ਅਮਰੀਕਾ ''ਚ ਜ਼ੀਰਕਪੁਰ ਦੇ ਨੌਜਵਾਨ ਦੀ ਹੱਤਿਆ

Friday, Sep 20, 2019 - 01:04 AM (IST)

ਅਮਰੀਕਾ ''ਚ ਜ਼ੀਰਕਪੁਰ ਦੇ ਨੌਜਵਾਨ ਦੀ ਹੱਤਿਆ

ਸ਼ਿਕਾਗੋ - ਸ਼ਿਕਾਗੋ 'ਚ ਜ਼ੀਰਕਪੁਰ ਨੇੜਲੇ ਪਿੰਡ ਛੱਤ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਵੀਰਵਾਰ ਨੂੰ ਲੁੱਟਣ ਦੇ ਇਰਾਦੇ ਨਾਲ ਆਏ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ, ਜਿਸ ਕਾਰਣ ਉਸ ਦੀ ਮੌਕੇ 'ਤੇ ਮੌਤ ਹੋ ਗਈ। ਮਾਰੇ ਗਏ ਨੌਜਵਾਨ ਦੀ ਪਛਾਣ ਬਲਜੀਤ ਸਿੰਘ ਉਰਫ ਪ੍ਰਿੰਸ (28) ਵਜੋਂ ਹੋਈ ਹੈ। ਬਲਜੀਤ ਸਿੰਘ ਅਮਰੀਕਾ ਦੇ ਸ਼ਹਿਰ ਸ਼ਿਕਾਗੋ 'ਚ ਗਰੋਸਰੀ ਸਟੋਰ 'ਚ ਕੰਮ ਕਰਦਾ ਸੀ।

ਜਾਣਕਾਰੀ ਮੁਤਾਬਕ ਜਦ ਪ੍ਰਿੰਸ 18 ਸਤੰਬਰ ਨੂੰ ਤਕਰੀਬਨ ਰਾਤ ਦੇ 11 ਵਜੇ ਸਟੋਰ ਬੰਦ ਕਰ ਘਰ ਵਾਪਸ ਜਾਣ ਲੱਗਾ ਤਾਂ 2-3 ਬਦਮਾਸ਼ਾਂ ਨੇ ਉਸ ਨੂੰ ਰੋਕ ਕੇ ਲੁੱਟਣ ਦੀ ਕੋਸ਼ਿਸ਼ ਕੀਤੀ। ਵਿਰੋਧ ਕਰਨ 'ਤੇ ਉਨ੍ਹਾਂ ਨੇ ਪ੍ਰਿੰਸ ਨੂੰ ਗੋਲੀ ਮਾਰ ਦਿੱਤੀ। ਸਟੋਰ ਮਾਲਕ ਅਵਤਾਰ ਸਿੰਘ ਉਸ ਨੂੰ ਨੇੜਲੇ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਬਲਜੀਤ ਸਿੰਘ ਦੇ ਮਾਮੇ ਅਮਰਜੀਤ ਸਿੰਘ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਬਲਜੀਤ ਦੀ ਅਮਰੀਕਾ ਤੋਂ ਲਾਸ਼ ਲਿਆਉਣ 'ਚ ਮਦਦ ਕਰੇ।


author

Khushdeep Jassi

Content Editor

Related News