ। ਉਂਝ ਮੇਰੇ ਨਾਲ ਟਚ ਵਿਚ ਸੀ ਅਤੇ ਹਰ ਗੱਲ ਦੱਸਦੀ ਰਹਿੰਦੀ ਸੀ। ਉਸ ਨੂੰ ਧਮਕੀ ਭਰੀਆਂ ਕਾਲਾਂ ਵੀ ਆਈਆਂ ਸਨ, ਜਿਸ ਬਾਰੇ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਅਸੀਂ ਕੈਨੇਡਾ ਸਰਕਾਰ ਤੋਂ ਇਕੋ ਮੰਗ ਕਰਦੇ ਹਾਂ ਕਿ ਉਸ ਨਾਲ ਇਨਸਾਫ਼ ਕੀਤਾ ਜਾਵੇ ਅਤੇ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। 
ਇਥੇ ਦੱਸ ਦੇਈਏ ਕਿ ਕੈਨੇਡਾ ਵਿਖੇ ਇਹ ਵਾਰਦਾਤ ਲਾਸਾਲ ਦੇ ਸੇਂਟ-ਲੂਸ ਕ੍ਰੇਸੈਂਟ ਸਥਿਤ ਇਕ ਇਮਾਰਤ ਵਿੱਚ ਵਾਪਰੀ, ਜਿੱਥੇ ਪੁਲਸ ਨੂੰ ਤੜਕਸਾਰ ਇਕ ਐਮਰਜੈਂਸੀ ਕਾਲ ਮਿਲੀ ਸੀ। ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਨੈਂਸੀ ਗਰੇਵਾਲ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ। ਉਸ ਦੇ ਸਰੀਰ 'ਤੇ ਚਾਕੂਆਂ ਨਾਲ ਵਿੰਨ੍ਹੇ ਜਾਣ ਦੇ ਕਈ ਨਿਸ਼ਾਨ ਸਨ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡੂੰਘੇ ਜ਼ਖ਼ਮਾਂ ਤੇ ਜ਼ਿਆਦਾ ਖ਼ੂਨ ਵਹਿ ਜਾਣ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਨੈਂਸੀ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਸੀ ਤੇ ਭਾਰਤ-ਕੈਨੇਡਾ ਦੇ ਰਿਸ਼ਤਿਆਂ ਅਤੇ ਰਾਜਨੀਤੀ ਬਾਰੇ ਕਾਫ਼ੀ ਖੁੱਲ੍ਹ ਕੇ ਬੋਲਦੀ ਸੀ। ਉਸ ਦੇ ਕਤਲ ਮਗਰੋਂ ਪੁਲਸ ਨੇ ਨੈਂਸੀ ਦੇ ਪਰਿਵਾਰ ਅਤੇ ਚਾਹੁਣ ਵਾਲਿਆਂ ਨਾਲ ਹਮਦਰਦੀ ਪ੍ਰਗਟਾਈ ਹੈ।

ਫਿਲਹਾਲ ਕਈ ਰਿਪੋਰਟਾਂ 'ਚ ਦੱਸਿਆ ਜਾ ਰਿਹਾ ਹੈ ਕਿ ਉਸ ਦਾ ਕਤਲ ਉਸ ਦੇ ਪਤੀ ਨੇ ਹੀ ਘਰੇਲੂ ਝਗੜੇ ਕਾਰਨ ਕੀਤਾ ਹੈ, ਜਦਕਿ ਕਈ ਰਿਪੋਰਟਾਂ 'ਚ ਅਣਪਛਾਤਿਆਂ ਵੱਲੋਂ ਉਸ ਦਾ ਕਤਲ ਕੀਤੇ ਜਾਣ ਦੀਆਂ ਚਰਚਾਵਾਂ ਹਨ, ਪਰ ਅਸਲ ਸੱਚ ਕੀ ਹੈ, ਇਹ ਤਾਂ ਪੁਲਸ ਦੀ ਚਾਂਚ 'ਚ ਸਾਹਮਣੇ ਆ ਹੀ ਜਾਵੇਗਾ। ਹੁਣ ਤੱਕ ਦੀ ਜਾਣਕਾਰੀ 'ਚ ਕੈਨੇਡੀਅਨ ਪੁਲਸ ਵੱਲੋਂ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਰੇ ਨਹੀਂ ਦੱਸਿਆ ਗਿਆ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਪੜ੍ਹੋ ਲਿਸਟ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News