ਜ਼ਿਲਾ ਇਸਤਰੀ ਅਕਾਲੀ ਦਲ ਵਲੋਂ ਕੈਬਿਨਟ ਮੰਤਰੀ ਭਾਰਤ ਭੂਸ਼ਣ ਨੂੰ ਧਮਕੀ

Wednesday, Feb 06, 2019 - 04:33 PM (IST)

ਜ਼ਿਲਾ ਇਸਤਰੀ ਅਕਾਲੀ ਦਲ ਵਲੋਂ ਕੈਬਿਨਟ ਮੰਤਰੀ ਭਾਰਤ ਭੂਸ਼ਣ ਨੂੰ ਧਮਕੀ

ਲੁਧਿਆਣਾ : ਇੱਥੇ ਜ਼ਿਲਾ ਇਸਤਰੀ ਅਕਾਲੀ ਦਲ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਦਿਆਲ ਕੌਰ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਮਹਿਲਾ ਅਧਿਕਾਰੀ ਨੂੰ ਸਭ ਦੇ ਸਾਹਮਣੇ ਝਿੜਕਣ ਨੂੰ ਗਲਤ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨੇ ਨਾ ਸਿਰਫ ਮਹਿਲਾ ਅਧਿਕਾਰੀ ਦਾ ਅਪਮਾਨ ਕੀਤਾ ਹੈ, ਸਗੋਂ ਬਾਅਦ 'ਚ ਉਸ ਕੋਲੋਂ ਮੁਆਫੀ ਨਾ ਮੰਗ ਕੇ ਵੱਡਾ ਅਪਰਾਧ ਕੀਤਾ ਹੈ। ਉਨ੍ਹਾਂ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਜੇਕਰ ਕੈਬਨਿਟ ਮੰਤਰੀ ਨੇ ਮਹਿਲਾ ਅਧਿਕਾਰੀ ਤੋਂ ਮੁਆਫੀ ਨਹੀਂ ਮੰਗੀ ਤਾਂ ਉਹ ਹਰ ਪ੍ਰੋਗਰਾਮ 'ਚ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਉਣਗੇ।

ਇਸ ਤੋਂ ਇਲਾਵਾ ਬੈਠਕ ਨੂੰ ਲੈ ਕੇ ਉਨ੍ਹਾਂ ਨੇ ਦੱਸਿਆ ਕਿ ਇਸ ਬੈਠਕ 'ਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਵੀ ਉਮੀਦਵਾਰਾਂ ਦੀ ਸਥਿਤੀ ਮਜ਼ਬੂਤ ਕਰਨ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਦੱਸ ਦੇਈਏ ਕਿ ਲੁਧਿਆਣਾ ਦੇ ਇਕ ਸਰਕਾਰੀ ਸਕੂਲ 'ਚ ਰੱਖੇ ਪ੍ਰੋਗਰਾਮ ਦੌਰਾਨ ਲੇਟ ਆਉਣ 'ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮਹਿਲਾ ਅਧਿਕਾਰੀ ਨੂੰ ਸਭ ਦੇ ਸਾਹਮਣੇ ਜ਼ਲੀਲ ਕੀਤਾ ਸੀ ਅਤੇ ਉਨ੍ਹਾਂ ਨੁੰ ਪ੍ਰੋਗਰਾਮ 'ਚੋਂ ਜਾਣ ਤੱਕ ਲਈ ਕਹਿ ਦਿੱਤਾ ਸੀ। 


author

Babita

Content Editor

Related News