ਲੋਕ ਸਭਾ ਦੇ ਚੋਣ ਮੈਦਾਨ ''ਚ ਉਤਰਨਗੇ ''ਜ਼ੋਰਾ ਸਿੰਘ''!

12/25/2018 7:26:23 PM

ਨਵੀਂ ਦਿੱਲੀ/ਚੰਡੀਗੜ੍ਹ : ਬੀਤੇ ਦਿਨ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਰਿਟਾਇਰਡ ਜਸਟਿਸ ਜ਼ੋਰਾ ਸਿੰਘ ਲੋਕ ਸਭਾ ਦੀਆਂ ਚੋਣਾਂ ਲੜਨ ਲਈ ਮੈਦਾਨ 'ਚ ਨਿੱਤਰ ਸਕਦੇ ਹਨ। 'ਆਪ'  ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਗੱਲ ਵੱਲ ਇਸ਼ਾਰਾ ਕੀਤਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਜ਼ੋਰਾ ਸਿੰਘ ਨੂੰ ਉਨ੍ਹਾਂ ਦੀ ਮਰਜ਼ੀ ਮੁਤਾਬਕ ਹੀ ਅਹੁਦਾ ਦੇਣ ਸਬੰਧੀ ਵਿਚਾਰ ਕੀਤਾ ਜਾਵੇਗਾ ਅਤੇ ਇਸ ਦੇ ਲਈ ਕੋਰ ਕਮੇਟੀ ਆਪਣਾ ਫੈਸਲਾ ਸੁਣਾਵੇਗੀ। ਉਨ੍ਹਾਂ ਕਿਹਾ ਕਿ ਜ਼ੋਰਾ ਸਿੰਘ ਪਾਰਟੀ 'ਚ ਜੋ ਸੇਵਾਵਾਂ ਨਿਭਾਉਣਾ ਚਾਹੁੰਦੇ ਹਨ, ਉਸ ਮੁਤਾਬਕ ਹੀ ਉਨ੍ਹਾਂ ਨੂੰ ਕੰਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਵਿਧਾਇਕ ਜੈ ਕਿਸ਼ਨ ਰੋੜੀ ਦੇ ਫਿਰ ਤੋਂ ਪਾਰਟੀ 'ਚ ਸ਼ਾਮਲ ਹੋਣ ਬਾਰੇ ਬੋਲਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਜੈ ਕਿਸ਼ਨ ਰੋੜੀ ਹਮੇਸ਼ਾ ਪਾਰਟੀ ਦਾ ਹਿੱਸਾ ਰਹੇ ਹਨ ਅਤੇ ਉਹ ਕਦੇ ਵੀ ਪਾਰਟੀ ਤੋਂ ਵੱਖ ਨਹੀਂ ਹੋਏ ਸਨ।


Babita

Content Editor

Related News