26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਡਰੋਨ ਉਡਾਉਣ ’ਤੇ ਪਾਬੰਦੀ

Friday, Jan 24, 2025 - 04:52 PM (IST)

26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਡਰੋਨ ਉਡਾਉਣ ’ਤੇ ਪਾਬੰਦੀ

ਰੂਪਨਗਰ (ਵਿਜੇ ਸ਼ਰਮਾ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਪੂਜਾ ਸਿਆਲ ਗਰੇਵਾਲ ਨੇ ਭਾਰਤੀ ਨਾਗਰਿਕ ਸੰਹਿਤਾ 2023 ਤਹਿਤ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ 2025 ਨੂੰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਸਮਾਗਮ ਵਾਲੀ ਜਗ੍ਹਾ ਅਤੇ ਉਸਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਨੂੰ ਮਨਾਉਣ ਲਈ ਕਈ ਵੀ.ਵੀ.ਆਈ.ਪੀ. ਵੀ.ਆਈ.ਪੀ. ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਲ ਹੋਣਗੇ। 

ਪ੍ਰਾਪਤ ਤਾਜ਼ਾ ਇੰਟੈਲੀਜੈਂਸ ਇਨਪੁੱਟ ਦੇਸ਼ ਵਿਰੋਧੀ ਅਨਸਰ ਡਰੋਨ ਰਾਹੀਂ ਕਿਸੇ ਵੀ ਘਟਨਾਂ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਹਾਲਾਤ ਨੂੰ ਵੇਖਦੇ ਹੋਏ 26 ਜਨਵਰੀ 2025 (ਗਣਤੰਤਰ ਦਿਵਸ) ਦੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ਅਤੇ ਉਸਦੇ ਆਲੇ ਦੁਆਲੇ 26 ਜਨਵਰੀ 2024 ਨੂੰ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ 'ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਸਿਰਫ ਸੀਨੀਅਰ ਪੁਲਸ ਕਪਤਾਨ ਰੂਪਨਗਰ ਨੂੰ ਡਰੋਨ ਉਡਾਉਣ ਦੀ ਛੋਟ ਹੋਵੇਗੀ।


author

Gurminder Singh

Content Editor

Related News