ਬਠਿੰਡਾ ਦੀ ਯੂਨੀਵਰਸਿਟੀ ''ਚ ਪੜ੍ਹਦੇ ਜਿੰਬਾਬਵੇ ਦੇ ਵਿਦਿਆਰਥੀ ਦੀ ਮੌਤ, ਪੜ੍ਹੋ ਕੀ ਹੈ ਪੂਰਾ ਮਾਮਲਾ

Thursday, Aug 21, 2025 - 03:15 PM (IST)

ਬਠਿੰਡਾ ਦੀ ਯੂਨੀਵਰਸਿਟੀ ''ਚ ਪੜ੍ਹਦੇ ਜਿੰਬਾਬਵੇ ਦੇ ਵਿਦਿਆਰਥੀ ਦੀ ਮੌਤ, ਪੜ੍ਹੋ ਕੀ ਹੈ ਪੂਰਾ ਮਾਮਲਾ

ਬਠਿੰਡਾ (ਵਿਜੇ ਵਰਮਾ) : ਤਲਵੰਡੀ ਸਾਬੋ ਸਥਿਤ ਯੂਨੀਵਰਸਿਟੀ 'ਚ ਪੜ੍ਹ ਰਹੇ ਜ਼ਿੰਬਾਬਵੇ ਦੇ ਇੱਕ ਵਿਦਿਆਰਥੀ 'ਤੇ ਯੂਨੀਵਰਸਿਟੀ ਦੇ ਸੁਰੱਖਿਆ ਗਾਰਡ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਹਮਲਾ ਕੀਤਾ। ਯੂਨੀਵਰਸਿਟੀ 'ਚ ਬੀ. ਐੱਸ. ਸੀ. ਦੀ ਪੜ੍ਹਾਈ ਕਰ ਰਹੇ ਨੌਜਵਾਨ ਜ਼ਿਵੀਆ ਲਿਰਾਈ ਨੂੰ ਜ਼ਖਮੀ ਹਾਲਤ 'ਚ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਇੱਥੇ ਵੀਰਵਾਰ ਨੂੰ ਇਲਾਜ ਦੌਰਾਨ ਉਕਤ ਵਿਦਿਆਰਥੀ ਦੀ ਮੌਤ ਹੋ ਗਈ। ਹੁਣ ਤੱਕ ਪੁਲਸ ਨੇ ਉਕਤ ਮਾਮਲੇ 'ਚ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਪੁਲਸ ਬਾਕੀ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ : ਵਿਗੜੇ ਹਾਲਾਤ ਦਰਮਿਆਨ ਅਲਰਟ 'ਤੇ ਪੰਜਾਬ ਸਰਕਾਰ, ਸੂਬਾ ਵਾਸੀਆਂ ਲਈ ਕੀਤਾ ਵੱਡਾ ਐਲਾਨ

ਦੱਸ ਦੇਈਏ ਕਿ ਜ਼ਿੰਬਾਬਵੇ ਦੇ ਵਿਦਿਆਰਥੀ 'ਤੇ ਯੂਨੀਵਰਸਿਟੀ ਦੇ ਸੁਰੱਖਿਆ ਗਾਰਡ ਅਤੇ ਮੁਲਜ਼ਮ ਦਿਲਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਹਮਲਾ ਕੀਤਾ ਸੀ। 12 ਅਗਸਤ ਨੂੰ ਯੂਨੀਵਰਸਿਟੀ ਵਿਖੇ ਕਾਰ ਦੀ ਜਾਂਚ ਕਰਦੇ ਸਮੇਂ ਦੋਸ਼ੀ ਦਿਲਪ੍ਰੀਤ ਸਿੰਘ ਦਾ ਜ਼ਿੰਬਾਬਵੇ ਦੇ ਵਿਦਿਆਰਥੀ ਲੀਰਾਈ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬੀਓ 22, 23, 24, 25 ਤੇ 26 ਤਾਰੀਖ਼ ਲਈ ਵੱਡੀ ਚਿਤਾਵਨੀ, ਅਲਰਟ 'ਤੇ ਪੰਜਾਬ ਸਰਕਾਰ

ਇਸ ਕਾਰਨ ਦੋਸ਼ੀ ਦਿਲਪ੍ਰੀਤ ਸਿੰਘ ਵਾਸੀ ਪਿੰਡ ਹਾਸੂ ਜ਼ਿਲ੍ਹਾ ਸਿਰਸਾ, ਹਰਿਆਣਾ ਨੇ ਆਪਣੇ ਸਾਥੀ ਅਤੇ ਦੋਸ਼ੀ ਲਵਪ੍ਰੀਤ ਸਿੰਘ ਵਾਸੀ ਪਿੰਡ ਹਾਸੂ ਜ਼ਿਲ੍ਹਾ ਸਿਰਸਾ, ਹਰਿਆਣਾ, ਮੰਗੂ ਸਿੰਘ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਫਤਿਹਗੜ੍ਹ ਨੌ ਆਬਾਦ ਨੇ ਉਕਤ ਵਿਦਿਆਰਥੀ 'ਤੇ ਡੰਡਿਆਂ, ਬੇਸਬਾਲ ਬੈਟਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਉਸਨੂੰ ਗੰਭੀਰ ਹਾਲਤ ਵਿੱਚ ਛੱਡ ਕੇ ਭੱਜ ਗਏ। ਉਸਨੂੰ ਇਲਾਜ ਲਈ ਏਮਜ਼ ਹਸਪਤਾਲ ਬਠਿੰਡਾ 'ਚ ਦਾਖ਼ਲ ਕਰਵਾਇਆ ਗਿਆ। ਦੋਸ਼ੀ ਹਮਲਾ ਕਰਨ ਲਈ ਸਕੋਡਾ ਕਾਰ 'ਚ ਆਏ ਸੀ। ਉਕਤ ਦੋਸ਼ੀ ਨੇ ਜ਼ਿੰਬਾਬਵੇ ਦੇ ਵਿਦਿਆਰਥੀ ਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਦੋਂ ਉਹ ਕਾਰ ਵਿੱਚ ਭੱਜਣ ਲੱਗੇ ਤਾਂ ਕਾਰ ਸੜਕ ਦੇ ਕਿਨਾਰੇ ਇੱਕ ਦਰੱਖਤ ਨਾਲ ਟਕਰਾ ਗਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News