ਕਰਾਟੇ ਚੈਂਪੀਅਨਸ਼ਿਪ ''ਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Monday, May 18, 2026 - 08:11 PM (IST)
ਸ੍ਰੀ ਆਨੰਦਪੁਰ ਸਾਹਿਬ : ਇਲਾਕੇ ਦੇ ਪ੍ਰਸਿੱਧ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਜਾਣੇ ਜਾਂਦੇ ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਆਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਸਿੱਖ ਨੈਸ਼ਨਲ ਕਾਲਜ, ਬੰਗਾ ਵਿਖੇ 17 ਮਈ 2026 ਨੂੰ ਹੋਈ ਪੰਜਵੀਂ ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿੱਚ ਸਕੂਲ ਦੇ ਦੋ ਵਿਦਿਆਰਥੀਆਂ ਨੇ ਰੂਪਨਗਰ ਜ਼ਿਲ੍ਹੇ ਵਿੱਚੋਂ ਦੂਜੀ ਪੁਜੀਸ਼ਨ ਹਾਸਲ ਕਰਕੇ ਸਿਲਵਰ ਮੈਡਲ ਜਿੱਤੇ ਹਨ।
ਇਨ੍ਹਾਂ ਜੇਤੂ ਖਿਡਾਰੀਆਂ ਵਿੱਚ ਦੂਜੀ ਜਮਾਤ ਦਾ ਵਿਦਿਆਰਥੀ ਸਰਬਾਜ਼ ਸਿੰਘ (ਸਪੁੱਤਰ ਸ੍ਰ. ਮਨਪ੍ਰੀਤ ਸਿੰਘ ਪੰਨੂੰ) ਅਤੇ ਪੰਜਵੀਂ ਜਮਾਤ ਦਾ ਵਿਦਿਆਰਥੀ ਸਰਬਜੋਤ ਸਿੰਘ (ਸਪੁੱਤਰ ਸ੍ਰ. ਹਰਪਾਲ ਸਿੰਘ) ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਤੋਂ ਇਲਾਵਾ ਹੋਰਨਾਂ ਰਾਜਾਂ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ ਸੀ।
ਇਨ੍ਹਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਹੋਰ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਨ੍ਹਾਂ ਵਿੱਚ ਪੰਜ ਵਿਦਿਆਰਥੀ ਆਦਰਸ਼ ਸਕੂਲ, ਦੋ ਵਿਦਿਆਰਥੀ ਸਰਕਾਰੀ ਕੰਨਿਆ ਸਕੂਲ, ਇੱਕ ਵਿਦਿਆਰਥੀ ਦਸ਼ਮੇਸ਼ ਅਕੈਡਮੀ ਤੇ ਇੱਕ ਵਿਦਿਆਰਥੀ ਲਵ ਡੇ ਪਬਲਿਕ ਸਕੂਲ, ਕੋਟਲਾ ਸ਼ਾਮਲ ਸਨ।
ਇਸ ਚੈਂਪੀਅਨਸ਼ਿਪ ਦੌਰਾਨ ਕੁੱਲ 11 ਖਿਡਾਰੀਆਂ ਨੇ ਯੈਲੋ ਬੈਲਟ ਵੀ ਅਚੀਵ ਕੀਤੀ। ਵਿਦਿਆਰਥੀਆਂ ਦੀ ਇਸ ਕਾਮਯਾਬੀ ਦਾ ਸਿਹਰਾ ਉਨ੍ਹਾਂ ਦੇ ਕੋਚ ਸ੍ਰ. ਰਵਿੰਦਰ ਸਿੰਘ ਮੋਨੂੰ (ਨਿਵਾਸੀ ਪਿੰਡ ਅੰਗਮਪੁਰ) ਨੂੰ ਜਾਂਦਾ ਹੈ, ਜਿਨ੍ਹਾਂ ਦੀ ਸਿਖਲਾਈ ਸਦਕਾ ਬੱਚਿਆਂ ਨੇ ਇਹ ਮੁਕਾਮ ਹਾਸਲ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
