ਸ਼ਰਾਬ ਫੈਕਟਰੀ ਮਾਮਲਾ : ਭਲਕੇ ਹਾਈ ਕੋਰਟ ''ਚ ਹੋਵੇਗੀ ਸੁਣਵਾਈ, ਸ਼ਾਂਤਮਈ ਮਾਹੌਲ ''ਚ ਚੱਲ ਰਿਹਾ ਮੋਰਚਾ

Thursday, Dec 22, 2022 - 06:19 PM (IST)

ਜ਼ੀਰਾ (ਗੁਰਮੇਲ ਸੇਖਵਾਂ) : ਪਿੰਡ ਮਨਸੂਰਵਾਲ ਕਲਾਂ ਸਥਿਤ ਮਾਲਬਰੋਜ ਸ਼ਰਾਬ ਫੈਕਟਰੀ ਦਾ ਮਾਮਲਾ ਜਿਉਂ ਦਾ ਤਿਉਂ ਹੈ ਅਤੇ ਸ਼ਰਾਬ ਫੈਕਟਰੀ ਅੱਗੇ ਇਲਾਕੇ ਦੇ ਲੋਕਾਂ ਅਤੇ ਜੱਥੇਬੰਦੀਆਂ ਵੱਲੋਂ ਇਸ ਫੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ, ਕਿਉਂਕਿ ਇਲਾਕੇ ਦੇ ਲੋਕਾਂ ਦਾ ਦੋਸ਼ ਹੈ ਕਿ ਇਸ ਸ਼ਰਾਬ ਫੈਕਟਰੀ ਕਾਰਨ ਉਨ੍ਹਾਂ ਦੇ ਏਰੀਆ ਦਾ ਧਰਤੀ ਹੇਠਲਾ ਪਾਣੀ ਖ਼ਰਾਬ ਹੋ ਗਿਆ ਹੈ ਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਨਸਲਾਂ ਖ਼ਤਰੇ ਵਿੱਚ ਹਨ। ਜਦਕਿ ਸ਼ਰਾਬ ਫੈਕਟਰੀ ਦੇ ਮਾਲਕਾਂ ਵੱਲੋਂ ਮਾਨਯੋਗ ਹਾਈਕੋਰਟ ਵਿੱਚ ਇਸ ਧਰਨੇ ਨੂੰ ਚੁਕਵਾਉਣ ਅਤੇ ਫੈਕਟਰੀ ਦਾ ਕੰਮ ਚਾਲੂ ਕਰਵਾਉਣ ਲਈ ਰਿੱਟ ਦਾਇਰ ਕੀਤੀ ਗਈ ਹੈ। ਜਿਸ ਵਿੱਚ ਮਾਨਯੋਗ ਹਾਈਕੋਰਟ ਨੇ ਸਰਕਾਰ ਨੂੰ 20 ਕਰੋੜ ਦਾ ਜੁਰਮਾਨਾ ਲਗਾਉਂਦੇ ਧਰਨਾ ਸ਼ਰਾਬ ਫੈਕਟਰੀ ਤੋਂ 300 ਮੀਟਰ ਪਿੱਛੇ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ ਪਰ ਧਰਨਕਾਰੀਆਂ ਨੇ ਮਾਨਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਧਰਨੇ ਨੂੰ 300 ਮੀਟਰ ਪਿੱਛੇ ਕਰਵਾਉਣ ਅਤੇ ਮਾਨਯੋਗ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਕਾਫ਼ੀ ਕੋਸਿਸ਼ ਕੀਤੀ ਗਈ ਪਰ ਮਾਮਲਾ ਜਿਉਂ ਦਾ ਤਿਉਂ ਹੈ। ਹੁਣ ਇਸ ਕੇਸ ਦੀ ਭਲਕੇ ਹਾਈਕੋਰਟ ਵਿੱਚ ਸੁਣਵਾਈ ਹੋਣੀ ਹੈ ਤੇ ਲੋਕਾਂ ਦੀਆਂ ਮਾਨਯੋਗ ਹਾਈਕੋਰਟ ਵੱਲੋਂ ਸੁਣਾਏ ਜਾਣ ਵਾਲੇ ਫ਼ੈਸਲੇ ਨੂੰ ’ਤੇ ਨਜ਼ਰਾਂ ਟਿੱਕੀਆਂ ਹੋਈਆਂ ਹਨ। 

ਇਹ ਵੀ ਪੜ੍ਹੋ- 25 ਦਸੰਬਰ ਨੂੰ ਪਰਤਣਾ ਸੀ ਘਰ, ਮਾਂ ਵੇਖਦੀ ਰਹਿ ਗਈ ਰਾਹ, ਕੈਨੇਡਾ ਤੋਂ ਆਈ ਪੁੱਤ ਦੀ ਮੌਤ ਦੀ ਖ਼ਬਰ

ਸ਼ਰਾਬ ਫੈਕਟਰੀ ਅੱਗੇ ਲੱਗੇ ਇਸ ਮੋਰਚੇ ਵਿੱਚ ਹਰ ਰੋਜ਼ ਵੱਖ-ਵੱਖ ਜੱਥੇਬੰਦੀਆਂ ਅਤੇ ਸਮਾਜ ਸੇਵੀਆਂ ਵੱਲੋਂ ਸ਼ਾਮਲ ਹੋ ਕੇ ਮੋਰਚੇ ਦਾ ਸਮਰਥਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੋਰਚੇ ਦੇ ਆਗੂਆਂ ਦਾ ਦਾਅਵਾ ਹੈ ਕਿ ਉਹ ਫੈਕਟਰੀ ਬੰਦ ਕਰਵਾ ਕੇ ਹੀ ਧਰਨਾ ਚੁੱਕਣਗੇ। ਉਧਰ ਐੱਸ. ਐੱਸ. ਪੀ. ਫਿਰੋਜਪੁਰ ਮੈਡਮ ਕੰਵਰਦੀਪ ਕੌਰ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਪੁਲਸ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਆਪਣਾ ਕੰਮ ਕਰਵਾ ਰਹੀ ਹੈ ਅਤੇ ਸਥਿਤੀ ਨੂੰ ਹਰ ਹਾਲ ਵਿੱਚ ਸ਼ਾਂਤਮਈ ਰੱਖਣ ਦੀ ਕੋਸਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ ਕਿਸੇ ਵੀ ਵਿਅਕਤੀ ਜਾਂ ਸੰਸਥਾ ਦੇ ਨਾਲ ਧੱਕੇਸ਼ਾਹੀ ਨਾ ਕਰਨਾ ਹੈ ਅਤੇ ਲੋਕਾਂ ਨੂੰ ਸ਼ਾਂਤ ਰੱਖਦੇ ਹੋਏ ਸਥਿਤੀ ’ਤੇ ਕਾਬੂ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸ਼ਨ ਦੇ ਅਧਿਕਾਰੀ ਤੇ ਕਰਮਚਾਰੀ ਸ਼ਰਾਬ ਫੈਕਟਰੀ ਨੇੜੇ ਤਾਇਨਾਤ ਹਨ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਮੂਸੇਵਾਲਾ ਕਤਲ ਕਾਂਡ 'ਚ ਮਾਨਸਾ ਪੁਲਸ ਨੇ 7 ਮੁਲਜ਼ਮਾਂ ਖ਼ਿਲਾਫ਼ ਪੇਸ਼ ਕੀਤਾ ਸਪਲੀਮੈਂਟਰੀ ਚਲਾਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News