ਜ਼ੀਰਾ ਸ਼ਹਿਰ ''ਚ ਫਿਰ ਤੋਂ ਕੋਰੋਨਾ ਨੇ ਦਿੱਤੀ ਦਸਤਕ, ਬੀਬੀ ਆਈ ਕੋਰੋਨਾ ਪਾਜ਼ੇਟਿਵ
Tuesday, Jul 07, 2020 - 11:49 AM (IST)
ਜ਼ੀਰਾ (ਸਤੀਸ਼) : ਅਨਲਾਕ -2 ਦੇ ਚੱਲਦਿਆਂ ਸਮੁੱਚੇ ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ 'ਚ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਧੜਾਧੜ ਵੱਧ ਰਹੀ ਹੈ। ਇਸ ਦੇ ਲਈ ਮੁੱਖ ਤੌਰ 'ਤੇ ਜਿੱਥੇ ਲੋਕਾਂ ਵਲੋਂ ਸੋਸ਼ਲ ਡਿਸਟੈਸਿੰਗ ਦੀ ਪਾਲਣਾ ਨਾ ਕਰਨਾ ਅਤੇ ਮਾਸਕ ਨਾ ਪਹਿਨਣ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ , ਉੱਥੇ ਪੰਜਾਬ ਸਰਕਾਰ ਦੇ ਨਾਕਸ ਪ੍ਰਬੰਧਾਂ ਦੀ ਵੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ । ਕਿਸੇ ਬਿਮਾਰੀ ਤੋਂ ਪੀੜਤ ਫਰੀਦਕੋਟ ਵਿਖੇ ਇਕ ਹਸਪਤਾਲ ਦੇ 'ਚ ਦਾਖਲ ਜ਼ੀਰਾ ਸ਼ਹਿਰ ਦੀ ਇਕ ਬਜ਼ੁਰਗ ਬੀਬੀ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਇਸ ਦੀ ਅਧਿਕਾਰਤ ਤੌਰ ਤੇ ਪੁਸ਼ਟੀ ਕਰਨ ਲਈ ਜਦੋਂ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚ ਕੇ ਐੱਸ.ਐੱਮ.ਓ. ਮੈਡਮ ਮਨਜੀਤ ਕੌਰ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ।
ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਫਗਵਾੜਾ ਵਿਖੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ
ਦੱਸਣਯੋਗ ਹੈ ਕਿ ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਮਾਮਲੇ ਭਾਰਤ 'ਚ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 22,252 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਵੱਡੀ ਗਿਣਤੀ 'ਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 7 ਲੱਖ ਦੇ ਪਾਰ ਹੋ ਗਿਆ ਹੈ।ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 7,19,665 ਹੋ ਗਏ ਹਨ ਅਤੇ ਭਾਰਤ ਦੁਨੀਆ ਭਰ ਵਿਚ ਤੀਜੇ ਨੰਬਰ 'ਤੇ ਪਹੁੰਚ ਚੁੱਕਾ ਹੈ। ਪਿਛਲੇ 24 ਘੰਟਿਆਂ ਵਿਚ 467 ਮਰੀਜ਼ਾਂ ਨੇ ਜਾਨ ਗਵਾਈ ਹੈ, ਜਿਸ ਨਾਲ ਮਰਨ ਵਾਲਿਆਂ ਦਾ ਕੁੱਲ ਅੰਕੜਾ 20,160 ਹੋ ਗਈ ਹੈ। ਦੇਸ਼ ਭਰ ਵਿਚ ਕੁੱਲ 7,19,665 ਪਾਜ਼ੇਟਿਵ ਮਾਮਲਿਆਂ ਵਿਚੋਂ 2,59,557 ਸਰਗਰਮ ਮਾਮਲੇ ਹਨ। ਇਸ ਸਭ ਦੇ ਦਰਮਿਆਨ ਰਾਹਤ ਦੀ ਖ਼ਬਰ ਇਹ ਵੀ ਹੈ ਕਿ 4,39,948 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ।
ਇਹ ਵੀ ਪੜ੍ਹੋ: ਅਕਾਲੀ ਦਲ ਵਲੋਂ ਤੇਲ ਦੀਆਂ ਕੀਮਤਾਂ 'ਚ ਵਾਧੇ ਅਤੇ ਹੋਰ ਲੋਕ ਮਾਰੂ ਨੀਤੀਆਂ ਖ਼ਿਲਾਫ਼ ਭੋਗਪੁਰ 'ਚ ਰੋਸ ਮੁਜ਼ਾਹਰਾ