ਜ਼ੀਰਕਪੁਰ ਪੁਲਸ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ਦੀ ਮੁਹਿੰਮ ਸ਼ੁਰੂ

05/14/2021 6:20:17 PM

ਜ਼ੀਰਕਪੁਰ (ਮੇਸੀ) :  ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਬ ਡਿਵੀਜ਼ਨ ਜ਼ੀਰਕਪੁਰ ਪੁਲਸ ਨੇ ਕੋਰੋਨਾ ਮਰੀਜ਼ਾਂ ਲਈ ਘਰ ਘਰ ਖਾਣਾ ਪਹੁੰਚਾਉਣ ਦੀ ਮੁਹਿੰਮ ਨੂੰ ਥਾਣਾ ਜ਼ੀਰਕਪੁਰ ਅਤੇ ਥਾਣਾ ਢਕੋਲੀ ਤੋਂ ਸ਼ੁਰੂ ਕੀਤਾ। ਇਸ ਮੌਕੇ ਐੱਸ. ਪੀ. ਦਿਹਾਤੀ ਰਵਜੋਤ ਕੌਰ ਇਸ ਮੁਹਿੰਮ ਨੂੰ ਸ਼ੁਰੂ ਕਰਵਾਉਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਡੀ. ਐੱਸ. ਪੀ. ਸਬ ਡਿਵੀਜ਼ਨ ਜ਼ੀਰਕਪੁਰ ਅਮਰੋਜ਼ ਸਿੰਘ, ਡੀ. ਐਸ. ਪੀ. ਗੁਰਪ੍ਰੀਤ ਸਿੰਘ ਬੈਂਸ ਵੀ ਮੌਜੂਦ ਸਨ। ਐੱਸ. ਪੀ. ਦਿਹਾਤੀ ਰਵਜੋਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਅਤੇ ਐੱਸ. ਐੱਸ. ਪੀ. ਮੋਹਾਲੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੇ ਜ਼ੀਰਕਪੁਰ ਵਿਖੇ ਕੋਰੋਨਾ ਮਰੀਜ਼ਾਂ ਨੂੰ ਬਣਿਆ ਹੋਇਆ ਖਾਣਾ ਪਹੁੰਚਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਕੋਈ ਵੀ ਕੋਰੋਨਾ ਮਰੀਜ਼ ਜੋ ਘਰੋਂ  ਬਾਹਰ ਨਹੀਂ ਨਿਕਲ ਸਕਦਾ ਅਤੇ ਘਰ ਵਿੱਚ ਇਕੱਲਾ ਹੈ ਜਾਂ ਉਸ ਕੋਲ ਖਾਣੇ ਦੇ ਪੈਸੇ ਨਹੀਂ ਹਨ ਤਾਂ ਉਹ 112 ਨੰਬਰ ’ਤੇ ਸੰਪਰਕ ਕਰ ਕੇ ਖਾਣਾ ਮੰਗਵਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਹਾਲੇ ਤਕ ਪੰਜਾਬ ਸਰਕਾਰ ਨੇ ਇਸ ਦੇ ਲਈ ਕੋਈ ਫੰਡ ਮੁਹੱਈਆ ਨਹੀਂ ਕਰਵਾਇਆ ਹੈ ਪਰ ਉਹ ਸਮਾਜ ਸੇਵੀ ਸੰਸਥਾਵਾਂ ਦੇ ਸੰਪਰਕ ਵਿੱਚ ਹਨ ਜੋ ਕਿ ਉਨ੍ਹਾਂ ਨੂੰ ਇਸ ਕੰਮ ਲਈ ਮਦਦ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਢਕੌਲੀ ਥਾਣਾ ਮੁਖੀ ਦੀਪਇੰਦਰ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਕੋਰੋਨਾ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦਰਮਿਆਨ ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼ 

ਦੱਸਣਯੋਗ ਹੈ ਕਿ ਪੰਜਾਬ ਵਿਚ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ਼ ਆਪਣੀ ਭੁੱਖ ਮਿਟਾਉਣ ਲਈ ਭੋਜਨ ਲੈਣ ਵਾਸਤੇ ਹੈਲਪਲਾਈਨ ਨੰਬਰ 181 ਅਤੇ 112 'ਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲਸ ਵਿਭਾਗ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਸ ਮਾਨਵਤਾਵਾਦੀ ਉਪਰਾਲੇ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ਦੌਰਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ, “ਅਸੀਂ ਪੰਜਾਬ ਵਿਚ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦੇਵਾਂਗੇ।” ਅਜਿਹੇ ਮਰੀਜ਼ ਦਿਨ-ਰਾਤ ਕਿਸੇ ਵੀ ਸਮੇਂ ਇਨ੍ਹਾਂ ਨੰਬਰਾਂ 'ਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲਸ ਵੱਲੋਂ ਕੋਵਿਡ ਰਸੋਈਆਂ ਅਤੇ ਡਲਿਵਰੀ ਦੇਣ ਵਾਲੇ ਮੁੰਡਿਆਂ ਰਾਹੀਂ ਉਨ੍ਹਾਂ ਦੇ ਘਰ ਤੱਕ ਪੱਕਿਆ ਹੋਇਆ ਭੋਜਨ ਮੁਹੱਈਆ ਕਰਵਾਇਆ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਕਾਰਨ ਹਾਲਾਤ ਹੋਏ ਬਦ ਤੋਂ ਬਦਤਰ, 186 ਦੀ ਮੌਤ; ਦਵਾਈਆਂ ਦੀ ਕਾਲਾਬਾਜ਼ਾਰੀ ਨੇ ਵਧਾਈ ਚਿੰਤਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
 
 

 


Anuradha

Content Editor

Related News