ਕੋਰੋਨਾ : ਪੰਜਾਬ ਸਰਕਾਰ ਨੇ ਜ਼ੋਮੈਟੋ ਨਾਲ ਕੀਤਾ ਸਮਝੌਤਾ, ਹੁਣ ਹੋਵੇਗੀ ਜ਼ਰੂਰੀ ਚੀਜ਼ਾਂ ਦੀ ਸਪਲਾਈ

Friday, Mar 27, 2020 - 12:51 PM (IST)

ਕੋਰੋਨਾ : ਪੰਜਾਬ ਸਰਕਾਰ ਨੇ ਜ਼ੋਮੈਟੋ ਨਾਲ ਕੀਤਾ ਸਮਝੌਤਾ, ਹੁਣ ਹੋਵੇਗੀ ਜ਼ਰੂਰੀ ਚੀਜ਼ਾਂ ਦੀ ਸਪਲਾਈ

ਚੰਡੀਗੜ੍ਹ - ਕੋਰੋਨਾ ਵਾਇਰਸ ਦਾ ਕਹਿਰ ਪੂਰੇ ਦੇਸ਼ ’ਚ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਇਨਫੈਕਸ਼ਨ ਨੂੰ ਰੋਕਣ ਦੇ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੀ ਸਰਕਾਰ ਵਲੋਂ 21 ਦਿਨ ਦੇ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿਚ ਕਰਫਿਊ ਦੌਰਾਨ ਲੋਕਾਂ ਤੱਕ ਜ਼ਰੂਰੀ ਚੀਜ਼ਾਂ ਅਤੇ ਕਰਿਆਨੇ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਸਾਰੇ ਅਹਿਮ ਕੰਮ ਕਰ ਰਹੀ ਹੈ। ਜਾਣਕਾਰੀ ਅਨੁਸਾਰ ਕੈਪਟਨ ਸਰਕਾਰ ਨੇ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਜ਼ੋਮੈਟੋ ਨਾਲ ਸਮਝੌਤਾ ਕਰ ਲਿਆ ਹੈ। ਇਸ ਗੱਲ ਦਾ ਜ਼ਿਕਰ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ’ਤੇ ਇਕ ਪੋਸਟ ਪਾ ਕੇ ਕੀਤਾ ਹੈ।

PunjabKesari

ਪੜ੍ਹੋ ਇਹ ਖਬਰ ਵੀ - ਗਰਮੀ ‘ਕੋਰੋਨਾ’ ਨੂੰ ਘੱਟ ਕਰ ਸਕਦੀ ਹੈ, ਇਸ ੳੁਮੀਦ ’ਤੇ ਫਿਰਿਆ ਪਾਣੀ

ਪੜ੍ਹੋ ਇਹ ਖਬਰ ਵੀ - ਲਾਕਡਾਊਨ ਨੇ ਦਿੱਤੀ ਸ਼ਹਿਰਾਂ ਨੂੰ ਪ੍ਰਦੂਸ਼ਣ ਤੋਂ ਰਾਹਤ, ਆਈ 25 ਫੀਸਦੀ ਗਿਰਾਵਟ

ਫੈਸਬੁੱਕ ’ਚ ਪਾਈ ਪੋਸਟ ’ਤੇ ਉਨ੍ਹਾਂ ਕਿਹਾ ਕਿ ਜ਼ੋਮੈਟੋ ਨਾਲ ਸਮਝੌਤਾ ਹੋਣ ਮਗਰੋਂ ਬਹੁਤ ਜਲਦੀ ਇਸ ਨੂੰ ਸੰਚਾਲਨ ਵਿਚ ਲਿਆਇਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਜ਼ਰੂਰਤ ਦੀਆਂ ਵਸਤੂਆਂ ਦੀ ਸਪਲਾਈ ਘਰ ’ਚ ਕੀਤੀ ਜਾਵੇਗੀ। ਕੋਰੋਨਾ ਵਾਇਰਸ ਦਾ ਕਹਿਰ ਪੂਰੇ ਦੇਸ਼ ’ਚ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਇਨਫੈਕਸ਼ਨ ਨੂੰ ਰੋਕਣ ਦੇ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 21 ਦਿਨ ਦੇ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਦੇਸ਼ ਦੇ ਸਾਰੇ ਵਾਹਨ, ਕਾਰਖਾਨੇ ਅਤੇ ਕਾਰਬਨ ਉਤਸਰਜਨ ਨਾਲ ਜੁੜੇ ਸਾਰੇ ਸਾਧਨ ਬੰਦ ਹਨ। ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਤਾਂ ਕਿ ਲੋਕ ਸੁਰੱਖਿਅਤ ਰਹਿ ਸਕਣ।  

ਪੜ੍ਹੋ ਇਹ ਖਬਰ ਵੀ - ਕੋਰੋਨਾ : ਲਾਕਡਾਊਨ ਦੇ ਤੀਜੇ ਦਿਨ ਪੈਦਲ ਘਰਾਂ ਨੂੰ ਵਾਪਸ ਜਾ ਰਹੇ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸੂਬਾ ਸਰਕਾਰਾਂ

ਪੜ੍ਹੋ ਇਹ ਖਬਰ ਵੀ -  ਕਾਬੁਲ ਗੁਰਦੁਆਰਾ ਹਮਲੇ ’ਚ ਮਾਰੇ ਗਏ ਲੋਕਾਂ ਦੇ ਅੰਤਿਮ ਸੰਸਕਾਰ ਵਾਲੀ ਥਾਂ ’ਤੇ ਧਮਾਕਾ


author

rajwinder kaur

Content Editor

Related News