ਮਾਣੋ ਤੇ ਭੋਲੇ ਖ਼ਿਲਾਫ਼ ਹੋ ਗਈ ਵੱਡੀ ਕਾਰਵਾਈ! ਬਸਤੀਆਤ ਇਲਾਕੇ ''ਚ ਪੁਲਸ ਦਾ ਐਕਸ਼ਨ

Tuesday, Jul 08, 2025 - 03:16 PM (IST)

ਮਾਣੋ ਤੇ ਭੋਲੇ ਖ਼ਿਲਾਫ਼ ਹੋ ਗਈ ਵੱਡੀ ਕਾਰਵਾਈ! ਬਸਤੀਆਤ ਇਲਾਕੇ ''ਚ ਪੁਲਸ ਦਾ ਐਕਸ਼ਨ

ਸੰਗਰੂਰ (ਸਿੰਗਲਾ, ਵਿਵੇਕ ਸਿੰਧਵਾਨੀ, ਜ.ਬ.)- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਸਮੱਗਲਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੀ ਅਗਵਾਈ ’ਚ ਪੁਲਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਰਾਮ ਨਗਰ ਬਸਤੀ ਉਭਾਵਾਲ ਰੋਡ ਵਿਖੇ ਨਸ਼ਾ ਸਮੱਗਲਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨ ਨੂੰ ਢਾਹਿਆ ਗਿਆ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਕਬੱਡੀ ਖਿਡਾਰੀ ਨੂੰ ਸਾਰੇ ਸ਼ਹਿਰ 'ਚ ਲੱਭਦੀ ਰਹੀ ਪੁਲਸ, 3 ਦਿਨ ਬਾਅਦ ਥਾਣੇ ਦੀ ਛੱਤ ਤੋਂ ਹੀ ਮਿਲੀ ਲਾਸ਼

ਇਸ ਮੌਕੇ ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਮੁਲਜ਼ਮ ਅਮਰਜੀਤ ਕੌਰ ਉਰਫ ਮਾਣੋ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੇ 9 ਅਤੇ ਹੋਰ ਵੱਖ-ਵੱਖ ਮਾਮਲਿਆਂ ਸਬੰਧੀ 3, ਕੁੱਲ 12 ਕੇਸ ਦਰਜ ਹਨ। ਅਮਰਜੀਤ ਕੌਰ ਉਰਫ ਮਾਣੋ ਦੇ ਪਤੀ ਭੋਲਾ ਸਿੰਘ ਉਰਫ ਹਰਬੰਸ ਸਿੰਘ ਉਰਫ ਅਵਤਾਰ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਦੇ 2 ਕੇਸ ਦਰਜ ਹਨ। ਅਮਰਜੀਤ ਕੌਰ ਦੀ ਸੱਸ ਸੁਰਜੀਤ ਕੌਰ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਦੇ 6 ਕੇਸ ਦਰਜ ਹਨ। ਅਮਰਜੀਤ ਕੌਰ ਦੀ ਧੀ ਜੈਸਮੀਨ ਉਰਫ ਕਾਲੋ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਦਾ 1 ਕੇਸ ਦਰਜ ਹੈ। ਇਸ ਤਰ੍ਹਾਂ ਇਕੋ ਪਰਿਵਾਰ ਦੇ 4 ਮੈਂਬਰਾਂ ’ਤੇ 21 ਕੇਸ ਦਰਜ ਹਨ।

ਇਹ ਖ਼ਬਰ ਵੀ ਪੜ੍ਹੋ - ਪੂਰੇ ਮਹੀਨੇ ਲਈ FREE ਹੋਵੇਗਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ!

ਜ਼ਿਲ੍ਹਾ ਪੁਲਸ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਸਮੱਗਲਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਨਸ਼ਾ ਸਮੱਗਲਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਸਮੱਗਲਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਇਸ ਮੌਕੇ ਐੱਸ. ਪੀ. ਨਵਰੀਤ ਸਿੰਘ ਵਿਰਕ, ਡੀ. ਐੱਸ. ਪੀ. ਸੁਖਦੇਵ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News