ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Saturday, Jul 13, 2024 - 04:33 PM (IST)

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਨਵਾਂਸ਼ਹਿਰ (ਤ੍ਰਿਪਾਠੀ) : ਪੁਲਸ ਨੇ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਪਿੰਡ ਔੜ ਤੋਂ ਗੜ੍ਹੀ ਅਜੀਤ ਸਿੰਘ ਵੱਲ ਜਾ ਰਹੀ ਸੀ ਤਾਂ ਉੜਾਪੜ ਨੇੜੇ ਡਰੇਨ ਪੁਲ ਦੇ ਦੂਜੇ ਪਾਸੇ ਤੋਂ ਆ ਰਿਹਾ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ’ਚ ਫੜੇ ਲਿਫਾਫੇ ਨੂੰ ਜ਼ਮੀਨ ’ਤੇ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ।

ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਵਿਅਕਤੀ ਦੀ ਪਛਾਣ ਜੋਗਾ ਸਿੰਘ ਵਾਸੀ ਪਿੰਡ ਔੜ ਵਜੋਂ ਹੋਈ ਹੈ। ਏ.ਐੱਸ.ਆਈ. ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖਿਲਾਫ ਐੱਨ.ਡੀ.ਪੀ.ਐੱਸ. ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Gurminder Singh

Content Editor

Related News