ਜ਼ੀਰਕਪੁਰ ਦੇ ਕਾਰੋਬਾਰੀ ਨੂੰ ਆਈ ਧਮਕੀ ਭਰੀ ਕਾਲ, ਮੰਗੀ ਇਕ ਕਰੋੜ ਰੁਪਏ ਦੀ ਫ਼ਿਰੌਤੀ

Thursday, Apr 02, 2026 - 04:38 PM (IST)

ਜ਼ੀਰਕਪੁਰ ਦੇ ਕਾਰੋਬਾਰੀ ਨੂੰ ਆਈ ਧਮਕੀ ਭਰੀ ਕਾਲ, ਮੰਗੀ ਇਕ ਕਰੋੜ ਰੁਪਏ ਦੀ ਫ਼ਿਰੌਤੀ

ਜ਼ੀਰਕਪੁਰ (ਵੈੱਬ ਡੈਸਕ, ਅਸ਼ਵਨੀ) : ਬਲਟਾਣਾ ਖੇਤਰ 'ਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪ੍ਰਾਪਰਟੀ ਡੀਲਰ ਨੂੰ ਖ਼ਤਰਨਾਕ ਗੈਂਗਸਟਰ ਦੇ ਨਾਂ 'ਤੇ ਫੋਨ ਕਰਕੇ ਇਕ ਕਰੋੜ ਰੁਪਏ ਦੀ ਫ਼ਿਰੌਤੀ ਮੰਗੀ ਗਈ ਹੈ। ਰਕਮ ਨਾ ਦੇਣ ਦੀ ਸੂਰਤ 'ਚ ਡੀਲਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਕਾਰਨ ਪੀੜਤ ਪਰਿਵਾਰ ਕਾਫੀ ਡਰਿਆ ਹੋਇਆ ਹੈ। ਪੀੜਤ ਮਨਮੋਹਨ ਸਿੰਘ ਉਰਫ਼ ਸੋਨੂੰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਪ੍ਰਾਪਰਟੀ ਡੀਲਿੰਗ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ : ਸਕੂਲਾਂ 'ਤੇ ਡਿੱਗੇਗੀ ਗਾਜ਼! ਸਖ਼ਤ ਕਾਰਵਾਈ ਦੀ ਤਿਆਰੀ 'ਚ CBSE, ਜਾਰੀ ਕੀਤੀ ਵੱਡੀ ਚਿਤਾਵਨੀ

ਬੀਤੇ ਦਿਨੀਂ ਉਸ ਦੇ ਮੋਬਾਇਲ 'ਤੇ ਇੱਕ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ, ਜਿਸ 'ਚ ਫੋਨ ਕਰਨ ਵਾਲੇ ਨੇ ਉਸ ਨੂੰ ਉਸ ਦੇ ਘਰੇਲੂ ਨਾਂ 'ਸੋਨੂੰ' ਨਾਲ ਸੰਬੋਧਿਤ ਕੀਤਾ, ਜਿਸ ਬਾਰੇ ਸਿਰਫ਼ ਉਸ ਦੇ ਨਜ਼ਦੀਕੀ ਹੀ ਜਾਣਦੇ ਹਨ। ਮੁਲਜ਼ਮ ਨੇ ਮਾਝੀ ਲਹਿਜੇ 'ਚ ਪੰਜਾਬੀ 'ਚ ਗੱਲ ਕੀਤੀ ਅਤੇ ਦੋ ਦਿਨਾਂ ਦੇ ਅੰਦਰ ਇਕ ਕਰੋੜ ਰੁਪਏ ਦੀ ਰੰਗਦਾਰੀ ਦੀ ਮੰਗ ਕੀਤੀ। ਪੀੜਤ ਅਨੁਸਾਰ ਦੋ ਦਿਨ ਬਾਅਦ ਉਸੇ ਨੰਬਰ ਤੋਂ ਦੁਬਾਰਾ ਫੋਨ ਆਇਆ ਅਤੇ ਕਾਲ ਕਰਨ ਵਾਲੇ ਨੇ ਖ਼ੁਦ ਨੂੰ ਗੈਂਗਸਟਰ ਡੋਨੀ ਬੱਲ ਦਾ ਛੋਟਾ ਭਰਾ ਦੱਸਿਆ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਅੱਜ ਤੋਂ ਸਫ਼ਰ ਹੋਇਆ ਮਹਿੰਗਾ, NHAI ਨੇ ਵਧਾਈਆਂ ਟੋਲ ਦਰਾਂ

ਉਸ ਨੇ ਧਮਕਾਇਆ ਕਿ ਉਸ ਕੋਲ ਡੀਲਰ ਦੇ ਘਰ, ਦਫ਼ਤਰ ਅਤੇ ਗੱਡੀਆਂ ਦੀ ਪੂਰੀ ਜਾਣਕਾਰੀ ਹੈ। ਮੁਲਜ਼ਮ ਨੇ ਡਰਾਉਂਦਿਆਂ ਕਿਹਾ ਕਿ ਜੇਕਰ ਰਕਮ ਨਾ ਦਿੱਤੀ ਗਈ ਤਾਂ ਉਸ ਦਾ ਅੰਜਾਮ ਵੀ ਰਾਣਾ ਬਲਾਚੌਰੀਆ ਵਰਗਾ ਕਰ ਦਿੱਤਾ ਜਾਵੇਗਾ। ਇਸ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ। ਪੁਲਸ ਚੌਂਕੀ ਬਲਟਾਣਾ ਦੇ ਇੰਚਾਰਜ ਗੁਰਪ੍ਰੀਤ ਸਿੰਘ ਦੇ ਨਿਰਦੇਸ਼ਾਂ 'ਤੇ ਐੱਸ. ਆਈ. ਸੁਲੱਖਣ ਸਿੰਘ ਨੂੰ ਮਾਮਲੇ ਦੀ ਜਾਂਚ ਸੌਂਪੀ ਗਈ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਹੁਣ ਮੋਬਾਇਲ ਨੰਬਰ ਨੂੰ ਟਰੇਸ ਕਰਕੇ ਮੁਲਜ਼ਮ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News