ਜ਼ੀਰਕਪੁਰ : ਕਾਰ 'ਚੋਂ ਮਿਲੀ ਕੁੜੀ ਦੀ ਲਾਸ਼ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, ਪੁੱਛਗਿੱਛ ਦੌਰਾਨ ਹੋਣਗੇ ਵੱਡੇ ਖ਼ੁਲਾਸੇ

Sunday, Nov 20, 2022 - 10:54 AM (IST)

ਜ਼ੀਰਕਪੁਰ : ਕਾਰ 'ਚੋਂ ਮਿਲੀ ਕੁੜੀ ਦੀ ਲਾਸ਼ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, ਪੁੱਛਗਿੱਛ ਦੌਰਾਨ ਹੋਣਗੇ ਵੱਡੇ ਖ਼ੁਲਾਸੇ

ਜ਼ੀਰਕਪੁਰ (ਗੁਰਪ੍ਰੀਤ) : ਚੰਡੀਗੜ੍ਹ-ਅੰਬਾਲਾ ਹਾਈਵੇਅ ਤੋਂ ਪਿੰਡ ਸ਼ਤਾਬਦਗੜ੍ਹ ਦੇ ਕੋਲ ਖੇਤ 'ਚ ਖੜ੍ਹੀ ਕਾਰ ਵਿਚੋਂ ਕੁੜੀ ਦੀ ਲਾਸ਼ ਮਿਲਣ ਦੇ ਮਾਮਲੇ 'ਚ ਪੁਲਸ ਨੇ ਮੁਲਜ਼ਮ ਅਜੇ ਨਿਵਾਸੀ ਜਲੰਧਰ ਅਤੇ ਸੁਲਤਾਨਪੁਰ ਲੋਧੀ ਦੇ ਮਾਨਵਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ੀਰਕਪੁਰ ਥਾਣਾ ਇੰਚਾਰਜ ਦਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕਰ ਕੇ ਅਦਾਲਤ 'ਚ ਪੇਸ਼ ਕਰ ਕੇ 2 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਕੋਟਕਪੂਰਾ ਫਾਇਰਿੰਗ ਮਾਮਲੇ 'ਚ ਸਾਬਕਾ DGP ਸੈਣੀ ਨੂੰ ਸੰਮਨ ਜਾਰੀ, ਇਸ ਤਾਰੀਖ਼ ਨੂੰ ਪੇਸ਼ ਹੋਣ ਦੇ ਹੁਕਮ
ਵਿਸਰਾ ਰਿਪੋਰਟ ਤੋਂ ਬਾਅਦ ਹੀ ਸਹੀ ਕਾਰਨਾਂ ਦਾ ਪਤਾ ਲੱਗੇਗਾ
ਕੁੜੀ ਦੀ ਮੌਤ ਦੇ ਕਾਰਨਾਂ ਸਬੰਧੀ ਥਾਣਾ ਇੰਚਾਰਜ ਨੇ ਦੱਸਿਆ ਕਿ ਅਜੇ ਇਸ ਸਬੰਧੀ ਕੁੱਝ ਨਹੀਂ ਕਿਹਾ ਜਾ ਸਕਦਾ। ਵਿਸਰਾ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ : ਲੁਧਿਆਣਾ 'ਚ 'ਡੇਂਗੂ' ਦੇ ਮਰੀਜ਼ਾਂ ਦੀ ਵਧੀ ਭੀੜ, ਹਸਪਤਾਲਾਂ 'ਚ ਦਾਖ਼ਲ ਹੋਣ ਲਈ ਕਰਨੀ ਪੈ ਰਹੀ ਉਡੀਕ

ਉਨ੍ਹਾਂ ਦੱਸਿਆ ਕਿ ਪੁੱਛਗਿੱਛ 'ਚ ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਨੇ ਮ੍ਰਿਤਕਾ ਨਾਲ ਮਿਲ ਕੇ ਸ਼ਰਾਬ ਪੀਤੀ ਅਤੇ ਉਸ ਤੋਂ ਬਾਅਦ ਚਿੱਟੇ ਦਾ ਸੇਵਨ ਵੀ ਕੀਤਾ। ਪੁਲਸ ਰਿਮਾਂਡ 'ਚ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਕਈ ਗੱਲਾਂ ਦਾ ਖ਼ੁਲਾਸਾ ਹੋਣ ਦੀ ਉਮੀਦ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News