ਕਾਰ ਨਾਲ ਟਕਰਾਏ ਬੇਸਹਾਰਾ ਪਸ਼ੂ ਦੀ ਹੋਈ ਮੌਤ, ਬੁਰੀ ਤਰ੍ਹਾਂ ਨੁਕਸਾਨੀ ਕਾਰ

Saturday, Jun 06, 2026 - 06:15 PM (IST)

ਕਾਰ ਨਾਲ ਟਕਰਾਏ ਬੇਸਹਾਰਾ ਪਸ਼ੂ ਦੀ ਹੋਈ ਮੌਤ, ਬੁਰੀ ਤਰ੍ਹਾਂ ਨੁਕਸਾਨੀ ਕਾਰ

ਕਾਠਗੜ੍ਹ (ਰਾਜੇਸ਼ ਸ਼ਰਮਾ)- ਬਲਾਚੌਰ-ਰੂਪਨਗਰ ਰਾਸ਼ਟਰੀ ਮਾਰਗ ’ਤੇ ਪੈਂਦੇ ਕਾਠਗੜ੍ਹ ਮੋੜ ਦੇ ਕੋਲ ਵਾਪਰੇ ਇਕ ਹਾਦਸੇ ਵਿਚ ਇਕ ਬੇਸਹਾਰਾ ਪਸ਼ੂ ਦੀ ਮੌਤ ਅਤੇ ਕਾਰ ਦੇ ਬੁਰੀ ਤਰ੍ਹਾਂ ਨੁਕਸਾਨੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਐੱਫ. ਟੀਮ ਦੇ ਇੰਚਾਰਜ ਏ. ਐੱਸ. ਆਈ. ਕੁਲਵੀਰ ਸਿੰਘ ਨੇ ਦੱਸਿਆ ਕਿ ਰਾਹਗੀਰ ਤੋਂ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਉਹ ਆਪਣੀ ਟੀਮ ਸਮੇਤ ਘਟਨਾ ਸਥਾਨ ਕਾਠਗੜ੍ਹ ਮੋੜ ਵਿਖੇ ਪਹੁੰਚੇ ਅਤੇ ਦੇਖਿਆ ਕਿ ਇਕ ਕਾਰ ਜਿਸ ਨੂੰ ਪ੍ਰਸ਼ਾਂਤ ਪੁੱਤਰ ਪਰਵੀਨ ਕੁਮਾਰ ਵਾਸੀ ਚੰਡੀਗੜ੍ਹ ਚਲਾ ਰਿਹਾ ਸੀ ਜੋ ਕਿ ਮੋਹਾਲੀ ਤੋਂ ਜਲੰਧਰ ਜਾ ਰਹੇ ਸੀ। ਜਦੋਂ ਇਹ ਕਾਰ ਕਾਠਗੜ੍ਹ ਮੋੜ ਦੇ ਨਜ਼ਦੀਕ ਪਹੁੰਚੀ ਤਾਂ ਅਚਾਨਕ ਕਾਰ ਅੱਗੇ ਇਕ ਬੇਸਹਾਰਾ ਪਸ਼ੂ ਆ ਗਿਆ ਜਿਸ ਨਾਲ ਕਾਰ ਦੀ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿਚ ਬੇਸਹਾਰਾ ਪਸ਼ੂ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਕਾਰ ਚਾਲਕ ਦਾ ਵਾਲ-ਵਾਲ ਬਚਾਅ ਹੋ ਗਿਆ।

ਐੱਸ. ਐੱਸ. ਐੱਫ. ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਨਾਲ ਕਾਰ ਨੂੰ ਸਾਇਡ ’ਤੇ ਕਰਵਾਇਆ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਇਆ। ਇਸ ਹਾਦਸੇ ਸਬੰਧੀ ਥਾਣਾ ਕਾਠਗੜ੍ਹ ਅਤੇ ਕੰਟਰੋਲ ਰੂਮ ਨਵਾਂਸ਼ਹਿਰ ਨੂੰ ਸੂਚਿਤ ਕਰ ਦਿੱਤਾ ਗਿਆ।


author

Shivani Bassan

Content Editor

Related News