ਗੋਲਡੀ ਬਰਾੜ ਦੀ Zoom ਮੀਟਿੰਗ! ਦੇ ਦਿੱਤੀ ਵੱਡੀ ਧਮਕੀ
Sunday, Dec 15, 2024 - 11:27 AM (IST)
ਚੰਡੀਗੜ੍ਹ (ਸੁਸ਼ੀਲ): ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਚੰਡੀਗੜ੍ਹ ਦੇ 2 ਕਲੱਬ ਮਾਲਕਾਂ ਤੋਂ ਫਿਰੌਤੀ ਮੰਗੀ ਹੈ। ਫਿਰੌਤੀ ਨਾ ਦੇਣ ’ਤੇ ਗੋਲਡੀ ਬਰਾੜ ਨੇ ਕਲੱਬਾਂ ਦੇ ਬਾਹਰ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ ਹੈ। ਕਲੱਬ ਮਾਲਕ ਇਸ ਗੱਲ ਨੂੰ ਲੈ ਕੇ ਉਲਝਣ ’ਚ ਹਨ ਕਿ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ ਜਾਂ ਨਹੀਂ।
ਇਹ ਖ਼ਬਰ ਵੀ ਪੜ੍ਹੋ - 4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ
ਪੁਲਸ ਸੂਤਰਾਂ ਦੀ ਮੰਨੀਏ ਤਾਂ ਇਕ ਕਲੱਬ ਮਾਲਕ ਨੇ ਫਿਰੌਤੀ ਬਾਰੇ ਪੁਲਸ ਨੂੰ ਸ਼ਿਕਾਇਤ ਵੀ ਦਿੱਤੀ ਹੈ। ਗੋਲਡੀ ਬਰਾੜ ਨੇ ਦੋਵਾਂ ਕਲੱਬਾਂ ਦੇ ਮਾਲਕਾਂ ਨੂੰ ਜ਼ੂਮ ਐਪ ’ਤੇ ਮੀਟਿੰਗ ਕਰਨ ਲਈ ਕਿਹਾ ਹੈ। ਇਹ ਪਹਿਲੀ ਵਾਰ ਹੈ ਕਿ ਗੋਲਡੀ ਬਰਾੜ ਫਿਰੌਤੀ ਲਈ ਕਲੱਬ ਅਤੇ ਰੈਸਟੋਰੈਂਟ ਮਾਲਕਾਂ ਨਾਲ ਜ਼ੂਮ ਮੀਟਿੰਗ ਕਰੇਗਾ। ਪੁਲਸ ਦੀਆਂ ਟੀਮਾਂ ਵੱਲੋਂ ਹੁਣ ਫਿਰੌਤੀ ਦੀਆਂ ਕਾਲਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਸੈਕਟਰ-26 ਸਥਿਤ ਸੇਵਿਲੇ ਬਾਰ ਐਂਡ ਲਾਊਂਜ ਅਤੇ ਡਿਓਰਾ ਕਲੱਬ ਦੇ ਬਾਹਰ ਬੰਬ ਧਮਾਕਾ ਹੋਇਆ ਸੀ। ਪੁਲਸ ਨੇ ਇਸ ਮਾਮਲੇ ’ਚ ਹਿਸਾਰ ਨਿਵਾਸੀ ਅਜੇ ਅਤੇ ਵਿਨੇ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਦੱਸਿਆ ਸੀ ਕਿ ਯੂ.ਐੱਸ.ਏ. ’ਚ ਬੈਠੇ ਗੋਲਡੀ ਬਰਾੜ ਦੇ ਕਰੀਬੀ ਰਣਦੀਪ ਮਲਿਕ ਨੇ ਉਨ੍ਹਾਂ ਨੂੰ ਬੰਬ ਧਮਾਕਾ ਕਰਨ ਲਈ ਕਿਹਾ ਸੀ। ਇਹ ਬੰਬ ਉਨ੍ਹਾਂ ਨੂੰ ਕਰਨਾਲ ਦੇ ਬੱਸ ਸਟੈਂਡ ਤੋਂ ਮਿਲੇ ਸਨ। ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਅਜੇ ਤੱਕ ਵਿਨੇ ਅਤੇ ਅਜੇ ਤੋਂ ਇਲਾਵਾ ਇਸ ਮਾਮਲੇ ’ਚ ਕਿਸੇ ਨੂੰ ਫੜਨ ’ਚ ਕਾਮਯਾਬ ਨਹੀਂ ਹੋ ਸਕੀਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8