ਹੋਲੇ ਮਹੱਲੇ ਮੌਕੇ ਹੁੱਲੜਬਾਜ਼ੀ ਨੂੰ ਠੱਲ੍ਹ ਪਾਉਣ ਲਈ ਨਿਹੰਗ ਸਿੰਘ ਜਥੇਬੰਦੀਆਂ ਨੇ ਲਿਆ ਵੱਡਾ ਫ਼ੈਸਲਾ

03/11/2023 8:28:54 PM

ਸ੍ਰੀ ਅਨੰਦਪੁਰ ਸਾਹਿਬ (ਸੰਧੂ) : ਬੀਤੇ ਦਿਨੀਂ ਹੋਲੇ ਮਹੱਲੇ ਦਰਮਿਆਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਹੁੱਲੜਬਾਜ਼ਾਂ ਨਾਲ ਮੁਕਾਬਲੇ ’ਚ ਮਾਰੇ ਗਏ ਪ੍ਰਦੀਪ ਸਿੰਘ ਵਾਲੀ ਦੁਖਦਾਈ ਅਤੇ ਮੰਦਭਾਗੀ ਘਟਨਾ ਦੀ ਦਸਮੇਸ਼ ਤਰਨਾ ਦਲ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਖ਼ਾਲਸਾ ਨੇ ਨਿੰਦਿਆ ਕੀਤੀ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕੀਤੀ ਗਈ ਕਿ ਪ੍ਰਦੀਪ ਸਿੰਘ ਦੇ ਪਰਿਵਾਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਸਨਮਾਨਿਤ ਕਰ ਕੇ ਸ਼ਹੀਦ ਦਾ ਦਰਜਾ ਦਿੱਤਾ ਜਾਵੇ। 

ਇਹ ਵੀ ਪੜ੍ਹੋ : 28 ਲੱਖ ਖ਼ਰਚ ਵਿਦੇਸ਼ ਭੇਜੀ ਪਤਨੀ, ਜਦੋਂ ਪਤੀ ਪੁੱਜਾ ਕੈਨੇਡਾ ਤਾਂ ਸੱਚ ਜਾਣ ਰਹਿ ਗਿਆ ਹੱਕਾ-ਬੱਕਾ

ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਖ਼ਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਇਕ ਵਿਸ਼ੇਸ਼ ਮੀਟਿੰਗ ਉਪਰੰਤ ਸਾਂਝੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਇਸ ਗੱਲ ਦੀ ਜਾਣਕਾਰੀ ਦਿੱਤੀ। ਭਾਈ ਖ਼ਾਲਸਾ ਨੇ ਦੱਸਿਆ ਕਿ ਇਸ ਮੌਕੇ ਬੋਲਦਿਆਂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਕਤਲ ਦੀ ਨਿੰਦਿਆ ਕਰਦਿਆਂ ਪ੍ਰਦੀਪ ਸਿੰਘ ਨੂੰ ਸ਼ਹੀਦ ਦਾ ਰੁਤਬਾ ਦੇਣ ਦੀ ਵੀ ਮੰਗ ਕੀਤੀ ਅਤੇ ਇਹ ਵੀ ਕਿਹਾ ਕਿ ਪ੍ਰਦੀਪ ਸਿੰਘ ਨਿਹੰਗ ਬਾਣੇ ਵਿਚ ਹੋਲਾ ਮਹੱਲਾ ਵੇਖਣ ਆਇਆ ਸੀ ਅਤੇ ਕਿਸੇ ਨਿਹੰਗ ਸਿੰਘ ਜਥੇਬੰਦੀ ਨਾਲ ਕੋਈ ਸਬੰਧ ਨਹੀਂ ਸੀ।

ਇਹ ਵੀ ਪੜ੍ਹੋ : ਕਹਿਰ ਵਰ੍ਹਾਊ ਗਰਮੀ ਪੈਣ ਦੀਆਂ ਖ਼ਬਰਾਂ ਦਰਮਿਆਨ ਪੰਜਾਬੀਆਂ ਲਈ ਇਕ ਹੋਰ ਵੱਡਾ ਸੰਕਟ

ਜਥੇਦਾਰ ਸੋਢੀ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਹੋਲੇ ਮਹੱਲੇ ਦੌਰਾਨ ਹੁੱਲੜਬਾਜ਼ੀ ਕਰ ਸੰਗਤਾਂ ਨੂੰ ਪ੍ਰੇਸ਼ਾਨ ਕਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਅਸਫ਼ਲ ਸਿੱਧ ਹੋਈ ਹੈ ਅਤੇ ਇਸ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਨਾਲ ਗੱਲਬਾਤ ਕਰ ਕੇ ਇਕ ਨਿਹੰਗ ਸਿੰਘ ਸਪੈਸ਼ਲ ਟਾਸਕ ਫੋਰਸ ਤਿਆਰ ਕੀਤੀ ਜਾਵੇਗੀ ਜੋ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਹੋਵੇਗੀ। ਭਾਈ ਖਾਲ਼ਸਾ ਨੇ ਦੱਸਿਆ ਕਿ ਇਸ ਸਬੰਧੀ ਭਾਈ ਪੰਜਾਬ ਸਿੰਘ ਸੁਲਤਾਨਵਿੰਡ ਵੱਲੋਂ ਇਕ ਵੀਡੀਓ ਵੀ ਬਾਬਾ ਜੀ ਦੇ ਹੁਕਮਾਂ ਰਾਹੀਂ ਪਾਈ ਗਈ।

ਇਹ ਵੀ ਪੜ੍ਹੋ :  ਵੱਡੀ ਖ਼ਬਰ: ਪੰਜਾਬ ਦੇ 11 ਹਜ਼ਾਰ ਤੋਂ ਵੱਧ ਕਾਸ਼ਤਕਾਰਾਂ ਨੂੰ ਮਿਲੇਗਾ ਜ਼ਮੀਨ ਦਾ ਮਾਲਕਾਨਾ ਹੱਕ

ਇਸ ਮੌਕੇ ਭਾਈ ਵਿਰਸਾ ਸਿੰਘ ਖ਼ਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਖ਼ਾਲਸਾ ਨੇ ਕਿਹਾ ਸਾਡੀ ਜਥੇਬੰਦੀ ਨਿਹੰਗ ਸਿੰਘ ਬਾਣੇ ਨੂੰ ਨਿੱਜੀ ਕੰਮਾਂ ਲਈ ਵਰਤਣ ਦੇ ਵਿਰੋਧੀ ਹੈ। ਭਾਵੇਂ ਕਿ ਪ੍ਰਦੀਪ ਸਿੰਘ ਨੇ ਹੋਲੇ ਮਹੱਲੇ ਮੌਕੇ ਨਿਹੰਗ ਸਿੰਘ ਬਾਣਾ ਧਾਰਨ ਕੀਤਾ ਪਰ ਉਸ ਨੇ ਨਿਹੰਗ ਸਿੰਘ ਬਾਣਾ ਪਹਿਨ ਕੇ ਉਹ ਕਰ ਵਿਖਾਇਆ, ਜੋ ਲੰਮੇ ਸਮੇਂ ਤੋਂ ਬਾਣਾ ਧਾਰਨ ਕਰਨ ਵਾਲੇ ਨਹੀਂ ਵਿਖਾ ਸਕੇ। ਇਸ ਕਰ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸਨ ਖ਼ਾਲਸਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕਰਦੀ ਹੈ ਕਿ ਪ੍ਰਦੀਪ ਸਿੰਘ ਦੇ ਪਰਿਵਾਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਸੱਦ ਕੇ ਸਨਮਾਨਿਤ ਕੀਤਾ ਜਾਵੇ ਅਤੇ ਪ੍ਰਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ।

ਇਹ ਵੀ ਪੜ੍ਹੋ : ਲੰਮੇ ਸਮੇਂ ਬਾਅਦ ਸਾਹਮਣੇ ਆਏ ਪ੍ਰਕਾਸ਼ ਸਿੰਘ ਬਾਦਲ, ਪੰਜਾਬ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਮੀਟਿੰਗ ’ਚ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਅਤੇ ਭਾਈ ਵਿਰਸਾ ਸਿੰਘ ਖ਼ਾਲਸਾ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਤੋਂ ਇਲਾਵਾ ਜਥੇਦਾਰ ਪ੍ਰਗਟ ਸਿੰਘ, ਜਥੇਦਾਰ ਬਲਦੇਵ ਸਿੰਘ ਮੁਸਤਬਾਦ, ਬਾਬਾ ਸਾਹਿਬ ਸਿੰਘ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਮਾਂਝਾ ਤਰਨਾ ਦਲ, ਜਥੇਦਾਰ ਪੰਜਾਬ ਸਿੰਘ ਸੁਲਤਾਨਵਿੰਡ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨ ਹਾਜ਼ਰ ਸਨ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News