ਜ਼ੀਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਨੇ ਕੁਲਬੀਰ ਜ਼ੀਰਾ 'ਤੇ ਲਾਏ ਗੰਭੀਰ ਦੋਸ਼

Monday, Feb 04, 2019 - 03:50 PM (IST)

ਜ਼ੀਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਨੇ ਕੁਲਬੀਰ ਜ਼ੀਰਾ 'ਤੇ ਲਾਏ ਗੰਭੀਰ ਦੋਸ਼

ਜ਼ੀਰਾ (ਸਨੀ) - ਹਲਕਾ ਜ਼ੀਰਾ ਦੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ, ਕਿਉਂਕਿ ਜ਼ੀਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਨਰੇਸ਼ ਕਟਾਰੀਆ ਨੇ ਉਨ੍ਹਾਂ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰੈੱਸ ਕਲੱਬ ਫਿਰੋਜ਼ਪੁਰ 'ਚ ਨਰੇਸ਼ ਕਟਾਰੀਆ ਨੇ ਪੀੜਤ ਲੋਕਾਂ ਨਾਲ ਕੀਤੀ ਪ੍ਰੈੱਸ ਕਾਨਫਰੰਸ 'ਚ ਕੁਲਬੀਰ ਸਿੰਘ ਜ਼ੀਰਾ 'ਤੇ ਨਸ਼ਾ ਵੇਚਣ, ਰੇਤ ਦੀ ਗੈਰਕਾਨੂੰਨੀ ਮਾਈਨਿੰਗ ਕਰਨ ਅਤੇ ਝੂਠੇ ਮਾਮਲੇ ਦਰਜ ਕਰਨ ਦੇ ਦੋਸ਼ ਲਾਏ ਹਨ। 

ਨਰੇਸ਼ ਕਟਾਰੀਆ ਨੇ ਕਿਹਾ ਕਿ ਜ਼ੀਰਾ ਹਲਕੇ ਦੇ ਲੋਕ ਉਨ੍ਹਾਂ ਤੋਂ ਬਹੁਤ ਪਰੇਸ਼ਾਨ ਹਨ, ਕਿਉਂਕਿ ਉਹ ਹਲਕੇ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੇ ਹਨ। ਕੁਲਬੀਰ ਸਿੰਘ ਜ਼ੀਰਾ ਨੇ ਕਿਸੇ ਤੋਂ ਵੀ ਇਕ ਪੈਸਾ ਨਹੀਂ ਸਗੋਂ ਕਰੋੜਾ ਰੁਪਏ ਲਏ ਹਨ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਰਬਸੰਮਤੀ ਨਾਲ ਨਹੀਂ ਸਗੋਂ ਜ਼ੀਰਾ ਦੀ ਜ਼ਬਰਸੰਮਤੀ ਨਾਲ ਹੋਈਆਂ ਹਨ। ਇਸ ਤੋਂ ਇਲਾਵਾ ਸ਼ਰਨਜੀਤ ਸਿੰਘ ਅਤੇ ਬਲਵੰਤ ਸਿੰਘ ਨੇ ਵੀ ਵਿਧਾਇਕ ਜ਼ੀਰਾ ਅਤੇ ਉਸ ਦੇ ਰਿਸ਼ਤੇਦਾਰਾਂ 'ਤੇ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਲਾਏ ਹਨ।


author

rajwinder kaur

Content Editor

Related News