ਨਸ਼ਾ ਵੇਚਣ ਆਏ ਵਿਅਕਤੀ ਦਾ ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਸ ਹਵਾਲੇ

10/03/2019 4:36:26 PM

ਜ਼ੀਰਾ (ਸੰਤੀਸ਼) - ਪੰਜਾਬ ਦੀ ਜਵਾਨੀ ਨੂੰ ਨਸ਼ਾ ਦਿਨ–ਬ-ਦਿਨ ਘੁੰਣ ਵਾਂਗ ਖਾਂ ਰਿਹਾ ਹੈ, ਜਿਸ 'ਤੇ ਠੱਲ ਪਾਉਣ ਲਈ ਲੋਕ ਆਪ ਮੁਹਾਰੇ ਉਪਰਾਲੇ ਕਰਨ ਲੱਗ ਪਏ ਹਨ। ਲੋਕਾਂ ਵਲੋਂ ਵੱਖ-ਵੱਖ ਪਿੰਡਾਂ 'ਚ ਨਸ਼ਾ ਵਿਰੋਧੀ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ, ਜੋ ਨਸ਼ੇ ਦੇ ਸਮਗੱਲਰਾਂ ਨੂੰ ਕਾਬੂ ਕਰਕੇ ਪੁਲਸ ਹਵਾਲੇ ਕਰ ਰਹੀਆਂ ਹਨ। ਅਜਿਹਾ ਮਾਮਲਾ ਜ਼ੀਰਾ ਦੇ ਪਿੰਡ ਲੋਹਕੇ ਕਲਾਂ ਦਾ ਸਾਹਮਣੇ ਆਇਆ ਹੈ, ਜਿੱਥੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਨੇ ਨਸ਼ਾ ਵੇਚਣ ਵਾਲੇ 1 ਸਮੱਗਲਰ ਨੂੰ ਨਸ਼ੇ ਦੇ ਸਾਮਾਨ ਸਣੇ ਕਾਬੂ ਕੀਤਾ ਹੈ। ਵਿਅਕਤੀਆਂ ਨੇ ਕਾਬੂ ਕੀਤੇ ਸਮੱਗਲਰ ਦੀ ਪਹਿਲਾਂ ਤਾਂ ਚੰਗੀ ਤਰ੍ਹਾਂ ਨਾਲ ਛਿੱਤਰ ਪ੍ਰਰੇਡ ਕੀਤੀ ਤੇ ਫਿਰ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਮੇਟੀ ਦੇ ਮੈਬਰਾਂ ਤੇ ਪਿੰਡ ਵਾਸੀਆਂ ਨੇ ਕਿਹਾ ਕਿ ਨਸ਼ੇ ਦੇ ਖਿਲਾਫ ਉਨ੍ਹਾਂ ਵਲੋਂ ਪਿੰਡ 'ਚ 1 ਕਮੇਟੀ ਬਣਾਈ ਗਈ ਹੈ। ਕਮੇਟੀ ਵਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਸੀ ਕਿ ਉਹ ਨਸ਼ੇ ਦਾ ਧੰਦਾ ਕਰਨਾ ਛੱਡ ਦੇਣ, ਨਹੀਂ ਦਾ ਬਹੁਤ ਬੁਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਇਕ ਨਸ਼ਾ ਸਮੱਗਲਰ ਦੀ ਸੂਚਨਾ ਮਿਲੀ, ਜਿਸ ਨੂੰ ਉਨ੍ਹਾਂ ਨੇ ਨਸ਼ੀਲੇ ਪਦਾਰਥ ਸਣੇ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ । ਇੰਸਪੈਕਟਰ ਜਸਵਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਅਤੇ ਕਿਸੇ ਵੀ ਨਸ਼ਾ ਤਸੱਕਰ ਨੂੰ ਬਖਸ਼ਿਆਂ ਨਹੀਂ ਜਾਵੇਗਾ।


rajwinder kaur

Content Editor

Related News