ਮਰਹੂਮ ਗਾਇਕ ਕੁਲਦੀਪ ਮਾਣਕ ਦੇ ਪੁੱਤਰ ਯੁੱਧਵੀਰ ਮਾਣਕ ਨੇ ਵੀ ਕਿਸਾਨਾਂ ਦੇ ਹੱਕਾਂ ਲਈ ਬੁਲੰਦ ਕੀਤੀ ਆਵਾਜ਼

01/10/2021 4:27:41 PM

ਚੰਡੀਗੜ੍ਹ (ਬਿਊਰੋ) – ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ 'ਤੇ ਡਟਿਆ ਹੋਇਆ ਹੈ। ਪਹਿਲੇ ਦਿਨ ਤੋਂ ਗਾਇਕ ਜੱਸ ਬਾਜਵਾ ਕਿਸਾਨਾਂ ਨਾਲ ਡਟੇ ਹੋਏ ਹਨ। ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਕੁਲਦੀਪ ਮਾਣਕ ਦੇ ਪੁੱਤਰ ਯੁੱਧਵੀਰ ਮਾਣਕ ਵੀ ਆਪਣਾ ਸਮਰਥਨ ਕਿਸਾਨਾਂ ਦਿੰਦੇ ਹੋਏ ਨਜ਼ਰ ਆਏ। ਯੁੱਧਵੀਰ ਮਾਣਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਕਿਸਾਨਾਂ ਦਾ ਸਮਰਥਨ ਕਰਦੇ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਮੈਂ ਜਦੋਂ ਤੱਕ ਜਿਊਂਦਾ ਹਾਂ, ਮੈਂ ਸਾਰੇ ਕਿਸਾਨ ਵੀਰਾਂ ਸਰਮਥਨ ਕਰਦਾ ਹਾਂ। ਉਮੀਦ ਕਰਦਾ ਹਾਂ ਕਿ ਸਾਰਿਆਂ ਦੀਆਂ ਕੋਸ਼ਿਸ਼ਾਂ ਕਾਮਯਾਬ ਹੋਣ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਕਿਸਾਨਾਂ ਦੀ ਜਿੱਤ ਜ਼ਰੂਰ ਹੋਵੇ।
ਦੱਸ ਦਈਏ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਦਿੱਲੀ ਦੀ ਸਰਹੱਦਾਂ 'ਤੇ ਆਪਣਾ ਪ੍ਰਦਰਸ਼ਨ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਕੋਈ ਧਿਆਨ ਨਹੀਂ ਦੇ ਰਹੀ ਹੈ। ਕਿਸਾਨਾਂ ਦੀ ਸਰਕਾਰ ਦੇ ਆਗੂਆਂ ਨਾਲ ਹੋਈਆਂ ਮੀਟਿੰਗਾਂ ਵੀ ਬੇਸਿੱਟਾ ਰਹੀਆਂ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Yudhvir Manak (@yudhvirmanak)

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Yudhvir Manak (@yudhvirmanak)

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

sunita

This news is Content Editor sunita