ਪਟਿਆਲਾ ਜ਼ਿਲ੍ਹੇ ਅਮਨ-ਅਮਾਨ ਨਾਲ ਚੱਲ ਰਿਹਾ ਚੋਣਾਂ ਦਾ ਕੰਮ, ਡੀ. ਸੀ. ਪਹੁੰਚੇ ਜਾਇਜ਼ਾ ਲੈਣ
Sunday, Dec 14, 2025 - 09:21 AM (IST)
ਪਟਿਆਲਾ (ਬਲਜਿੰਦਰ) : ਪਟਿਆਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੱਲ ਰਿਹਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾਕਟਰ ਪ੍ਰੀਤੀ ਯਾਦਵ ਵੱਲੋਂ ਕੇਂਦਰਾਂ ਦਾ ਜਾਇਜ਼ਾ ਲਿਆ ਗਿਆ ਅਤੇ ਚੋਣ ਅਮਲੇ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਡੀ. ਸੀ. ਨੇ ਕਿਹਾ ਕਿ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚਾੜ੍ਹਿਆ ਜਾਵੇ ਇਸ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਿਸੇ ਸ਼ਰਾਰਤੀ ਅਨਸਰ ਨੂੰ ਕੋਈ ਸ਼ਰਾਰਤ ਨਹੀਂ ਕਰਨ ਦਿੱਤੀ ਜਾਵੇਗੀ।

