''ਯੁੱਧ ਨਸ਼ਿਆਂ ਵਿਰੁੱਧ'': ਸਾਢੇ 5 ਮਹੀਨਿਆਂ ''ਚ 16705 ਪਰਚੇ ਦਰਜ, 26085 ਤਸਕਰ ਗ੍ਰਿਫ਼ਤਾਰ
Tuesday, Aug 19, 2025 - 06:01 PM (IST)

ਗੁਰਦਾਸਪੁਰ (ਹਰਮਨ)- ਡੀ.ਆਈ.ਜੀ. ਸਾਈਬਰ ਕ੍ਰਾਈਮ ਨਵੀਨ ਸੈਣੀ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਸ਼ਹਿਰ ਦੇ ਵਪਾਰੀਆਂ, ਦੁਕਾਨਦਾਰਾਂ, ਡਾਕਟਰਾਂ ਅਤੇ ਹੋਰ ਪੇਸ਼ੇਵਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ ਅਤੇ ਹੋਰ ਪੁਲਸ ਅਧਿਕਾਰੀ ਵੀ ਹਾਜ਼ਰ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗੁਰੂਘਰ ਤੋਂ ਹੋਈ ਅਨਾਊਂਸਮੈਂਟ! ਬੱਸਾਂ-ਟਰਾਲੀਆਂ ਭਰ-ਭਰ ਘਰਾਂ ਤੋਂ ਦੂਰ ਭਜਾਏ ਲੋਕ; ਹੋਈ ਮੌਕ ਡਰਿੱਲ
ਇਸ ਮੌਕੇ ਡੀ.ਆਈ.ਜੀ. ਸਾਈਬਰ ਕ੍ਰਾਈਮ ਨਵੀਨ ਸੈਣੀ ਨੇ ਵਪਾਰੀਆਂ ਤੇ ਪੇਸ਼ੇਵਰਾਂ ਕੋਲੋਂ ਨਸ਼ਾ ਅਤੇ ਅਪਰਾਧ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸੁਝਾਅ ਲਏ। ਉਨ੍ਹਾਂ ਕਿਹਾ ਕਿ ਨਸ਼ੇ ਅਤੇ ਅਪਰਾਧ ਖ਼ਿਲਾਫ਼ ਹੁਣ ਨਿਰਨਾਇਕ ਜੰਗ ਲੜਨ ਦਾ ਸਮਾਂ ਆ ਗਿਆ ਹੈ ਅਤੇ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਪੁਲਿਸ ਨੇ ਨਸ਼ੇ ਦੇ ਕੋਹੜ 'ਤੇ ਕਾਫ਼ੀ ਹੱਦ ਤੱਕ ਕਾਬੂ ਪਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਲੋਕਾਂ ਦੇ ਸਹਿਯੋਗ ਕਾਰਨ ਹੀ ਸੰਭਵ ਹੋ ਪਾਇਆ ਹੈ ਅਤੇ ਅੱਜ ਦੀ ਬੈਠਕ ਵਿਚ ਵੀ ਲੋਕਾਂ ਵੱਲੋਂ ਦਿੱਤੇ ਸੁਝਾਵਾਂ 'ਤੇ ਕੰਮ ਕੀਤਾ ਜਾਵੇਗਾ। ਗੁਰਦਾਸਪੁਰ ਪੁਲਿਸ ਦੀ ਕਾਰਗੁਜ਼ਾਰੀ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ ਨੇ ਨਸ਼ਾ ਵਿਰੋਧੀ ਮੁਹਿੰਮ ਦੀ ਰਿਕਵਰੀ ਅਤੇ ਨਸ਼ਾ ਕਾਰੋਬਾਰੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਵਾਲੇ ਜੋ ਅੰਕੜੇ ਪੇਸ਼ ਕੀਤੇ ਹਨ ਉਹ ਗੁਰਦਾਸਪੁਰ ਪੁਲਸ ਦੀ ਵਧੀਆ ਕਾਰਗੁਜ਼ਾਰੀ ਨੂੰ ਦਰਸਾਉਂਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ! ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਾਣੋ ਵਜ੍ਹਾ
ਡੀ.ਆਈ.ਜੀ. ਨਵੀਨ ਸੈਣੀ ਨੇ ਅੱਗੇ ਦੱਸਿਆ ਕਿ ਪੰਜਾਬ ਪੁਲਸ ਵੱਲੋਂ 1 ਮਾਰਚ ਨੂੰ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ਵਿਚ 16705 ਐੱਫ.ਆਈ.ਆਰਜ਼ ਦਰਜ ਕਰਨ ਤੋਂ ਬਾਅਦ 26085 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 1076 ਕਿੱਲੋ ਹੈਰੋਇਨ, 372 ਕਿੱਲੋ ਅਫ਼ੀਮ, 217 ਕੁਇੰਟਲ ਭੁੱਕੀ, 415 ਕਿੱਲੋ ਗਾਂਜਾ, 32.53 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 6 ਕਿੱਲੋ ਆਈਸੀਈ ਅਤੇ 12.38 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਪੁਲਸ ਵੱਲੋਂ ਸ਼ੁਰੂ ਕੀਤੀ ਗਈ 'ਸੇਫ਼ ਪੰਜਾਬ' ਐਂਟੀ-ਡਰੱਗ ਵਟਸਐਪ ਚੈਟਬੋਟ 97791-00200 ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਤਹਿਤ ਆਮ ਲੋਕਾਂ ਦੇ ਸੁਝਾਵਾਂ ਤੋਂ ਬਾਅਦ 5000 ਤੋਂ ਵੱਧ ਐੱਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8