ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਜ਼ਬਰਦਸਤ ਝੜਪ, ਚੱਲੀਆਂ ਗੋਲੀਆਂ
Friday, Dec 05, 2025 - 05:40 PM (IST)
ਲੋਪੋਕੇ (ਸਤਨਾਮ) : ਪੁਲਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪੁਲਸ ਥਾਣਾ ਭਿੰਡੀ ਸੈਦਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਆਪ ਅਤੇ ਕਾਂਗਰਸੀ ਵਰਕਰਾਂ ਵਰਕਰਾਂ ਦੌਰਾਨ ਹੋਈ ਤਕਰਾਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਅਤੇ ਪੰਚਾਇਤ ਸੰਮਤੀ ਉਮੀਦਵਾਰ ਦੇ ਸਮੇਤ ਚਾਰ ਵਿਅਕਤੀਆਂ ਦੇ ਗੋਲੀਆਂ ਲੱਗਣ ਨਾਲ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਰਾਜਾਸਾਂਸੀ ਨੀਰਜ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਦੇ ਕਾਗਜ਼ ਭਰਨ ਦੇ ਆਖਰੀ ਦਿਨ ਕਾਂਗਰਸੀ ਵਰਕਰ ਸੁਰਜੀਤ ਸਿੰਘ ਭਿੰਡੀ ਸਦਾ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜ਼ਿਲਾ ਪ੍ਰੀਸ਼ਦ ਜੋਨ ਭਿੰਡੀ ਸੈਦਾਂ ਤੋਂ ਲਖਵਿੰਦਰ ਸਿੰਘ ਲੱਖਾ ਭਿੰਡੀ ਸੈਦਾਂ ਦਰਮਿਆਨ ਤਕਰਾਰਬਾਜ਼ੀ ਹੋਈ ਸੀ ਜਿਸ ਵਿਚ ਸੁਰਜੀਤ ਸਿੰਘ ਦੇ ਸੱਟ ਲੱਗੀ ਸੀ ਅੱਜ ਉਸੇ ਤਕਰਾਰ ਦੇ ਚੱਲਦਿਆਂ ਸੁਰਜੀਤ ਸਿੰਘ ਵੱਲੋਂ ਕੁਝ ਵਿਅਕਤੀਆਂ ਨੂੰ ਨਾਲ ਲੈ ਕੇ ਲਖਵਿੰਦਰ ਸਿੰਘ ਲੱਖਾ ਅਤੇ ਉਸ ਦੇ ਸਾਥੀਆਂ ਨੂੰ ਘੇਰ ਕੇ ਉਨ੍ਹਾਂ ਉੱਪਰ ਹਮਲਾ ਕੀਤਾ ਤੇ ਗੋਲੀਆਂ ਚਲਾਈਆਂ।
ਇਹ ਵੀ ਪੜ੍ਹੋ : ਪੰਜਾਬੀਆਂ ਵੱਲ ਤੇਜ਼ੀ ਨਾਲ ਵੱਧ ਰਿਹਾ ਖ਼ਤਰਾ, ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਉਡਣਗੇ ਹੋਸ਼
ਇਸ ਵਾਰਦਾਤ ਵਿਚ ਆਪ ਉਮੀਦਵਾਰ ਲਖਵਿੰਦਰ ਸਿੰਘ ਲੱਖਾ ਦੇ ਚਾਰ ਸਾਥੀ ਜ਼ਖਮੀ ਹੋਏ ਜਿਨਾਂ ਨੂੰ ਜ਼ਖਮੀ ਹਾਲਤ ਵਿਚ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਡੀ.ਐੱਸ.ਪੀ ਰਾਜਾਸਾਂਸੀ ਨੇ ਕਿਹਾ ਹੈ ਕਿ ਤਫਤੀਸ਼ ਜਾਰੀ ਹੈ ਅਤੇ ਦੋਸ਼ੀਆਂ ਵਿਰੁੱਧ ਜਲਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ। ਡੀ.ਐੱਸ.ਪੀ ਰਾਜਾਸਾਂਸੀ ਨੇ ਕਿਹਾ ਹੈ ਕਿ ਅਜੇ ਤੱਕ ਦੂਜੀ ਧਿਰ ਦੇ ਕਿਸੇ ਵੀ ਵਿਅਕਤੀ ਦੇ ਜ਼ਖਮੀ ਹੋਣ ਸਬੰਧੀ ਕੋਈ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਹੈਰਾਨੀਜਨਕ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
