ਰੋਡ ਰੇਜ ਦੌਰਾਨ ਫਾਇਰਿੰਗ ਕਰਨ ਦੇ ਮਾਮਲੇ ’ਚ ਦੋਸ਼ੀ ਗ੍ਰਿਫ਼ਤਾਰ, ਹਥਿਆਰ ਤੇ ਥਾਰ ਗੱਡੀ ਬਰਾਮਦ

Wednesday, Aug 05, 2026 - 05:45 PM (IST)

ਰੋਡ ਰੇਜ ਦੌਰਾਨ ਫਾਇਰਿੰਗ ਕਰਨ ਦੇ ਮਾਮਲੇ ’ਚ ਦੋਸ਼ੀ ਗ੍ਰਿਫ਼ਤਾਰ, ਹਥਿਆਰ ਤੇ ਥਾਰ ਗੱਡੀ ਬਰਾਮਦ

ਰੂਪਨਗਰ (ਵਿਜੇ ਸ਼ਰਮਾ)- ਡੀ. ਐੱਸ. ਪੀ (ਡੀ) ਰਾਜਪਾਲ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਵਰਿੰਦਰ ਸਿੰਘ ਉਰਫ਼ ਮਾਵੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਸਲੇਮਪੁਰ, ਥਾਣਾ ਸਦਰ ਮੋਰਿੰਡਾ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਦਰ ਮੋਰਿੰਡਾ ਵਿਖੇ ਮੁਕੱਦਮਾ ਨੰਬਰ 93 ਮਿਤੀ 04-08-2026 ਅਧੀਨ ਧਾਰਾ 109, 126(2), 140(1), 62, 324(4) ਬੀ. ਐੱਨ. ਐੱਸ. ਅਤੇ 25, 54, 59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਹ ਆਪਣੇ ਸਾਥੀ ਹਰਜਿੰਦਰ ਸਿੰਘ ਉਰਫ਼ ਹੈਪੀ ਨਾਲ ਬਲੈਰੋ ਗੱਡੀ ਵਿੱਚ ਖਰੜ ਤੋਂ ਆਪਣੇ ਪਿੰਡ ਸਲੇਮਪੁਰ ਜਾ ਰਿਹਾ ਸੀ। ਰਸੂਲਪੁਰ ਦੇ ਗੁਰਦੁਆਰਾ ਸਾਹਿਬ ਨੇੜੇ ਇਕ ਥਾਰ ਗੱਡੀ ਦੇ ਚਾਲਕ ਨੇ ਤੇਜ਼ ਰਫ਼ਤਾਰ ਨਾਲ ਉਨ੍ਹਾਂ ਦੀ ਗੱਡੀ ਨੂੰ ਓਵਰਟੇਕ ਕਰਕੇ ਰੋਕਿਆ ਅਤੇ ਫਾਇਰਿੰਗ ਕੀਤੀ। ਇਸ ਤੋਂ ਬਾਅਦ ਜਦੋਂ ਉਹ ਸਲੇਮਪੁਰ ਪਹੁੰਚੇ ਤਾਂ ਥਾਰ ਚਾਲਕ ਵੀ ਉਨ੍ਹਾਂ ਦੇ ਪਿੱਛੇ ਪਿੰਡ ਤੱਕ ਆ ਗਿਆ। ਇਸ ਦੌਰਾਨ ਉਸ ਨੇ ਬਲੈਰੋ ਗੱਡੀ 'ਚ ਟੱਕਰ ਮਾਰੀ, ਹਰਜਿੰਦਰ ਸਿੰਘ ਉਰਫ਼ ਹੈਪੀ ਨੂੰ ਹਥਿਆਰ ਦੇ ਜ਼ੋਰ 'ਤੇ ਗੱਡੀ ਵਿੱਚ ਬਿਠਾਉਣ ਦੀ ਕੋਸ਼ਿਸ਼ ਕੀਤੀ ਅਤੇ 2-3 ਫਾਇਰ ਵੀ ਕੀਤੇ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ

ਇਸ ਉਪਰੰਤ ਦੋਵੇਂ ਵਿਅਕਤੀਆਂ ਨੇ ਭੱਜ ਕੇ ਆਪਣੀ ਜਾਨ ਬਚਾਈ। ਡੀ. ਐੱਸ. ਪੀ. (ਡੀ) ਨੇ ਦੱਸਿਆ ਕਿ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਥਾਰ ਗੱਡੀ ਨੰਬਰ PB65BF-7648 ਦੇ ਚਾਲਕ ਜਸਵੀਰ ਸਿੰਘ ਉਰਫ਼ ਕਾਲਾ ਪੁੱਤਰ ਭਾਗ ਸਿੰਘ ਵਾਸੀ ਪਿੰਡ ਸਮਰੌਲੀ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਦੇ ਕਬਜ਼ੇ ਵਿੱਚੋਂ ਫਾਇਰਿੰਗ ਵਿੱਚ ਵਰਤੀ ਗਈ 32 ਬੋਰ ਰਿਵਾਲਵਰ, 6 ਖੋਲ ਅਤੇ ਥਾਰ ਗੱਡੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਘਟਨਾ ਰੋਡ ਰੇਜ ਨਾਲ ਸਬੰਧਤ ਹੈ। ਦੋਸ਼ੀ ਨੂੰ ਪੁਲਸ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਅੱਜ ਦੋਸ਼ੀ ਨੂੰ ਦੁਬਾਰਾ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਅਗਲੇ ਰਿਮਾਂਡ ਲਈ ਬੇਨਤੀ ਕੀਤੀ ਜਾ ਸਕੇ। ਇਸ ਮੌਕੇ ਥਾਣਾ ਸਦਰ ਮੋਰਿੰਡਾ ਦੇ ਮੁਖੀ ਐੱਸ. ਐੱਚ. ਓ. ਸਿਮਰਨਜੀਤ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਹੋ ਜਾਣੀ ਸੀ ਟਾਰਗੇਟ ਕਿਲਿੰਗ! ਵੱਡੇ ਹਥਿਆਰਾਂ ਦੀ ਖੇਪ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News